ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਨਵੰਬਰ
ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਦੀ ਅਗਵਾਈ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਬਣੀ ਪਿੰਡ ਇਕੋਲਾਹੀ ਤੋਂ ਭੁਮੱਦੀ ਸੜਕ ਲੋਕਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਮੰਤਰੀ ਕੋਟਲੀ ਨੇ ਕਿਹਾ ਕਿ ਉਹ ਖੰਨਾ ਅਤੇ ਆਲੇ ਦੁਆਲੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮ ਲਗਤਾਰ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਬੀਰ ਸਿੰਘ, ਰੱਖਾ ਸਿੰਘ, ਰਣਧੀਰ ਸਿੰਘ, ਬਲਵਿੰਦਰ ਕੌਰ, ਨਛੱਤਰ ਕੌਰ, ਗੰਢਾ ਸਿੰਘ, ਗੁਰਦੀਪ ਸਿੰਘ, ਮੋਹਣ ਸਿੰਘ, ਸੇਵਾ ਸਿੰਘ, ਬੰਤ ਸਿੰਘ, ਮੇਹਰ ਸਿੰਘ ਆਦਿ ਹਾਜ਼ਰ ਸਨ।