ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਲੈਕਚਰ
ਮਾਤਾ ਗੰਗਾ ਖ਼ਾਲਸਾ ਕਾਲਜ ’ਚ ਸਮਾਗਮ
Advertisement
ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਸਾਹਿਤ ਸਭਾ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੈਕਚਰ ‘ਹਿੰਦ ਦੀ ਚਾਦਰ ਮਨੁੱਖੀ ਹੱਕਾਂ ਦੇ ਰਾਖੇ’ ਕਰਵਾਇਆ ਗਿਆ। ਇਸ ਮੌਕੇ ‘ਆਓ ਪੁਸਤਕ ਪੜ੍ਹੀਏ’ ਲੜੀ ਤਹਿਤ ਡਾ. ਤਾਰਨ ਸਿੰਘ ਵੱਲੋਂ ਸੰਪਾਦਿਤ ਪੁਸਤਕ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ, ਸੰਦੇਸ਼ ਅਤੇ ਸ਼ਹਾਦਤ’ ਦੀ ਸਮੀਖਿਆ ਕੀਤੀ ਗਈ। ਪ੍ਰੋ. ਮਨਜੀਤ ਕੌਰ ਨੇ ਪੁਸਤਕ ਸਬੰਧੀ ਜਾਣਕਾਰੀ ਦਿੰਦਿਆਂ ਇਸ ਵਿੱਚ ਦਰਜ ਵੱਖ-ਵੱਖ ਵਿਦਵਾਨਾਂ ਦੇ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਖੋਜ ਪੱਤਰਾਂ ਬਾਰੇ ਦੱਸਿਆ। ਉਨ੍ਹਾਂ ਗੁਰੂ ਸਾਹਿਬ ਦੇ ਜੀਵਨ, ਸ਼ਖ਼ਸੀਅਤ, ਬਾਣੀ ਅਤੇ ਸ਼ਹਾਦਤ ਬਾਰੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਗੁਰੂ ਸਾਹਿਬ ਦੀ ਬਾਣੀ ਮਨੁੱਖ ਨੂੰ ਵਧੀਕੀਆਂ ਅਤੇ ਜ਼ੁਲਮਾਂ ਵਿਰੁੱਧ ਜੂਝਣ ਲਈ ਪ੍ਰੇਰਿਤ ਕਰਦੀ ਹੈ। ਅੰਤ ਵਿੱਚ ਉਨ੍ਹਾਂ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਤੋਂ ਸੇਧ ਲੈਣ, ਸਿੱਖੀ ਸਿਧਾਂਤਾਂ ਨਾਲ ਜੁੜਨ ਅਤੇ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਵਿਭਾਗ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਰੂਪਾ ਕੌਰ, ਸੁਰਿੰਦਰ ਕੌਰ ਅਤੇ ਜਗਵਿੰਦਰ ਸਿੰਘ ਆਦਿ ਹਾਜ਼ਰ ਸਨ।
Advertisement
Advertisement