ਪਾਇਲ: ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਾਲ ਮਾਜਰਾ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਐੱਲਕੇਜੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ‘ਫੋਕਸ ਫਿਊਲ’ ਨਾ ਦੀ ਗਤੀਵਿਧੀ ਕੀਤੀ, ਜਿਸ ਵਿੱਚ ਬੱਚਿਆਂ ਨੂੰ ਸਿੱਖਿਆ ਉਁਤੇ ਧਿਆਨ ਕੇਂਦਰਿਤ ਕਰਨ ਦੀ ਸਿੱਖਿਆ ਦਿੱਤੀ ਗਈ। ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵਧੀਆ ਅੰਗਰੇਜ਼ੀ ਬੋਲਣਾ ਸਿੱਖਣ ਦੀ ਗਤੀਵਿਧੀ ਮੁਕਾਬਲੇ ਦੇ ਰੂਪ ਵਿੱਚ ਕਰਵਾਈ ਗਈ। ਇਸ ਮੌਕੇ ਪ੍ਰਿੰਸੀਪਲ ਹਰਪ੍ਰੀਤ ਸਿੰਘ, ਸਕੂਲ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਪੂਰਬਾ ਅਤੇ ਐਡੀਸ਼ਨਲ ਸਕੱਤਰ ਹਰਦਿਆਲ ਸਿੰਘ ਮਾਨੂੰਪੁਰ ਨੇ ਹਾਜ਼ਰ ਸਨ। -ਪੱਤਰ ਪ੍ਰੇਰਕ