ਖੰਨਾ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ.ਏ. ਅਰਥਸ਼ਾਸਤਰ ਸਮੈਸਟਰ ਤੀਜਾ ਦਾ ਨਤੀਜਿਆਂ ਵਿੱਚ ਇੱਥੋਂ ਦੇ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਦੇ ਵਿਦਿਆਰਥੀ ਯੂਨੀਵਰਸਿਟੀ ’ਚੋਂ ਮੋਹਰੀ ਰਹੇ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਨੇ ਦੱਸਿਆ ਕਿ ਵਿਦਿਆਰਥਣ ਗੁਰਪ੍ਰੀਤ ਕੌਰ ਨੇ 92.75 ਫ਼ੀਸਦ ਅੰਕਾਂ ਨਾਲ ਯੂਨੀਵਰਸਿਟੀ ’ਚੋਂ ਤੀਜਾ ਤੇ ਕਾਲਜ ਵਿੱਚੋਂ ਪਹਿਲਾ, ਮਨਜੋਤ ਕੌਰ ਤੇ ਜਸਪ੍ਰੀਤ ਕੌਰ ਨੇ 91.25 ਫ਼ੀਸਦ ਅੰਕਾਂ ਨਾਲ ਯੂਨੀਵਰਸਿਟੀ ’ਚੋਂ ਨੌਵਾਂ ਅਤੇ ਕਾਲਜ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। -ਨਿੱਜੀ ਪੱਤਰ ਪ੍ਰੇਰਕ