ਲੋਕ ਇਨਸਾਫ਼ ਪਾਰਟੀ ਨੇ ਸੁਖਬੀਰ ਤੇ ਢਾਂਡਾ ਦਾ ਪੁਤਲਾ ਫੂਕਿਆ

ਲੋਕ ਇਨਸਾਫ਼ ਪਾਰਟੀ ਨੇ ਸੁਖਬੀਰ ਤੇ ਢਾਂਡਾ ਦਾ ਪੁਤਲਾ ਫੂਕਿਆ

ਲੁਧਿਆਣਾ ਵਿੱਚ ਭਾਈ ਬਾਲਾ ਚੌਕ ਨੇੜੇ ਲੋਕ ਇਨਸਾਫ਼ ਪਾਰਟੀ ਦੇ ਕਾਰਕੁਨਾਂ ਨੂੰ ਰੋਕਦੀ ਹੋਈ ਪੁਲੀਸ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 22 ਅਕਤੂਬਰ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਜਬਰ-ਜਨਾਹ ਦੇ ਦੋਸ਼ ਲਗਾਉਣ ਵਾਲੀ ਔਰਤ ਵੱਲੋਂ ਸ਼ਿਕਾਇਤ ਵਾਪਸ ਲੈਣ ਤੇ ਉਸ ਤੋਂ ਬਾਅਦ ਇਸ ਮਾਮਲੇ ਵਿੱਚ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਤੇ ਅਕਾਲੀ ਦਲ ਆਗੂ ਹਰੀਸ਼ ਰਾਏ ਢਾਂਡਾ ਦਾ ਕਥਿਤ ਨਾਂ ਲੈਣ ਦੇ ਮਾਮਲੇ ਵਿੱਚ ਹੁਣ ਲੋਕ ਇਨਸਾਫ਼ ਪਾਰਟੀ ਦੇ ਆਗੂ ਲਗਾਤਾਰ ਅਕਾਲੀ ਦਲ ਆਗੂ ਦਾ ਵਿਰੋਧ ਕਰ ਰਹੇ ਹਨ। ਲੋਕ ਇਨਸਾਫ਼ ਪਾਰਟੀ ਆਗੂਆ ਵੱਲੋਂ ਭਾਰਤ ਨਗਰ ਚੌਕ ਤੋਂ ਨਵੀਆਂ ਕਚਿਹਰੀਆਂ ਤੱਕ ਰੋਸ ਮਾਰਚ ਕਰ ਕੇ ਜਿਥੇ ਅਕਾਲੀ ਦਲ ਅਤੇ ਕਾਂਗਰਸ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਅਕਾਲੀ ਆਗੂ ਹਰੀਸ਼ ਰਾਏ ਢਾਂਡਾ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ’ਤੇ ਪ੍ਰਦਰਸ਼ਨਕਾਰੀਆ ਦੀ ਅਗਵਾਈ ਕਰ ਰਹੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਕਾਂਗਰਸ ਮਿਲ ਕੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬਦਨਾਮ ਕਰਨ ਲਈ ਗੰਦੀ ਰਾਜਨੀਤੀ ’ਤੇ ਉਤਰ ਆਏ ਹਨ ਕਿ ਹੁਣ ਉਨ੍ਹਾਂ ਨੂੰ ਔਰਤਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਅਜਿਹਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਨੂੰ ਵੀ ਕਲੰਕਿਤ ਕਰ ਦਿੱਤਾ ਹੈ। ਇਸ ਮੌਕੇ ਬਲਦੇਵ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਖਾਲਸਾ, ਰਣਧੀਰ ਸਿੰਘ ਸੀਵੀਆ, ਗਗਨਦੀਪ ਸਿੰਘ ਸਨੀ ਕੈਂਥ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All