ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਜਨਵਰੀ
ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਕਮੇਟੀ ਮੈਬਰ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਨਸ਼ਾਖੋਰੀ, ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲਣ ਵਰਗੇ ਗੰਭੀਰ ਮੁੱਦਿਆ ਨੂੰ ਪਿੱਛੇ ਛੱਡ ਕੇ ਪੰਜਾਬ ਨੂੰ ਨਹੀਂ ਜਿੱਤਿਆ ਜਾ ਸਕਦਾ ਜਦਕਿ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਹੋਰਨਾਂ ਪਾਰਟੀਆ ਦੇ ਆਗੂ ਸਿਰਫ਼ ਤੇ ਸਿਰਫ਼ ਚਿਹਰੇ ਦੀ ਰਾਜਨੀਤੀ ਕਰਨ ’ਤੇ ਤੁਰੀਆਂ ਹਨ ਜੋ ਪੰਜਾਬ ਨਾਲ ਧੋਖਾ ਹੈ। ਜਥੇਦਾਰ ਬੈਂਸ ਅੱਜ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਇਲਾਕੇ ਗੁਰੂ ਅਮਰਦਾਸ ਕਲੋਨੀ ਅਤੇ ਢੰਡਾਰੀ ਪਿੰਡ ਵਿੱਚ ਇਲਾਕਾ ਨਿਵਾਸੀਆ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਵਾਮ ਚਾਹੁੰਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਸਲਾਖਾਂ ਪਿੱਛੇ ਜਾਣ, ਜਿਹੜੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ, ਦੇ ਪਰਿਵਾਰਿਕ ਮੈਂਬਰਾਂ ਨੂੰ ਇਨਸਾਫ਼ ਮਿਲਣ ਦੇ ਨਾਲ ਨਾਲ ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲੀ ਕਰਕੇ ਪੰਜਾਬ ਦਾ ਖਜ਼ਾਨਾ ਭਰਿਆ ਜਾਵੇ ਤਾਂ ਜੋ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲ ਸਕੇ।ਵਿਧਾਇਕ ਬੈਂਸ ਨੇ ਇਲਾਕਾ ਨਿਵਾਸੀਆਂ ਨੂੰ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਜਸਪਾਲ ਸਿੰਘ ਸੈਣੀ, ਅਲਬੇਲ ਗਰਚਾ, ਰਾਮ ਸਿੰਘ ਢੰਡਾਰੀ, ਮਨਜੀਤ ਸੈਣੀ, ਗੁਰਪ੍ਰੀਤ ਸਿੰਘ, ਵਿਕਾਸ ਗੁਪਤਾ, ਰਵੀ, ਕੁਲਦੀਪ ਸਿੰਘ, ਹਰਚਰਨ ਸਿੰਘ, ਜਗਜੀਤ ਸਿੰਘ, ਅਮਨਦੀਪ ਲਾਲੀ, ਮੁਕੇਸ਼ ਕੁਮਾਰ, ਅਮਰਜੀਤ ਕੌਰ, ਸ਼ਰਨਜੀਤ ਕੌਰ ਆਦਿ ਹਾਜ਼ਰ ਸਨ।