ਪੱਤਰ ਪ੍ਰੇਰਕ
ਸਮਰਾਲਾ, 31 ਜਨਵਰੀ
ਵਿਧਾਨ ਸਭਾ ਹਲਕਾ ਸਮਰਾਲਾ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ ਦੇ ਚੋਣ ਦਫਤਰ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਸੈਂਕੜੇ ਵਰਕਰਾਂ ਦੀ ਹਾਜ਼ਰੀ ’ਚ ਕੀਤਾ ਗਿਆ। ਸ੍ਰੀ ਕੋਟਲੀ ਨੇ ਕਿਹਾ ਕਿ ਸਮਰਾਲਾ ਹਲਕੇ ਨੂੰ ਰੁਪਿੰਦਰ ਸਿੰਘ ਰਾਜਾ ਗਿੱਲ ਵਰਗਾ ਸੂਝਵਾਨ ਤੇ ਇਮਾਨਦਾਰ ਉਮੀਦਵਾਰ ਮਿਲਿਆ ਹੈ ਤੇ ਉਸ ਦਾ ਸਬੰਧ ਵੀ ਕਾਂਗਰਸ ਪਾਰਟੀ ਦੇ ਸਮੁੱਚੀ ਜ਼ਿੰਦਗੀ ਸੇਵਾ ਕਰਨ ਵਾਲੇ ਪੁਰਾਣੇ ਤੇ ਟਕਸਾਲੀ ਆਗੂ ਕਰਮ ਸਿੰਘ ਗਿੱਲ ਦੇ ਪਰਿਵਾਰ ਨਾਲ ਹੈ।ਹਲਕਾ ਉਮੀਦਵਾਰ ਰਾਜਾ ਗਿੱਲ ਨੇ ਕਿਹਾ ਕਿ ਉਹ ਸਮਰਾਲਾ ਹਲਕੇ ਦੇ ਲੋਕਾਂ ਨੂੰ ਮੁਸ਼ਕਲ ਨਹੀਂ ਆਉਣ ਦੇਣਗੇ ਤੇ ਲੋਕਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਪੂਰੀਆਂ ਕਰਵਾਉਣਗੇ। ਸੀਨੀਅਰ ਕਾਂਗਰਸੀ ਆਗੂ ਕਸਤੂਰੀ ਲਾਲ ਮਿੰਟੂ, ਚੇਅਰਮੈਨ ਅਜਮੇਰ ਸਿੰਘ ਪੂਰਬਾ, ਡਾ.ਗੁਰਮੁੱਖ ਸਿੰਘ ਚਾਹਲ, ਸਰਪੰਚ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਜੋਗਾ ਬਲਾਲਾ, ਜਗਜੀਤ ਭਰਥਲਾ, ਪ੍ਰੇਮਵੀਰ ਸੱਦੀ ਸਰਪੰਚ ਉਟਾਲਾ ਨੇ ਕੈਬਨਿਟ ਮੰਤਰੀ ਕੋਟਲੀ ਨੂੰ ਭਰੋਸਾ ਦਿਵਾਇਆ ਕਿ ਉਹ ਰਾਜਾ ਗਿੱਲ ਨੂੰ ਵੱਡੀ ਲੀਡ ਨਾਲ ਜਿਤਾਉਣਗੇ।