ਕਾਲਜ ’ਚ ਨੈਤਿਕ ਕਦਰਾਂ ਕੀਮਤਾਂ ਬਾਰੇ ਲੈਕਚਰ
ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਚੱਲ ਰਹੇ ਐੱਨ ਐੱਸ ਐੱਸ ਕੈਂਪ ਦੇ ਦੂਜੇ ਦਿਨ ‘ਨਸ਼ਾ ਮੁਕਤ ਸਮਾਜ’ ਥੀਮ ਅਧੀਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨੈਤਿਕ ਕਦਰਾਂ ਸਬੰਧੀ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ...
Advertisement
ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਚੱਲ ਰਹੇ ਐੱਨ ਐੱਸ ਐੱਸ ਕੈਂਪ ਦੇ ਦੂਜੇ ਦਿਨ ‘ਨਸ਼ਾ ਮੁਕਤ ਸਮਾਜ’ ਥੀਮ ਅਧੀਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨੈਤਿਕ ਕਦਰਾਂ ਸਬੰਧੀ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਤੋਂ ਜਸਪਾਲ ਸਿੰਘ ਅਤੇ ਬਰਜਿੰਦਰਪਾਲ ਸਿੰਘ ਨੇ ਐੱਨ ਐੱਸ ਐੱਸ ਵਾਲੰਟੀਅਰਾਂ ਨੂੰ ਆਦਰਸ਼ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਉੱਚ ਸਿੱਖਿਆ ਪ੍ਰਾਪਤ ਕਰਨ, ਨੈਤਿਕ ਕਦਰਾਂ‑ਕੀਮਤਾਂ ਸਿੱਖਣ ਅਤੇ ਉਨ੍ਹਾਂ ’ਤੇ ਅਮਲ ਕਰਨ ਉੱਤੇ ਜ਼ੋਰ ਦਿੱਤਾ। ਵਾਲੰਟੀਅਰਾਂ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਗੁਰਬਾਣੀ ਨਾਲ ਜੋੜਦਿਆਂ ਉੱਚਾ ਆਚਰਣ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਉਪਰੰਤ ਪ੍ਰੋਗਰਾਮ ਅਫ਼ਸਰ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਚੀਮਾਂ ਅਤੇ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਾਲਜ ਵਾਲੰਟੀਅਰਾਂ ਨੇ ਕਾਲਜ ਕੈਂਪਸ ਦੀ ਸਫ਼ਾਈ ਕੀਤੀ।
Advertisement
Advertisement
×

