ਵੈਟਰਨਰੀ ’ਵਰਸਿਟੀ ਵਿੱਚ ਕਰੋਨਾ ਦੀ ਜਾਂਚ ਸਬੰਧੀ ਪ੍ਰਯੋਗਸ਼ਾਲਾ ਸ਼ੁਰੂ

ਵੈਟਰਨਰੀ ’ਵਰਸਿਟੀ ਵਿੱਚ ਕਰੋਨਾ ਦੀ ਜਾਂਚ ਸਬੰਧੀ ਪ੍ਰਯੋਗਸ਼ਾਲਾ ਸ਼ੁਰੂ

ਪ੍ਰਯੋਗਸ਼ਾਲਾ ਦਾ ਉਦਘਾਟਨ ਕਰਦੇ ਕੈਬਨਿਟ ਮੰਤਰੀ ਸ੍ਰੀ ਸੋਨੀ ਅਤੇ ਸ੍ਰੀ ਆਸ਼ੂ।

ਸਤਵਿੰਦਰ ਬਸਰਾ
ਲੁਧਿਆਣਾ, 10 ਅਗਸਤ

ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿੱਚ ਨਵੀਂ ਸਥਾਪਿਤ ਕੀਤੀ ਕੋਵਿਡ-19 ਵਾਇਰਲ ਨਿਰੀਖਣ ਪ੍ਰਯੋਗਸ਼ਾਲਾ ਦਾ ਅੱਜ ਉਦਘਾਟਨ ਕੀਤਾ ਗਿਆ। ‘ਵਰਸਿਟੀ ਦੇ ਨਿਰਦੇਸ਼ਕ ਖੋਜ ਅਤੇ ਪ੍ਰਯੋਗਸ਼ਾਲਾ ਦੇ ਮੁੱਖ ਅਧਿਕਾਰੀ ਡਾ. ਜਤਿੰਦਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਭਾਰਤੀ ਮੈਡੀਕਲ ਖੋਜ ਪਰਿਸ਼ਦ ਵੱਲੋਂ ਪ੍ਰਵਾਨਗੀ ਪ੍ਰਾਪਤ ਹੋਣ ਤੋਂ ਬਾਅਦ ਪਿਛਲੇ ਹਫ਼ਤੇ ਤੋਂ ਪ੍ਰਯੋਗਸ਼ਾਲਾ ਵਿਚ ਰੋਜ਼ 100 ਨਮੂਨਿਆਂ ਦੀ ਜਾਂਚ ਹੋ ਰਹੀ ਸੀ। ਅੱਜ ਕੈਬਨਿਟ ਮੰਤਰੀ, ਮੈਡੀਕਲ ਸਿੱਖਿਆ ਅਤੇ ਖੋਜ ਓਪੀ ਸੋਨੀ ਤੇ ਕੈਬਨਿਟ ਮੰਤਰੀ, ਫੂਡ, ਸਿਵਲ ਸਪਲਾਈਜ਼ ਅਤੇ ਉਪਭੋਗਤਾ ਮਾਮਲੇ ਭਾਰਤ ਭੂਸ਼ਣ ਆਸ਼ੂ ਨੇ ਪ੍ਰਯੋਗਸ਼ਾਲਾ ਦਾ ਉਦਘਾਟਨ ਕੀਤਾ। ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਪ੍ਰਯੋਗਸ਼ਾਲਾ ਦੇ ਕਾਰਜਸ਼ੀਲ ਹੋਣ ਨਾਲ ਕੋਵਿਡ-19 ਦੀ ਜਾਂਚ ਵਿਚ ਤੇਜ਼ੀ ਆਵੇਗੀ। ਕੈਬਨਿਟ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਵੈਟਰਨਰੀ ਯੂਨੀਵਰਸਿਟੀ ਦੀ ਇਸ ਪ੍ਰਯੋਗਸ਼ਾਲਾ ਦੇ ਨਾਲ ਅੱਜ ਤਿੰਨ ਹੋਰ ਪ੍ਰਯੋਗਸ਼ਾਲਾਵਾਂ, ਦੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੁਹਾਲੀ ਅਤੇ ਇਕ ਜਲੰਧਰ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਨਾਲ ਹੁਣ ਟੈਸਟਾਂ ਦੀ ਗਿਣਤੀ ਵਿਚ ਰੋਜ਼ਾਨਾ 4000 ਦੇ ਕਰੀਬ ਵਾਧਾ ਹੋ ਜਾਵੇਗਾ। ਇਸ ਮੌਕੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀਕੇ ਤਿਵਾੜੀ, ਪਸ਼ੂ ਪਾਲਣ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨਪ੍ਰੀਤ ਸਿੰਘ ਛਤਵਾਲ ਵੀ ਹਾਜ਼ਰ ਸਨ।

ਬਾਬਾ ਫਰੀਦ ‘ਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਨੇ ਕਿਹਾ ਕਿ ਇਸ ਪ੍ਰਯੋਗਸ਼ਾਲਾ ਤੋਂ ਉਨ੍ਹਾਂ ਨੂੰ ਬਹੁਤ ਉਮੀਦਾਂ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਯੋਗਸ਼ਾਲਾ ਦੀ ਕਾਰਜ ਵਿਧੀ ਵੇਖੀ ਅਤੇ ਉਸ ਦੀ ਸ਼ਲਾਘਾ ਕੀਤੀ। ਡਾ. ਜਤਿੰਦਰਪਾਲ ਸਿੰਘ ਗਿੱਲ ਨੇ ਕਿਹਾ ਕਿ ਡਾ. ਰਮਨੀਕ, ਏਕੇ ਅਰੋੜਾ ਅਤੇ ਰਾਮ ਸਰਨ ਸੇਠੀ ਦੀ ਗਤੀਸ਼ੀਲਤਾ ਵਿਚ ਸਾਇੰਸਦਾਨਾਂ ਅਤੇ ਕਰਮਚਾਰੀਆਂ ਦੀ ਪੂਰੀ ਟੀਮ ਬੜੀ ਮਿਹਨਤ ਅਤੇ ਨਿਪੁੰਨਤਾ ਨਾਲ ਪ੍ਰਯੋਗਸ਼ਾਲਾ ਲਈ ਕੰਮ ਕਰ ਰਹੀ ਹੈ। ਇਸ ਮੌਕੇ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਗਈਆਂ ਸਾਰੀਆਂ ਸਹੂਲਤਾਂ, ਉਤਪਾਦਾਂ, ਪ੍ਰਕਾਸ਼ਨਾਵਾਂ ਅਤੇ ਤਕਨਾਲੋਜੀਆਂ ਨੂੰ ਪ੍ਰਦਰਸ਼ਨੀ ਦੇ ਰਾਹੀਂ ਪੇਸ਼ ਕੀਤਾ ਗਿਆ।

ਆਸ਼ੂ ਤੇ ਮੇਅਰ ਵੱਲੋਂ ਕਾਰਕਸ ਯੂਟੀਲਾਈਜੇਸ਼ਨ ਪਲਾਂਟ ਦਾ ਦੌਰਾ

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਪਿੰਡ ਨੂਰਪੁਰ ਨੇੜੇ ਉਸਾਰੀ ਅਧੀਨ ਕਾਰਕਸ ਯੂਟੀਲਾਈਜ਼ੇਸ਼ਨ ਪਲਾਂਟ ਦਾ ਕੰਮ ਦਸੰਬਰ 2020 ਤੱਕ ਮੁਕੰਮਲ ਹੋ ਜਾਵੇਗਾ। ਇਸ ਜਾਣਕਾਰੀ ਇਸ ਦਾ ਦੌਰਾ ਕਰਨ ਲਈ ਅੱਜ ਪੁੱਜੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਮੇਅਰ ਬਲਕਾਰ ਸਿੰਘ ਸੰਧੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕਾਰਕਸ ਪਲਾਂਟ ਦਾ ਮੁੱਖ ਉਦੇਸ਼ ਪਸ਼ੂਆਂ ਦੀਆਂ ਲਾਸ਼ਾਂ ਦਾ ਸਹੀ ਨਿਪਟਾਰਾ ਕਰਨਾ ਹੋਵੇਗਾ, ਜਿਸ ਨਾਲ ਵਾਤਾਵਰਣ ਵੀ ਪ੍ਰਦੁਸ਼ਣ ਮੁਕਤ ਹੋਵੇਗਾ ਅਤੇ ਛੂਤ ਦੀਆਂ ਬਿਮਾਰੀਆਂ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਦੱਸਿਆ ਕਿ ਕਾਰਕਸ ਪਲਾਂਟ ਦੀ ਸਮਰੱਥਾ ਪ੍ਰਤੀ ਦਿਨ 150 ਪਸ਼ੂ ( 50 ਵੱਡੇ ਅਤੇ 100 ਛੋਟੇ ਜਾਨਵਰ) ਹਨ। ਇਸ ਦਾ ਨਿਰਮਾਣ ਅੱਠ ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਕਾਰਕਸ ਯੂਟੀਲਾਈਜ਼ੇਸ਼ਨ ਪਲਾਂਟ ਡਿਜ਼ਾਇਨ ਬਿਲਟ ਆਪਰੇਟ ਮੇਨਟੇਨ ਐਂਡ ਟ੍ਰਾਂਸਫਰ ਬੇਸਿਸ(ਡੀਬੀਓਐੱਮਟੀ) ਤਹਿਤ ਬਣਾਇਆ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All