DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Lok Milni Program: ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ: ਸੌਂਦ

ਕੈਬਨਿਟ ਮੰਤਰੀ ਨੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਟਾਂ ਦੇਣ ਦਾ ਐਲਾਨ ਕੀਤਾ

  • fb
  • twitter
  • whatsapp
  • whatsapp
featured-img featured-img
ਤੁਰਮਰੀ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ। -ਫੋਟੋ: ਜੱਗੀ
Advertisement

ਇਲਾਕੇ ਦੇ ਵੱਖ-ਵੱਖ ਪਿੰਡਾਂ ਤੁਰਮਰੀ, ਬੀਬੀਪੁਰ, ਫ਼ਤਹਿਪੁਰ ਅਤੇ ਜਲਾਜਣ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਪੰਜਾਬ ਦੇ ਹਰ ਪਿੰਡ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਿਲ ਰਹੇ ਪਿਆਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰ ਕੇ ਸੂਬੇ ਦੀ ਸੇਵਾ ਵਿੱਚ ਲਗਾਤਾਰ ਜੁਟੀ ਰਹੇਗੀ।

ਸ੍ਰੀ ਸੌਂਦ ਵੱਲੋਂ ਪਿੰਡ ਤੁਰਮਰੀ ਵਿੱਚ ਸੀਵਰੇਜ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ, ਪਿੰਡ ਬੀਬੀਪੁਰ ਵਿੱਚ ਸੜਕਾਂ ਦੇ ਬਰਮਾਂ ਲਈ 5 ਲੱਖ ਰੁਪਏ, ਪਿੰਡ ਫ਼ਤਹਿਪੁਰ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਅਤੇ ਪਿੰਡ ਜਲਾਜਣ ਦੇ ਬੱਸ ਅੱਡੇ ਦੇ ਨਿਰਮਾਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ।

Advertisement

ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਅਤੇ ਸਵੈ-ਨਿਰਭਰ ਜੀਵਨ ਬਤੀਤ ਕਰ ਸਕਣ।

Advertisement

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ, ਸ਼ਹਿਰ ਅਤੇ ਕਸਬੇ ਵਿੱਚ ਵਿਕਾਸ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ।

ਇਸ ਮੌਕੇ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ, ਸਾਬਕਾ ਸਰਪੰਚ ਦਰਸ਼ਨ ਸਿੰਘ ਤੁਰਮਰੀ, ਪਰਮਜੀਤ ਸਿੰਘ ਫਤਿਹਪੁਰ, ਪ੍ਰਧਾਨ ਸੁਰਿੰਦਰ ਸਿੰਘ ਕੋਠੇ ਵੀ ਹਾਜ਼ਰ ਸਨ।

Advertisement
×