ਕੁੱਪ ਕਲਾਂ (ਪੱਤਰ ਪ੍ਰੇਰਕ): ਭਾਰਤ ਬੰਦ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ ਦੇ ਪ੍ਰਧਾਨ ਸ਼ੇਰ ਸਿੰਘ ਮਹੋਲੀ ਅਤੇ ਗੁਰਮੇਲ ਸਿੰਘ ਦੀ ਅਗਵਾਈ 24 ਪਿੰਡਾਂ ਦੇ ਸੈਂਕੜੇ ਕਿਸਾਨਾਂ ਵੱਲੋਂ ਇਕੱਠੇ ਹੋ ਕਸਬਾ ਕੁੱਪ ਕਲਾਂ ਵਿੱਚ ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ’ਤੇ ਧਰਨਾ ਲਗਾਇਆ ਗਿਆ। ਕਿਸਾਨ ਆਗੂ ਰਾਜਿੰਦਰ ਸਿੰਘ ਭੋਗੀਵਾਲ ਅਤੇ ਬਲਦੀਪ ਸਿੰਘ ਕੁੱਪ ਖੁਰਦ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕੁੱਪ ਕਲਾਂ ਵਿੱਚ ਜੋਸ਼ ਨਾਲ ਪ੍ਰਦਰਸ਼ਨ ਕੀਤਾ ਗਿਆ।