ਕਿਸਾਨ ਜਥੇਬੰਦੀਆਂ ਵੱਲੋਂ ਵਿਧਾਇਕ ਸੰਗੋਵਾਲ ਨੂੰ ਪੱਤਰ

ਕਿਸਾਨ ਜਥੇਬੰਦੀਆਂ ਵੱਲੋਂ ਵਿਧਾਇਕ ਸੰਗੋਵਾਲ ਨੂੰ ਪੱਤਰ

ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਮੰਗ ਪੱਤਰ ਦਿੰਦੇ ਹੋਏ ਸੁਦਾਗਰ ਸਿੰਘ ਘੁਡਾਣੀ ਅਤੇ ਹੋਰ ਆਗੂ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 5 ਅਗਸਤ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੇ ਇੱਕ ਵਫ਼ਦ ਨੇ ਅੱਜ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਮੰਗ ਪੱਤਰ ਦੇ ਕੇ ਚੇਤਾਵਨੀ ਦਿੱਤੀ ਹੈ ਕਿ ਭਾਰਤ ਮਾਲਾ ਪਰਿਯੋਜਨਾ ਤਹਿਤ ਕੱਢੀਆਂ ਜਾ ਰਹੀਆਂ ਸੜਕਾਂ ਦੀ ਮਾਰ ਹੇਠ ਆਉਂਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ।

ਸੰਘਰਸ਼ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਦੇ ਆਗੂਆਂ ਸੁਦਾਗਰ ਸਿੰਘ ਘੁਡਾਣੀ ਅਤੇ ਬਿਕਰਜੀਤ ਸਿੰਘ ਕਾਲਖ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਤਕਰੀਬਨ ਡੇਢ ਮਹੀਨੇ ਤੋਂ ਚਲ ਰਹੇ ਸੰਘਰਸ਼ ਨੂੰ ਅੱਜ ਨਵਾਂ ਮੋੜ ਦੇਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੰਗ ਅਤੇ ਚਿਤਾਵਨੀ ਪੱਤਰ ਦੇਣ ਦੀ ਮੁਹਿੰਮ ਜ਼ੋਰ ਨਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਗ ਪੱਤਰ ਦੇਣ ਦੀ ਲੜੀ ਵਜੋਂ ਪਹਿਲਾ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਮ ਦਿੱਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਬਾੜੀ ਚੌਕ ਘਵੱਦੀ ਤੋਂ ਕਾਫ਼ਲਾ ਵਿਧਾਇਕ ਸੰਗੋਵਾਲ ਦੇ ਘਰ ਅੱਗੇ ਪਹੁੰਚਿਆ। ਇਸ ਮੌਕੇ ਟਰੈਕਟਰਾਂ, ਮੋਟਰਸਾਈਕਲਾਂ ਅਤੇ ਗੱਡੀਆਂ ਵਿੱਚ ਸਵਾਰ ਸੈਂਕੜੇ ਲੋਕਾਂ ਨੇ ਜਬਰੀ ਜ਼ਮੀਨਾਂ ਖੋਹਣੀਆਂ ਬੰਦ ਕਰੋ, ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿਓ ਅਤੇ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਅਕਾਸ਼ ਗੰਜਾਊ ਨਾਅਰੇ ਵੀ ਲਗਾਏ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ‘ਆਪ’ ਵਿਧਾਇਕਾਂ ਦਾ ਪਿੰਡਾਂ ਵਿੱਚ ਦਾਖ਼ਲਾ ਬੰਦ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਦੀ ਸੱਥ ਵਿੱਚ ਕੀਤੇ ਵਾਅਦਿਆਂ ਦੀ ਜਵਾਬਤਲਬੀ ਕੀਤੀ ਜਾਵੇਗੀ। ਇਕੱਠ ਨੂੰ ਰਾਜਿੰਦਰ ਸਿੰਘ ਸਿਆੜ, ਬਲਵੰਤ ਸਿੰਘ ਘੁਡਾਣੀ, ਪਰਮਜੀਤ ਸਿੰਘ ਕੋਟਆਗਾਂ, ਕੁਲਦੀਪ ਸਿੰਘ ਗੁਜਰਵਾਲ, ਰਾਜਿੰਦਰ ਸਿੰਘ ਖੱਟੜਾ, ਅਮਰੀਕ ਸਿੰਘ ਹਲਵਾਰਾ, ਅਵਤਾਰ ਸਿੰਘ ਝੁਗੀਆ, ਅਮਰਜੀਤ ਸਿੰਘ ਬਲੀਪੁਰ, ਰਣਜੀਤ ਸਿੰਘ ਭਠਾਥੂਹਾ, ਜਸਵੰਤ ਸਿੰਘ ਭੱਟੀਆਂ, ਚਰਨਦਾਸ ਤਲਵੰਡੀ, ਦਰਸ਼ਨ ਸਿੰਘ ਫੱਲੇਵਾਲ, ਮਾ. ਚਰਨਜੀਤ ਸਿੰਘ, ਜਸਵੀਰ ਸਿੰਘ ਤੇ ਕਰਮਜੀਤ ਸਿੰਘ ਨੇ ਸੰਬੋਧਨ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All