ਕਿਸਾਨਾਂ ਤੇ ਪੰਜਾਬ ਨੂੰ ਤਬਾਹ ਕਰ ਦੇਵੇਗੀ ਲੈਂਡ ਪੂਲਿੰਗ ਨੀਤੀ: ਕੋਟ ਪਨੈਚ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਕਿਸਾਨੀ, ਖੇਤੀਬਾੜੀ-ਮਜ਼ਦੂਰਾਂ ਅਤੇ ਪੰਜਾਬ ਦੀ ਫਿਜ਼ਾ ਨੂੰ ਤਬਾਹ ਕਰ ਦੇਵੇਗੀ। ਇਸ ਨੀਤੀ ਦੇ ਰਾਹੀਂ ਸਰਕਾਰ ਵੱਲੋਂ...
Advertisement
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਕਿਸਾਨੀ, ਖੇਤੀਬਾੜੀ-ਮਜ਼ਦੂਰਾਂ ਅਤੇ ਪੰਜਾਬ ਦੀ ਫਿਜ਼ਾ ਨੂੰ ਤਬਾਹ ਕਰ ਦੇਵੇਗੀ। ਇਸ ਨੀਤੀ ਦੇ ਰਾਹੀਂ ਸਰਕਾਰ ਵੱਲੋਂ ਕਿਸਾਨਾਂ ਦੀ ਉਪਜਾਊ ਜ਼ਮੀਨ ਨੂੰ ਆਪਣੇ ਹੱਥ ਵਿੱਚ ਲੈ ਕੇ ਉਸ ’ਤੇ ਵਪਾਰਕ ਅਤੇ ਰਿਹਾਇਸ਼ੀ ਪ੍ਰਾਜੈਕਟ ਬਣਾਉਣ ਦੀ ਯੋਜਨਾ ਹੈ, ਜਿਸ ਨਾਲ ਸਿਰਫ਼ ਕਿਸਾਨੀ ਹੀ ਨਹੀਂ, ਸੂਬੇ ਦਾ ਪਾਣੀ, ਮਿੱਟੀ ਅਤੇ ਭਵਿੱਖ ਵੀ ਖਤਰੇ ਵਿੱਚ ਪੈ ਜਾਵੇਗਾ। ਪ੍ਰਗਟ ਸਿੰਘ ਨੇ ਕਿਹਾ ਕਿ ਮਹਾਂ ਪੰਚਾਇਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਆਗੂ ਇਸ ਨੀਤੀ ਬਾਰੇ ਦੱਸਣਗੇ।
Advertisement
Advertisement
×