ਸਮਰਾਲਾ: ਪਿੰਡ ਉਟਾਲਾਂ ਦੇ ਸ਼ਿਵ ਮੰਦਰ ਵਿੱਚ ਭਗਵਾਨ ਸ੍ਰੀ ਪਰਸ਼ੂਰਾਮ ਦੀ ਜੈਅੰਤੀ ਮਨਾਈ ਗਈ। ਇਸ ਵਿੱਚ ਪਿੰਡ ਦੀਆਂ ਬੀਬੀਆਂ ਦੀ ਕੀਰਤਨ ਮੰਡਲੀ ਦੁਆਰਾ ਭਗਵਾਨ ਪਰਸ਼ੂਰਾਮ ਦਾ ਗੁਣਗਾਣ ਕੀਤਾ ਗਿਆ। ਇਸ ਉਪਰੰਤ ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਵੱਲੋਂ ਭਗਵਾਨ ਪਰਸ਼ੂਰਾਮ ਦੇ ਜੀਵਨ ਸਬੰਧੀਦੱਸਿਆ ਗਿਆ। ਇਸ ਮੌਕੇ ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਸੋਨੀ ਸੱਦੀ, ਮਾ. ਕਲਭੂਸ਼ਨ ਅਤੇ ਸਭਾ ਦੇ ਸਰਪ੍ਰਸਤ ਪ੍ਰੇਮ ਸਾਗਰ ਸ਼ਰਮਾ ਹਾਜ਼ਰ ਸਨ। ਇਸੇ ਤਰ੍ਹਾਂ ਬ੍ਰਾਹਮਣ ਸਭਾ ਸਮਰਾਲਾ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਸ੍ਰੀ ਦੁਰਗਾ ਮੰਦਰ ਸਮਰਾਲਾ ਵਿੱਚ ਮਨਾਈ ਗਈ। ਇਸ ਮੌਕੇ ਪਹੁੰਚੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਭਗਵਾਨ ਪਰਸ਼ੂਰਾਮ ਜਯੰਤੀ ਮੋਕੇ ਸਾਰਿਆਂ ਨੂੰ ਵਧਾਈ ਦਿੱਤੀ। ਕਾਂਗਰਸੀ ਆਗੂ ਰੁਪਿੰਦਰ ਸਿੰਘ ਰਾਜਾ ਗਿੱਲ , ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ, ਵਾਇਸ ਪ੍ਰਧਾਨ ਸੰਨੀ ਦੂਆ ਹਾਜ਼ਰ ਸਨ। -ਪੱਤਰ ਪ੍ਰੇਰਕ