DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Labor Protest: ਪੱਲੇਦਾਰਾਂ ਵੱਲੋਂ ਠੇਕੇਦਾਰੀ ਪ੍ਰਣਾਲੀ ਦਾ ਵਿਰੋਧ

ਫੂਡ ਐਂਡ ਅਲਾਈਡ ਵਰਕਰਜ਼ ਯੂਨੀਅਨ ਦੇ ਵਰਕਰਾਂ ਨੇ ਅੱਜ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਥਾਨਕ ਦਫ਼ਤਰ ਦਾ ਘਿਰਾਓ ਕਰ ਕੇ ਪ੍ਰਦਰਸ਼ਨ ਕੀਤਾ। ਪ੍ਰਧਾਨ ਅਵਤਾਰ ਸਿੰਘ ਬਿੱਲਾ ਤੇ ਪ੍ਰਧਾਨ ਰਮੇਸ਼ ਕੁਮਾਰ ਮੇਸ਼ੀ ਸਹੋਤਾ ਦੀ ਅਗਵਾਈ ਹੇਠ ਪ੍ਰਦਰਸ਼ਨ ਦੌਰਾਨ ਠੇਕੇਦਾਰ ਪ੍ਰਣਾਲੀ...

  • fb
  • twitter
  • whatsapp
  • whatsapp
featured-img featured-img
ਪੱਲੇਦਾਰ ਯੂਨੀਅਨ ਦੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਆਗੂ। -ਫੋਟੋ: ਸ਼ੇਤਰਾ
Advertisement

ਫੂਡ ਐਂਡ ਅਲਾਈਡ ਵਰਕਰਜ਼ ਯੂਨੀਅਨ ਦੇ ਵਰਕਰਾਂ ਨੇ ਅੱਜ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਥਾਨਕ ਦਫ਼ਤਰ ਦਾ ਘਿਰਾਓ ਕਰ ਕੇ ਪ੍ਰਦਰਸ਼ਨ ਕੀਤਾ। ਪ੍ਰਧਾਨ ਅਵਤਾਰ ਸਿੰਘ ਬਿੱਲਾ ਤੇ ਪ੍ਰਧਾਨ ਰਮੇਸ਼ ਕੁਮਾਰ ਮੇਸ਼ੀ ਸਹੋਤਾ ਦੀ ਅਗਵਾਈ ਹੇਠ ਪ੍ਰਦਰਸ਼ਨ ਦੌਰਾਨ ਠੇਕੇਦਾਰ ਪ੍ਰਣਾਲੀ ਖ਼ਤਮ ਕਰਨ ਦੀ ਮੰਗ ਕੀਤੀ ਗਈ।

ਸ੍ਰੀ ਬਿੱਲਾ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਫੂਡ ਏਜੰਸੀਆਂ ਦੀ ਢੋਆ-ਢੁਆਈ ਤੇ ਲੱਦਾਈ ਅਤੇ ਫੂਡ ਏਜੰਸੀਆਂ ਵੱਲੋਂ ਖ਼ਰੀਦੇ ਅਨਾਜ ਨੂੰ ਮਾਲ ਗੱਡੀਆਂ ਰਾਹੀਂ ਦੇਸ਼ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦਾ ਕੰਮ ਕਰਦੇ ਮਜ਼ਦੂਰ ਠੇਕੇਦਾਰਾਂ ਦੀ ਲੁੱਟ ਦੇ ਸ਼ਿਕਾਰ ਹੋ ਰਹੇ ਹਨ। ਘੱਟ ਮਜ਼ਦੂਰੀ, ਸਮੇਂ ਸਿਰ ਅਦਾਇਗੀ ਨਾ ਹੋਣ ਦੀ ਖ਼ੁਆਰੀ ਝੱਲਦੇ ਮਜ਼ਦੂਰਾਂ ਦਾ ਨਾ ਤਾਂ ਵਰਤਮਾਨ ਸੁਰੱਖਿਆ ਹੈ ਅਤੇ ਨਾ ਹੀ ਭਵਿੱਖ। ਪੱਲੇਦਾਰਾਂ ਦੀ ਸਾਂਝੀ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਉਨ੍ਹਾਂ ਦਾ ਪੀ ਐੱਫ 1952 ਦੇ ਐਕਟ ਅਤੇ ਈ ਐੱਸ ਆਈ 1948 ਐਕਟ ਅਨੁਸਾਰ ਠੇਕੇਦਾਰ ਜਮ੍ਹਾਂ ਨਹੀਂ ਕਰਵਾ ਰਿਹਾ। ਉਨ੍ਹਾਂ ਮੰਗ ਕੀਤੀ ਹੈ ਕਿ ਆਉਂਦੇ ਵਿੱਤੀ ਵਰ੍ਹੇ ਵਿੱਚ ਗੱਠਾਂ ਅਤੇ ਕਰੇਟਾਂ ਦੇ ਭਾਅ ਵਿੱਚ ਵਾਧਾ ਕੀਤਾ ਜਾਵੇ। ਪੁਰਾਣੀ ਕੰਮ ਕਰਦੀ ਲੇਬਰ ਨੂੰ ਕੰਮ ਤੋਂ ਹਟਾਇਆ ਨਾ ਜਾਵੇ। ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਹੋ ਰਹੀ ਮੁਕਤ ਵਪਾਰ ਸਮਝੌਤਾ ਅਨਾਜ ਦੇ ਕੰਮ ਨਾਲ ਜੁੜੇ ਸਾਰੇ ਮਜ਼ਦੂਰ ਵਰਗ ਲਈ ਖ਼ਤਰਨਾਕ ਹੈ। ਇਸ ਨਾਲ ਮੰਡੀਆਂ ਖ਼ਤਮ ਹੋਣਗੀਆਂ।

Advertisement

ਧਰਨੇ ਵਿੱਚ ਪਰਮਜੀਤ ਸਿੰਘ, ਬੂਟਾ ਸਿੰਘ, ਮਲਕੀਅਤ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਮਹਿੰਦਰ ਸਿੰਘ, ਸਨਦੀਪ ਕੁਮਾਰ, ਨਿਰਮਲ ਸਿੰਘ, ਬਲਵਿੰਦਰ ਸਿੰਘ, ਰਕੇਸ਼ ਕੁਮਾਰ, ਜਗਮੇਲ ਸਿੰਘ, ਸੁਰਿੰਦਰ ਸਿੰਘ, ਹਰਪਾਲ ਸਿੰਘ, ਅਮਰੀਕ ਸਿੰਘ ਆਦਿ ਮਜ਼ਦੂਰ ਹਾਜ਼ਰ ਸਨ।

Advertisement

Advertisement
×