DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੈਂਡ ਪੂਲਿੰਗ: ਸੰਘਰਸ਼ ਦਾ ਮੁੱਢ ਬੰਨ੍ਹਣ ਵਾਲਿਆਂ ਵੱਲੋਂ ਸ਼ੁਕਰਾਨਾ ਸਮਾਗਮ

ਭਵਿੱਖ ਵਿੱਚ ਜੇ ਸਰਕਾਰ ਨੇ ਫੇਰ ਪੰਗਾ ਲਿਆ ਤਾਂ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ
  • fb
  • twitter
  • whatsapp
  • whatsapp
featured-img featured-img
ਸ਼ੁਕਰਾਨਾ ਸਮਾਗਮ ਮੌਕੇ ਵਿਧਾਇਕਾ ਇਆਲੀ ਤੇ ਐਡਵੋਕੇਟ ਸਿੱਧੂ ਨਾਲ ਪ੍ਰਬੰਧਕ। -ਫੋਟੋ: ਸ਼ੇਤਰਾ
Advertisement

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਵੱਡੇ ਸੰਘਰਸ਼ ਦਾ ਮੁੱਢ ਬੰਨ੍ਹਣ ਵਾਲੇ ਇਲਾਕੇ ਦੇ ਤਿੰਨਾਂ ਪਿੰਡਾਂ ਨੇ ਅੱਜ ਨੇੜਲੇ ਪਿੰਡ ਸਿੱਧਵਾਂ ਕਲਾਂ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਸ਼ੁਕਰਾਨਾ ਸਮਾਗਮ ਕਰਵਾਇਆ। ਇਨ੍ਹਾਂ ਤਿੰਨਾਂ ਪਿੰਡਾਂ ਮਲਕ, ਪੋਨਾ ਤੇ ਅਲੀਗੜ੍ਹ ਦੀ ਪੰਜ ਸੌ ਏਕੜ ਤੋਂ ਜ਼ਿਆਦਾ ਜ਼ਮੀਨ ਇਸ ਨੀਤੀ ਦੀ ਮਾਰ ਹੇਠ ਆ ਗਈ ਸੀ ਤਾਂ ਇਥੋਂ ਹੀ ਸੰਘਰਸ਼ ਦੀ ਸ਼ੁਰੂਆਤ ਕੀਤੀ ਗਈ। ਇਕੱਤਰਤਾ ਦੌਰਾਨ ਸਾਂਝੇ ਘੋਲ ਵਿੱਚ ਯੋਗਦਾਨ ਪਾਉਣ ਵਾਲੇ ਹਰ ਆਮ ਤੋਂ ਖਾਸ ਸ਼ਖਸੀਅਤ ਦਾ ਧੰਨਵਾਦ ਕੀਤਾ ਗਿਆ।

Advertisement

ਸੰਘਰਸ਼ ਜਿੱਤਣ ਵਿੱਚ ਸਹਾਈ ਬਣੇ ਸਿਆਸੀ ਆਗੂਆਂ ਤੇ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸਨਮਾਨਿਤ ਕੀਤੇ ਗਏ। ਨਾਲ ਹੀ ਇਕੱਠ ਨੇ ਅਹਿਦ ਲੈਂਦਿਆਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਮੁੜ ਇਹ ਨੀਤੀ ਜਾਂ ਨਾਂ ਬਦਲਕੇ ਅਜਿਹੀ ਕੋਈ ਬਦਲਵੀਂ ਨੀਤੀ ਲਿਆਂਦੀ ਤਾਂ ਇਸੇ ਤਰ੍ਹਾਂ ਲੋਕ ਏਕੇ ਨਾਲ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸ਼੍ਰੋਮਣੀ ਅਕਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਾਬਕਾ ਵਿਧਾਇਕ ਐਸ.ਆਰ ਕਲੇਰ, ਕਾਂਗਰਸ ਦੇ ਹਲਕਾ ਇੰਚਾਰਜ ਜਗਤਾਰ ਸਿੰਘ ਜੱਗਾ ਹਿੱਸੋਵਾਲ, ਐਡਵੋਕੇਟ ਵਿਕਰਮ ਸਿੰਘ ਸਿੱਧੂ, ਐਡਵੋਕੇਟ ਮਨਦੀਪ ਸਿੰਘ ਸਿੱਧੂ (ਮਰਹੂਮ ਦੀਪ ਸਿੱਧੂ ਦੇ ਭਰਾ) ਸੁਖਵਿੰਦਰ ਸਿੰਘ ਸਿੱਧੂ ਸਣੇ ਹੋਰਨਾਂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।

ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਤੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ ਨੇ ਕਿਹਾ ਕਿ ਇਨ੍ਹਾਂ ਆਗੂਆਂ, ਕਿਸਾਨ ਜਥੇਬੰਦੀਆਂ ਤੇ ਪੱਤਰਕਾਰ ਭਾਈਚਾਰੇ ਨੇ ਆਪੋ ਆਪਣੇ ਤਰੀਕੇ ਨਾਲ ਉਨ੍ਹਾਂ ਦੀ ਲੜਾਈ ਨੂੰ ਆਪਣਾ ਬਣਾ ਕੇ ਲੜਿਆ ਜਿਸ ਦੇ ਸਿੱਟੇ ਵਜੋਂ ਜਿੱਤ ਹੋਈ। ਉਨ੍ਹਾਂ ਕਿਹਾ ਕਿ ਐਡਵੋਕੇਟ ਵਿਕਰਮ ਸਿੰਘ ਸਿੱਧੂ ਨੇ ਸਭ ਤੋਂ ਪਹਿਲਾਂ ਕਾਨੂੰਨੀ ਪੱਖ ਤੋਂ ਸਲਾਹ ਦਿੱਤੀ ਤੇ ਬਾਂਹ ਫੜੀ। ਇਥੋਂ ਤਕ ਕਿ ਪੰਜਾਬ ਦੇ ਰਾਜਪਾਲ ਨੂੰ ਮਿਲਾਉਣ ਵਿੱਚ ਵੀ ਅਹਿਮ ਰੋਲ ਅਦਾ ਕੀਤਾ। ਹਜ਼ੂਰੀ ਰਾਗੀ ਬਾਬਾ ਮੁਖਤਿਆਰ ਸਿੰਘ ਅਤੇ ਬਾਬਾ ਸੰਤੋਖ ਸਿੰਘ ਨੇ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਜ਼ਮੀਨ ਬਚਾਓ ਸੰਘਰਸ਼ ਕਮੇਟੀ ਵਲੋਂ ਦੀਦਾਰ ਸਿੰਘ ਮਲਕ, ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ, ਕਿਸਾਨ ਆਗੂ ਜਗਤਾਰ ਸਿੰਘ ਹਸਨਪੁਰ, ਨਰਿੰਦਰ ਸਿੰਘ ਨਿੰਦਾ, ਰਾਣਾ ਯੂਐਸਏ, ਨੰਬਰਦਾਰ ਪੂਰਨ ਸਿੰਘ, ਲੱਕੀ ਪੰਡਤ, ਸੁਰਜੀਤ ਸਿੰਘ ਖਾਲਸਾ, ਕੁਲਵੰਤ ਸਿੰਘ ਅਲੀਗੜ੍ਹ, ਨਿਰਭੈ ਸਿੰਘ ਸਿੱਧੂ, ਸਵਰਨ ਸਿੰਘ ਢਿੱਲੋਂ, ਹਰਜੋਤ ਸਿੰਘ ਉੱਪਲ, ਸੁਖਪਾਲ ਸਿੰਘ ਢਿੱਲੋਂ, ਸ਼ਿੰਦਰਪਾਲ ਸਿੰਘ ਢਿੱਲੋਂ, ਹਰਜਿੰਦਰ ਸਿੰਘ ਮਲਕ, ਪਰਵਾਰ ਸਿੰਘ ਆਦਿ ਨੇ ਹਾਜ਼ਰੀ ਭਰੀ। ਇਸ ਸ਼ੁਕਰਾਨਾ ਸਮਾਗਮ ਵਿੱਚ ਮਲਕ, ਪੋਨਾ ਤੇ ਅਲੀਗੜ੍ਹ ਦੀਆਂ ਪੰਚਾਇਤਾਂ ਤੋਂ ਇਲਾਵਾ ਸਿੱਧਵਾਂ ਕਲਾਂ ਦੇ ਕਿਸਾਨ ਵੀ ਪਹੁੰਚੇ ਹੋਏ ਸਨ।

Advertisement
×