ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ

ਦਾਖ਼ਲਾ ਫਾਰਮ 15 ਜਨਵਰੀ ਤੱਕ ਕਰਵਾਏ ਜਾ ਸਕਦੇ ਜਮ੍ਹਾਂ
Advertisement
ਭਾਸ਼ਾ ਵਿਭਾਗ ਵੱਲੋਂ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਲੁਧਿਆਣਾ ਵਿੱਚ ਉਰਦੂ ਕੋਰਸ ਦਾ ਅਗਲਾ ਸੈਸ਼ਨ ਜਨਵਰੀ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ ਇਸ ਕੋਰਸ ਦੀ ਮਿਆਦ ਛੇ ਮਹੀਨੇ ਹੈ ਜਿਸ ਲਈ ਵਿਭਾਗ ਵੱਲੋਂ ਕੇਵਲ ਪੰਜ ਸੌ ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਲਾਸ ਦਾ ਸਮਾਂ ਸ਼ਾਮ ਪੰਜ ਵਜੇ ਤੋਂ ਛੇ ਵਜੇ ਦਾ ਹੈ। ਇਸ ਕੋਰਸ ਲਈ ਵਿਸ਼ੇਸ਼ ਤੌਰ ’ਤੇ ਸਿੱਖਿਅਕ ਅਤੇ ਕਾਬਲ ਉਰਦੂ ਅਧਿਆਪਕਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਕਿਹਾ ਕਿ ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖ਼ਲਾ ਫਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪੰਜਾਬੀ ਭਵਨ, ਭਾਰਤ ਨਗਰ ਚੌਕ, ਲੁਧਿਆਣਾ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 15 ਜਨਵਰੀ, 2026 ਨਿਰਧਾਰਤ ਕੀਤੀ ਗਈ ਹੈ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 77650-00367 ਅਤੇ 96462-57743 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Advertisement

 

Advertisement
Show comments