ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਫਰਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਚੱਲੇ ਮੋਰਚੇ ਦੇ ਨਾਲ-ਨਾਲ ਗੁਲਮੋਹਰ ਹੋਟਲ ਬਾਹਰ ਲੱਗੇ ਮੋਰਚੇ ਦੇ ਮੁੱਖ ਪ੍ਰਬੰਧਕ ਅਤੇ ਭਾਈ ਘਨ੍ਹੱਈਆ ਜੀ ਮਿਸ਼ਨ ਦੇ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਨਿਮਾਣਾ ਅਤੇ ਹੋਰ ਸਾਥੀਆਂ ਨੂੰ ਸਨਮਾਨਿਤ ਕਰਦੇ ਹੋਏ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਜਮੂਹਰੀ ਪਾਰਟੀ ਹੈ ਜਿਸ ਵੱਲੋਂ ਹਮੇਸ਼ਾਂ ਹੀ ਆਪਣੇ ਜੁਝਾਰੂ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਪੱਛਮੀ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਪ੍ਰੇਰਨਾ ਅਤੇ ਇੰਦਰਪਾਲ ਸਿੰਘ ਬਿੰਦਰਾ ਦੇ ਯਤਨਾਂ ਸਦਕਾ ਸੱਤ ਸਾਲਾਂ ਬਾਅਦ ਜਥੇਦਾਰ ਨਿਮਾਣਾ ਦੀ ਹੋਈ ਘਰ ਵਾਪਸੀ ਸ਼੍ਰੋਮਣੀ ਅਕਾਲੀ ਦਲ ਲਈ ਲਾਹੇਵੰਦ ਹੋਵੇਗੀ। ਜਥੇਦਾਰ ਨਿਮਾਣਾ ਨੇ ਭਰੋਸਾ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਵਜੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾਂ ਤਤਪਰ ਰਹਿਣਗੇ।