ਲੈਂਡ ਪੂਲਿੰਗ ਨੀਤੀ: ਟਰੈਕਰ ਮਾਰਚ ਦੀਆਂ ਤਿਆਰੀ ਸਬੰਧੀ ਮੀਟਿੰਗ
ਪੰਜਾਬ ਸਰਕਾਰ ਦੁਆਰਾ ਲੈਂਡ ਪੂਲਿੰਗ ਪਾਲਿਸੀ ਤਹਿਤ ਪਿੰਡ ਬਾਲਿਓਂ ਦੀ 250 ਏਕੜ ਜ਼ਮੀਨ ਇਸ ਪਾਲਿਸੀ ਤਹਿਤ ਐਕੁਆਇਰ ਕੀਤੀ ਜਾਣੀ ਹੈ, ਜਿਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸੂਬਾ ਮੀਤ ਪ੍ਰਧਾਨ ਬੀ. ਕੇ. ਯੂ. (ਰਾਜੇਵਾਲ) ਸੁਖਵਿੰਦਰ ਸਿੰਘ ਭੱਟੀਆਂ), ਜ਼ਿਲ੍ਹਾ ਖਜਾਨਚੀ ਬੀ. ਕੇ. ਯੂ. (ਕਾਦੀਆਂ) ਮੋਹਣ ਸਿੰਘ ਬਾਲਿਓਂ , ਦਲਜੀਤ ਸਿੰਘ ਕੁਲਾਰ, ਪਰਮਜੀਤ ਸਿੰਘ ਜਮਹੂਰੀ ਕਿਸਾਨ ਸਭਾ ਨੇ ਪਿੰਡ ਵਾਸੀਆਂ ਨਾਲ ਸਾਂਝੇ ਤੌਰ 30 ਜੁਲਾਈ ਨੂੰ ਸਵੇਰੇ 9 ਵਜੇ ਪਿੰਡ ਬਾਲਿਓਂ ਤੋਂ ਐਸ. ਡੀ. ਐਮ. ਸਮਰਾਲਾ ਦੇ ਦਫਤਰ ਤੱਕ ਕੱਢੇ ਜਾ ਰਹੇ ਰੋਸ ਟਰੈਕਟਰ ਮਾਰਚ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਤਹਿਤ ਪੂਰੇ ਦਿੱਲੀ ਵਾਲਿਆਂ ਦੇ ਧੱਕੇ ਚੜ੍ਹ ਕੇ ਪੰਜਾਬ ਨੂੰ ਬਰਬਾਦ ਕਰਨ ਕਰਨ ਤੇ ਤੁਲੀ ਹੋਈ ਹੈ। ਪ੍ਰੰਤੂ ਪੰਜਾਬ ਦੇ ਕਿਸਾਨ ਆਪਣੀ ਜ਼ਮੀਨ ਨੂੰ ਕਿਸੇ ਵੀ ਕੀਮਤ ਤੇ ਨਹੀਂ ਵੇਚਣਗੇ, ਕਿਉਂਕਿ ਪੰਜਾਬ ਦੀ ਆਰਥਿਕਤਾ ਖੇਤੀਬਾੜੀ ਉੱਤੇ ਨਿਰਭਰ ਹੈ, ਜੇਕਰ ਇਸ ਨੀਤੀ ਤਹਿਤ ਸਰਕਾਰ ਨੇ ਕਿਸਾਨਾਂ ਦੀ ਉਪਜਾਊ ਜਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਤਾਂ ਪੂਰਾ ਪੰਜਾਬ ਬਰਬਾਦ ਹੋ ਜਾਵੇਗਾ, ਇਸ ਦਾ ਅਸਰ ਕੇਵਲ ਖੇਤੀਬਾੜੀ ਧੰਦੇ ਉੱਤੇ ਹੀ ਨਹੀਂ ਬਲਕਿ ਪਿੰਡਾਂ ਉੱਤੇ ਵੀ ਪਵੇਗਾ। ਇਸ ਲਈ ਸਰਕਾਰ ਨੂੰ ਇਹ ਨੀਤੀ ਵਾਪਸ ਲੈਣੀ ਹੀ ਪਵੇਗੀ, ਜਿਸ ਦਾ ਵਿਰੋਧ ਪ੍ਰਗਟ ਕਰਨ ਲਈ ਇਹ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ, ਆਗੂਆਂ ਨੇ ਆਲੇ ਦੁਆਲੇ ਦੇ ਪਿੰਡਾਂ ਕਿਰਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਟਰੈਕਟਰ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਮਨਿੰਦਰ ਸਿੰਘ, ਗਗਨਦੀਪ ਸਿੰਘ ਪੰਚ, ਹਰਮਨਦੀਪ ਸਿੰਘ ਪੰਚ, ਗੁਰਦੀਪ ਸਿੰਘ, ਹਰਭਗਤ ਸਿੰਘ, ਸ਼ਿੰਗਾਰਾ ਸਿੰਘ, ਚਰਨਜੀਤ ਸਿੰਘ, ਹਰਨੇਕ ਸਿੰਘ, ਬਲਜਿੰਦਰ ਸਿੰਘ, ਰਾਜਿੰਦਰ ਸਿੰਘ, ਬਲਜੀਤ ਸਿੰਘ, ਹਰਦੀਪ ਸਿੰਘ, ਤੇਜਵੰਤ ਸਿੰਘ, ਕੁਲਵਿੰਦਰ ਸਿੰਘ ਪੂਰਬਾ ਬਲਾਕ ਪ੍ਰਧਾਨ ਬੀਕੇਯੂ (ਰਾਜੇਵਾਲ), ਗੁਰਪ੍ਰੀਤ ਸਿੰਘ ਊਰਨਾ, ਜਗਦੇਵ ਸਿੰਘ ਮੁਤੋਂ, ਚਰਨ ਸਿੰਘ ਬਰਮਾਂ, ਸੁੱਖਾ ਬਾਬਾ ਸੰਗਤਪੁਰਾ, ਜਗਤਾਰ ਸਿੰਘ ਰੋਹਲੋਂ, ਬੂਟਾ ਸਿੰਘ ਬਗਲੀ ਆਦਿ ਤੋਂ ਇਲਾਵਾ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।