ਲਖਬੀਰ ਸਿੰਘ ਰੰਧਾਵਾ ਗੁਰਦੁਆਰਾ ਕਟਾਣਾ ਸਾਹਿਬ ਦੇ ਮੈਨੇਜਰ ਨਿਯੁਕਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਦਾ ਲਖਬੀਰ ਸਿੰਘ ਰੰਧਾਵਾ ਨੂੰ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਇੱਥੇ ਤਾਇਨਾਤ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਦਾ ਤਬਾਦਲਾ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਕਰ ਦਿੱਤਾ ਹੈ। ਮੈਨੇਜਰ ਲਖਬੀਰ ਸਿੰਘ ਰੰਧਾਵਾ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਦਫ਼ਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਅੱਜ ਗੁਰਦੁਆਰਾ ਸਾਹਿਬ ਦੇ ਸਟਾਫ਼ ਵਲੋਂ ਮੈਨੇਜਰ ਨੂੰ ਗੁਰੂ ਸਾਹਿਬ ਦੀ ਬਖਸ਼ਿਸ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਨੇਜਰ ਨੇ ਕਿਹਾ ਕਿ ਉਨ੍ਹਾਂ ਨੂੰ ਪਾਤਸ਼ਾਹੀ ਛੇਵੀਂ ਅਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਦੇਗਸਰ ਸ੍ਰੀ ਕਟਾਣਾ ਸਾਹਿਬ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਹੈੱਡ ਗ੍ਰੰਥੀ ਭਾਈ ਕਿੰਗੀ ਸਿੰਘ, ਗ੍ਰੰਥੀ ਮਨਜੋਤ ਸਿੰਘ, ਗ੍ਰੰਥੀ ਦਰਸ਼ਨ ਸਿੰਘ, ਲਵਜੀਤ ਸਿੰਘ, ਅਕਾਊਂਟੈਂਟ ਗੁਰਦੀਪ ਸਿੰਘ, ਖਜ਼ਾਨਚੀ ਸੁਖਵੀਰ ਸਿੰਘ, ਮੋਹਣ ਸਿੰਘ, ਗੁਰਪ੍ਰੀਤ ਸਿੰਘ, ਪ੍ਰਚਾਰਕ ਭਾਈ ਮਨਜੀਤ ਸਿੰਘ, ਗੁਰਜੋਤ ਸਿੰਘ, ਪਰਮਜੀਤ ਸਿੰਘ ਮੌਜੂਦ ਸਨ।
ਕੈਪਸ਼ਨ 2: ਨਵ-ਨਿਯੁਕਤ ਮੈਨੇਜਰ ਲਖਬੀਰ ਸਿੰਘ ਆਪਣਾ ਅਹੁਦਾ ਸੰਭਾਲਦੇ ਹੋਏ।-ਫੋਟੋ: ਟੱਕਰ