ਲੁਧਿਆਣਾ: ਸਰਕਾਰੀ ਕਾਲਜ ਲੜਕੀਆਂ ਵਿੱਚ ਅੰਗਰੇਜ਼ੀ ਅਤੇ ਜਰਨਲਿਜ਼ਮ ਵਿਭਾਗ ਵੱਲੋਂ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ। ਇਸ ਵਿੱਚ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਤੋਂ ਪ੍ਰੋ. ਕੀਰਤੀ ਧਵਨ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਲੈਕਚਰ ਦਾ ਵਿਸ਼ਾ ‘ਪੱਤਰਕਾਰੀ ਅਤੇ ਜਨ ਸੰਚਾਰ ਵਿੱਚ ਭਵਿੱਖ’ ਸੀ। ਪ੍ਰੋ. ਕੀਰਤੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਮਾਸ ਮੀਡੀਆ ਦੇ ਖੇਤਰ ਵਿੱਚ ਵੱਖ ਵੱਖ ਪਹਿਲੂਆਂ ਅਤੇ ਮੌਕਿਆਂ ਬਾਰੇ ਚਰਚਾ ਕੀਤੀ। ਪ੍ਰਿੰ. ਸੁਮਨ ਲਤਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। ਜਰਨਲਿਜ਼ਮ ਵਿਭਾਗ ਤੋਂ ਕਰੁਣਾ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ। -ਖੇਤਰੀ ਪ੍ਰਤੀਨਿਧ