ਰਾਮ ਗੋਪਾਲ ਰਾਏਕੋਟੀ
ਰਾਏਕੋਟ, 7 ਮਾਰਚ
ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਡੀ ਬੋਰਡ ਵਲੋਂ ਰਾਏਕੋਟ ਅਨਾਜ ਮੰਡੀ ਵਿੱਚ 83.12 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਸਟੀਲ ਕਵਰ ਸ਼ੈੱਡ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਵਿੱਚ ਰੱਖਿਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ, ਕਿਸਾਨ, ਆੜ੍ਹਤੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਮੰਡੀ ਵਿੱਚ ਸ਼ੈੱਡ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਫ਼ਸਲ ਦੇ ਸੀਜ਼ਨ ਮੌਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਕਰ ਕੇ ਕਈ ਵਾਰ ਬਰਸਾਤ ਹੋਣ ਨਾਲ ਫ਼ਸਲ ਭਿੱਜ ਜਾਂਦੀ ਸੀ। ਗਰਮੀਆਂ ਦੇ ਮੌਸਮ ਦੌਰਾਨ ਕਿਸਾਨਾਂ ਨੂੰ ਧੁੱਪ ’ਚ ਮੰਡੀ ਵਿੱਚ ਬੈਠਣ ਲਈ ਮਜਬੂਰ ਹੋਣਾ ਪੈਂਦਾ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਡੀ ਬੋਰਡ ਵੱਲੋਂ ਇਸ ਸ਼ੈੱਡ ਦੀ ਉਸਾਰੀ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸ ਮੌਕੇ ਵਿਭਾਗ ਦੇ ਐਸਡੀਓ ਜਤਿਨ ਸਿੰਗਲਾ ਨੇ ਦੱਸਿਆ ਕਿ 15 ਹਜ਼ਾਰ ਵਰਗ ਫੁੱਟ ਦੇ ਇਸ ਸਟੀਲ ਕਵਰ ਸ਼ੈੱਡ ਦੀ ਉਸਾਰੀ ’ਤੇ ਲਗਪਗ 83.12 ਲੱਖ ਦੀ ਲਾਗਤ ਆਵੇਗੀ ਅਤੇ ਇਹ ਕੰਮ ਨੂੰ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਆਗੂ ਕਾਮਿਲ ਬੋਪਾਰਾਏ, ਐਸਡੀਐਮ ਡਾ. ਹਿਮਾਂਸ਼ੂ ਗੁਪਤਾ, ਮਾਰਕੀਟ ਕਮੇਟੀ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਸ, ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ, ਮਾਰਕੀਟ ਕਮੇਟੀ ਸਕੱਤਰ ਜਸਮੀਤ ਸਿੰਘ ਬਰਾੜ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਨੋਦ ਕਤਿਆਲ, ਗਿਆਨੀ ਗੁਰਦਿਆਲ ਸਿੰਘ, ਪਰਮਜੀਤ ਸਿੰਘ, ਬਲਜੀਤ ਸਿੰਘ ਹਲਵਾਰਾ, ਪ੍ਰਦੀਪ ਜੈਨ, ਮੇਜਰ ਸਿੰਘ ਗਿੱਲ, ਸਰਪੰਚ ਜਸਪ੍ਰੀਤ ਸਿੰਘ, ਸਰਪੰਚ ਮੇਜਰ ਸਿੰਘ ਧੂਰਕੋਟ, ਸਰਪੰਚ ਬੀਰਦਵਿੰਦਰ ਸਿੰਘ ਆਦਿ ਹਾਜ਼ਰ ਸਨ।