ਦੋਰਾਹਾ: ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਵੱਖ ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ.ਨਿਰਲੇਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਰਾਜ ਪੱਧਰੀ ਖੇਡ ਪ੍ਰਤੀਯੋਗਤਾ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਹੋਏ ਪੁਰਸ਼ਾਂ ਦੇ ਵੇਟ ਲਿਫਟਿੰਗ ਮੁਕਾਬਲੇ ਵਿਚ ਚੰਦਨ ਨੇ ਗੋਲਡ ਮੈਡਲ ਹਾਸਲ ਕਰਦਿਆਂ 8 ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਸਕਾਲਰਸ਼ਿਪ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਕਾਲਜ ਦੀਆਂ ਖਿਡਾਰਨਾਂ ਨੇ ਯੋਗ ਪ੍ਰਤੀਯੋਗਤਾ ਵਿਚ ਹਿੱਸਾ ਲੈਂਦਿਆਂ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਮੈਬਰਾਂ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਸਟਾਫ ਨੂੰ ਵਧਾਈ ਦਿੰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ