ਲੁਧਿਆਣਾ: ਥਾਣਾ ਮੋਤੀ ਨਗਰ ਦੇ ਇਲਾਕੇ ’ਚ ਪੈਂਦੇ ਐਨਆਰਆਈ ਥਾਣੇ ਦੇ ਬਾਹਰ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਨੌਜਵਾਨ ਨਾਲ ਲੁੱਟ-ਖੋਹ ਕੀਤੀ। ਸੈਕਟਰ 39 ਚੰਡੀਗੜ੍ਹ ਰੋਡ ਵਾਸੀ ਸੰਦੀਪ ਜਿੰਦਲ ਨੇ ਦੱਸਿਆ ਹੈ ਕਿ ਉਹ ਆਪਣੇ ਦੋਸਤ ਨਾਲ ਰੋਟੀ ਖਾਣ ਮਗਰੋਂ ਬਾਹਰ ਟਹਿਲ ਰਿਹਾ ਸੀ ਤਾਂ ਵਾਪਸੀ ਸਮੇਂ ਜਦੋਂ ਉਹ ਐੱਨਆਰਆਈ ਥਾਣੇ ਕੋਲ ਪੁੱਜੇ ਤਾਂ ਪਿੱਛੋਂ ਦੀ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਦੋ ਜਣੇ ਆਏ ਅਤੇ ਝਪਟਾ ਮਾਰ ਕੇ ਗਲ ਵਿੱਚ ਪਾਈ ਸੋਨੇ ਦੀ ਚੇਨੀ ਲਾਹ ਕੇ ਫ਼ਰਾਰ ਹੋ ਗਏ। ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ