ਕਿਸਾਨ ਮੋਰਚਾ: ਸਾਰੀਆਂ ਮੰਗਾਂ ਦੀ ਪੂਰਤੀ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਕਿਸਾਨ ਮੋਰਚਾ: ਸਾਰੀਆਂ ਮੰਗਾਂ ਦੀ ਪੂਰਤੀ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਰੇਲਵੇ ਪਾਰਕ ਜਗਰਾਉਂ ਵਿਚ ਚੱਲਦੇ ਮੋਰਚੇ ’ਚ ਸ਼ਾਮਲ ਕਿਸਾਨ-ਮਜ਼ਦੂਰ।

ਜਸਬੀਰ ਸਿੰਘ ਸ਼ੇਤਰਾ

ਜਗਰਾਉਂ, 28 ਨਵੰਬਰ

ਉੱਘੇ ਚਿੰਤਕ, ਸਿਧਾਂਤਕਾਰ ਅਤੇ ਮਜ਼ਦੂਰ ਜਮਾਤ ਦੇ ਮਹਾਨ ਆਗੂ ਕਾਰਲ ਮਾਰਕਸ ਦੇ ਸਾਥੀ ਫਰੈਡਰਿਕ ਐਂਗਲਜ ਨੂੰ ਅੱਜ ਸਥਾਨਕ ਰੇਲਵੇ ਪਾਰਕ ਮੋਰਚੇ ’ਚ ਚੱਲ ਰਹੇ ਕਿਸਾਨ ਧਰਨੇ ’ਚ ਧਰਨਾਕਾਰੀਆਂ ਨੇ ਨਮਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਜ਼ਦੂਰ ਜਮਾਤ ਦੀ ਪੂਰਨ ਮੁਕਤੀ ਲਈ ਪੂੰਜੀਵਾਦ ਨੂੰ ਉਲਟਾ ਕੇ ਇਕ ਸਰਵ-ਸਾਂਝਾ ਸਮਾਜ ਸਿਰਜਣ ਲਈ ਕਮਿਊਨਿਸਟ ਮੈਨੀਫੈਸਟੋ ਦੇ ਰਚਨਾਕਾਰ ਐਂਗਲਜ ਕੁੱਲ ਸੰਸਾਰ ਦੇ ਕਿਰਤੀਆਂ ਦੇ ਰਹਿਨੁਮਾ ਸਨ।

ਧਰਨੇ ਨੂੰ ਸੰਬੋਧਨ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਕਰਮਜੀਤ ਮਾਣੂੰਕੇ ਨੇ ਕਿਹਾ ਕਿ ਭਾਵੇਂ ਕਾਲੇ ਕਾਨੂੰਨ ਰੱਦ ਕਰਵਾ ਕੇ ਸ਼ਾਨਦਾਰ ਜਿੱਤ ਹਾਸਲ ਕਰ ਲਈ ਗਈ ਹੈ ਤੇ ਰਹਿੰਦੇ ਮਸਲੇ ਵੀ ਜਨਤਕ ਦਬਾਅ ਦੇ ਜ਼ੋਰ ਹੱਲ ਕਰਾ ਲਏ ਜਾਣਗੇ ਪਰ ਅਸਲ ਲੜਾਈ ਤਾਂ ਹੁਣ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹਾਲੇ ਕਾਰਪੋਰੇਟ ਹਮਲੇ ਰੋਕੇ ਹਨ ਪਰ ਕਰਜ਼ੇ ਰੱਦ ਕਰਾਉਣ, ਖੇਤੀ ਨੂੰ ਬਚਾਉਣ ਲਈ ਫ਼ਸਲੀ ਚੱਕਰ ਬਦਲਾਉਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਸੰਸਾਰ ਵਪਾਰ ਸੰਸਥਾ ’ਚੋਂ ਬਾਹਰ ਆਉਣ ਜਿਹੇ ਮੁੱਦੇ ਇਸ ਤੋਂ ਵੀ ਵੱਡੇ ਸੰਘਰਸ਼ਾਂ ਦੀ ਮੰਗ ਕਰਦੇ ਹਨ।

ਲੋਕ ਆਗੂ ਕੰਵਲਜੀਤ ਖੰਨਾ ਨੇ ਸੂਬੇ ’ਚ ਵੱਖ ਵੱਖ ਥਾਵਾਂ ’ਤੇ ਪੰਜਾਬ ਪੁਲੀਸ ਵੱਲੋਂ ਕੱਚੇ ਅਧਿਆਪਕਾਂ ਅਤੇ ਵਿਭਾਗਾਂ ਦੇ ਕਾਮਿਆਂ ’ਤੇ ਕੀਤੇ ਜਾ ਰਹੇ ਲਾਠੀਚਾਰਜ, ਕਥਿਤ ਕਾਂਗਰਸੀ ਗੁੰਡਿਆਂ ਵੱਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਕੁੱਟਮਾਰ ਨੇ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਤੇ ਕਾਂਗਰਸ ਸਰਕਾਰ ’ਚ ਕੋਈ ਬੁਨਿਆਦੀ ਅੰਤਰ ਨਹੀਂ ਹੈ। ਧਰਮ ਸਿੰਘ ਸੂਜਾਪੁਰ ਨੇ ਕਿਹਾ ਕਿ ਸਾਰੀਆਂ ਮੌਕਾਪ੍ਰਸਤ ਸਿਆਸੀ ਪਾਰਟੀਆਂ ਲਾਰਿਆਂ ਦੇ ਢੇਰ ਲਾ ਸਾਨੂੰ ਭੀਖ ਮੰਗਣੇ ਬਣਾ ਰਹੀਆਂ ਹਨ, ਅਸਲ ਬੁਨਿਆਦੀ ਮੁੱਦੇ ਮਿੱਟੀ ’ਚ ਰੋਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਅੰਦੋਲਨ ਨੇ ਸਾਰੀਆਂ ਹੀ ਵੋਟ ਪਾਰਟੀਆਂ ਨੂੰ ਅਤੇ ਉਨ੍ਹਾਂ ਦੇ ਲੋਕ ਵਿਰੋਧੀ ਕਿਰਦਾਰ ਨੂੰ ਆਮ ਲੋਕਾਂ ’ਚ ਪੂਰੀ ਤਰ੍ਹਾਂ ਬੇਪਰਦ ਕਰ ਦਿੱਤਾ ਹੈ।

ਗੁਰੂਸਰ ਸੁਧਾਰ (ਸੰਤੋਖ ਗਿੱਲ): ਕਿਸਾਨ ਅੰਦੋਲਨ ਦੀ ਪਹਿਲੀ ਜਿੱਤ ਤੋਂ ਬਾਅਦ ਕਿਰਤੀਆਂ ਅਤੇ ਕਿਸਾਨਾਂ ਨੇ ਬੁਲੰਦ ਹੌਸਲੇ ਨਾਲ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਪੰਜਾਬ ਬਚਾਓ ਸੰਯੁਕਤ ਮੋਰਚੇ ਦੀ ਲੁਧਿਆਣਾ ਰੈਲੀ ਵਿੱਚ ਸ਼ਾਮਲ ਹੋਣ ਲਈ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਦੇ ਪੱਕੇ ਮੋਰਚੇ ਤੋਂ ਜਮਹੂਰੀ ਕਿਸਾਨ ਸਭਾ ਦਾ ਕਾਫ਼ਲਾ ਰਵਾਨਾ ਹੋਇਆ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਜਬਰ ਅਤੇ ਜ਼ੁਲਮ ਵਿਰੁੱਧ ਲੜਾਈ ਹੋਰ ਵੀ ਵਧੇਰੇ ਸਿਦਕ ਨਾਲ ਜਾਰੀ ਰੱਖਣਗੇ। ਕਿਲ੍ਹਾ ਰਾਏਪੁਰ ਵਿੱਚ ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋਂ ਅਤੇ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਤੱਕ ਮੋਰਚਾ ਜਾਰੀ ਰਹੇਗਾ।

ਜਨਵਾਦੀ ਇਸਤਰੀ ਸਭਾ ਦੀ ਆਗੂ ਪਰਮਜੀਤ ਕੌਰ, ਜਸਵੀਰ ਕੌਰ, ਅਮਨਦੀਪ ਕੌਰ, ਰਜਿੰਦਰ ਕੌਰ, ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਉਪਦੇਸ਼ ਸਿੰਘ ਘੁੰਗਰਾਣਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਹਰਨੇਕ ਸਿੰਘ ਗੁੱਜਰਵਾਲ, ਕੁਲਜੀਤ ਕੌਰ ਗਰੇਵਾਲ, ਮੋਨਿਕਾ ਢਿੱਲੋਂ ਅਤੇ ਹਰਵਿੰਦਰ ਕੌਰ ਗਰੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਵੱਖ-ਵੱਖ ਵਰਗਾਂ ਦੇ ਅੰਦੋਲਨਾਂ ਨੂੰ ਵੀ ਹੁਲਾਰਾ ਮਿਲਿਆ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All