ਕੁਲਤਾਰ ਸਿੰਘ ਸੰਧਵਾਂ ਰਾੜਾ ਸਾਹਿਬ ਨਤਮਸਤਕ
ਸੰਤ ਬਲਜਿੰਦਰ ਸਿੰਘ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਨੂੰ ਡਿਜੀਟਲ ਰੂਪ ਦਿੱਤਾ: ਸਪੀਕਰ
Advertisement
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸੰਤ ਬਲਜਿੰਦਰ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸਪੀਕਰ ਸੰਧਵਾਂ ਨੇ ਬਾਬਾ ਅਮਰ ਸਿੰਘ ਭੋਰਾ ਸਾਹਿਬ, ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ ਤੇ ਹੋਰਨਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੰਤ ਬਲਜਿੰਦਰ ਸਿੰਘ ਦੇ ਦੇਹਾਂਤ ਕਾਰਨ ਸੰਗਤ ਨੂੰ ਨਾ ਪੂਰਿਆ ਜਾਣ ਵਾਲਾ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸੰਤ ਬਲਜਿੰਦਰ ਸਿੰਘ ਨੇ ਕਈ ਸਾਲਾਂ ਦੀ ਮਿਹਨਤ ਮਗਰੋਂ ਗੁਰਬਾਣੀ, ਗੁਰਮਤਿ ਅਤੇ ਸਿੱਖ-ਇਤਿਹਾਸ ਨਾਲ ਸਬੰਧਿਤ ਸਮੱਗਰੀ ਇੰਟਰਨੈੱਟ ’ਤੇ ਸੰਗਤ ਲਈ ਉਪਲੱਬਧ ਕਰਵਾਉਣ ਵਿੱਚ ਵੱਡਾ ਯੋਗਦਾਨ ਪਾਇਆ। ਇਸ ਮੌਕੇ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਅਭੈ ਸਿੰਘ ਬੈਂਸ, ਸਰਪੰਚ ਪ੍ਰਗਟ ਸਿੰਘ ਸਿਆੜ, ਸਰਪੰਚ ਮਨਦੀਪ ਸਿੰਘ ਕਟਾਹਰੀ ਵੀ ਮੌਜੂਦ ਸਨ।
Advertisement
Advertisement
×