ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਸਤੰਬਰ
ਸਨਅਤੀ ਸ਼ਹਿਰ ਵਿੱਚ ਅੱਜ ਵੀ ਮੌਸਮ ਦਾ ਮਿਜਾਜ਼ ਬਦਲਿਆ ਰਿਹਾ। ਦੂਸਰੇ ਦਿਨ ਵੀ ਸ਼ਹਿਰ ਵਿੱਚ ਸਵੇਰੇਬੱਦਲ ਛਾਏ ਰਹੇ। ਪੂਰਾ ਦਿਨ ਬੱਦਲ ਰਹੇ, ਪਰ ਕੁੱਝ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਤੋਂ ਬਾਅਦ ਕਿਤੇ ਵੀ ਮੀਂਹ ਨਹੀਂ ਪਿਆ। ਪਿਛਲੇ ਦਿਨੀਂ ਸ਼ਹਿਰ ਵਿੱਚ 8 ਐਮਐਮ ਮੀਂਹ ਪਿਆ ਸੀ। ਅੱਜ ਬੱਦਲ ਛਾਏ ਰਹਿਣ ਦੇ ਨਾਲ-ਨਾਲ ਕੁਝ ਇਲਾਕਿਆਂ ’ਚ ਹਲਕੇ ਛਿੱਟੇ ਵੀ ਪਏ, ਪਰ ਕੁਝ ਸਮੇਂ ਬਾਅਦ ਇਹ ਵੀ ਬੰਦ ਹੋ ਗਿਆ। ਸਵੇਰ ਤੋਂ ਹੀ ਮੌਸਮ ਸੁਹਾਵਣਾ ਬਣਿਆ ਰਿਹਾ। ਗਰਮੀ ਤੋਂ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ ਅਨੁਮਾਨ ਸੀ ਕਿ ਵੀਰਵਾਰ ਨੂੰ ਬੱਦਲ ਛਾਏ ਰਹਿਣਗੇ। ਅੱਜ ਸਵੇਰ ਸਮੇਂ ਤਾਪਮਾਨ 23.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਅਜਿਹਾ ਹੀ ਰਹੇਗਾ।