ਮਾਤਾ ਗੰਗਾ ਕਾਲਜ ’ਚ ਚੱਲ ਰਹੇ ਕੋਰਸਾਂ ਬਾਰੇ ਜਾਣੂ ਕਰਵਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲਿਆਂ ਸਬੰਧੀ ਪ੍ਰਚਾਰ ਹਿੱਤ ਕਾਲਜ ਦੇ ਲਾਇਬ੍ਰੇਰੀ ਵਿਭਾਗ ਵੱਲੋਂ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਲਾਇਬ੍ਰੇਰੀਅਨ ਮਨਦੀਪ ਕੌਰ ਅਤੇ ਬਲਜੀਤ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲਿਆਂ ਸਬੰਧੀ ਪ੍ਰਚਾਰ ਹਿੱਤ ਕਾਲਜ ਦੇ ਲਾਇਬ੍ਰੇਰੀ ਵਿਭਾਗ ਵੱਲੋਂ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਲਾਇਬ੍ਰੇਰੀਅਨ ਮਨਦੀਪ ਕੌਰ ਅਤੇ ਬਲਜੀਤ ਕੌਰ ਨੇ ਧਾਰਮਿਕ ਵਿਭਾਗ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿੱਚ ਦਰਸ਼ਨ ਕਰਨ ਆਈਆਂ ਸੰਗਤਾਂ ਨੂੰ ਕਾਲਜ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲਿਆਂ ਪ੍ਰਤੀ ਸਮੁੱਚੀ ਜਾਣਕਾਰੀ ਦਿੱਤੀ ਅਤੇ ਲੈਕਚਰਾਰ ਹਰਪਿੰਦਰ ਸਿੰਘ ਨੇ ਅੰਮ੍ਰਿਤਧਾਰੀ ਅਤੇ ਧਾਰਮਿਕ ਵਿੱਦਿਆ ਪ੍ਰਾਪਤ ਕਰਨ ’ਤੇ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਵੱਲੋਂ ਦਿੱਤੇ ਜਾਂਦੇ ਵਿਸ਼ੇਸ਼ ਵਜ਼ੀਫ਼ਿਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਗੁਰਮਤਿ ਪ੍ਰਸੰਗ ਵੀ ਵੰਡਿਆ ਗਿਆ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਵਿਭਾਗ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।
Advertisement
Advertisement