ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਜਨਵਰੀ
ਇਥੇ ਅੱਜ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਖੰਨਾ ਖੁਰਦ ਵਿੱਚ ਬਣਨ ਵਾਲੇ ਬਾਬਾ ਨਿਰਗੁਣ ਦਾਸ ਸਪੋਰਟਸ ਪਾਰਕ ਦਾ ਉਦਘਾਟਨ ਕੀਤਾ। ਇਹ ਪਾਰਕ 25 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ ਤੇ ਇਹ ਵਾਰਡ 24 ਤੇ 27 ਲਈ ਸਾਂਝਾ ਹੋਵੇਗਾ। ਇਸ ਪਾਰਕ ਵਿਚ ਫੁਟਬਾਲ, ਵਾਲੀਬਾਲ, ਦੌੜ ਟਰੈਕ ਤੇ ਓਪਰ ਏਅਰ ਥੀਏਟਰ ਵੀ ਹੋਵੇਗਾ। ਸ੍ਰੀ ਕੋਟਲੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਬਲਾਕ ਸਮਿਤੀ ਚੇਅਰਮੈਨ ਸਤਨਾਮ ਸਿੰਘ ਸੋਨੀ, ਗੁਰਦੀਪ ਸਿੰਘ ਰਸੂਲੜਾ ਅਤੇ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਮੰਤਰੀ ਕੋਟਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਇਕ ਇਕ ਕਰਕੇ ਪੂਰੇ ਕੀਤੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕੀਤਾ ਹੈ। ਇਸ ਮੌਕੇ ਬੇਅੰਤਸਿੰਘ ਜੱਸੀ, ਵਿਕਾਸ ਮਹਿਤਾ, ਗੁਰਮਿੰਦਰ ਸਿੰਘ ਲਾਲੀ, ਅਮਨ ਕਟਾਰੀਆ, ਦਲਜੀਤ ਕੌਰ, ਸੰਦੀਪ ਘਈ, ਨਰਿੰਦਰ ਵਰਮਾ, ਸੁਰਿੰਦਰ ਬਾਵਾ, ਤਰੁਣ ਲੂੰਬਾ, ਰਾਮ ਸਿੰਘ, ਮੱਖਣ ਸਿੰਘ, ਅਵਤਾਰ ਸਿੰਘ, ਰਣਵੀਰ ਸਿੰਘ ਹਾਜ਼ਰ ਸਨ।
ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਖੇਡ ਸਟੇਡੀਅਮ ਜ਼ਰੂਰੀ: ਕੋਟਲੀ
ਪਾਇਲ (ਪੱਤਰ ਪ੍ਰੇਰਕ): ਨੇੜਲੇ ਪਿੰਡ ਜੰਡਾਲੀ ਵਿੱਚ ਕੈਬਨਿਟ ਮੰਤਰੀ ਕਾਕਾ ਗੁਰਕੀਰਤ ਸਿੰਘ ਕੋਟਲੀ ਅਤੇ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ ਅਤੇ 127 ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟਾਂ ਦੀਆਂ ਸਨਤਾਂ ਦਿੱਤੀਆਂ ਗਈਆਂ। ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖਿਡਾਰੀਆਂ ਦੇ ਖੇਡਣ ਲਈ ਖੇਡ ਸਟੇਡੀਅਮ ਹੋਣੇ ਲਾਜ਼ਮੀ ਹਨ। ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪਿੰਡਾਂ, ਸ਼ਹਿਰਾਂ ਅੰਦਰ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ,ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਚੇਅਰਮੈਨ ਸਤਿਨਾਮ ਸਿੰਘ ਸੋਨੀ, ਚੇਅਰਮੈਨ ਗੁਰਦੀਪ ਸਿੰਘ ਰਸੂਲੜਾ,ਪ੍ਰਧਾਨ ਮਲਕੀਤ ਸਿੰਘ ਧਾਲੀਵਾਲ, ਸਰਪੰਚ ਅਰਸਦੀਪ ਕੌਰ, ਪੰਚ ਊਧਮ ਸਿੰਘ, ਸਰਪੰਚ ਗੁਰਵਿੰਦਰ ਸਿੰਘ ਘਲੋਟੀ ਹਾਜ਼ਰ ਸਨ।