ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ
ਇਥੋਂ ਦੇ ਭਗਵਾਨ ਵਾਲਮੀਕਿ ਮੰਦਰ ਵਿੱਚ ਅੱਜ ਉਨ੍ਹਾਂ ਦਾ ਪ੍ਰਗਟ ਦਿਵਸ ਪ੍ਰਬੰਧਕ ਕਮੇਟੀ ਵਲੋਂ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਸਵੇਰੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਕਪਿਲ ਆਨੰਦ ਪੁੱਜੇ ਜਿਨ੍ਹਾਂ ਨੇ ਮੰਦਰ ਵਿਚ...
Advertisement
ਇਥੋਂ ਦੇ ਭਗਵਾਨ ਵਾਲਮੀਕਿ ਮੰਦਰ ਵਿੱਚ ਅੱਜ ਉਨ੍ਹਾਂ ਦਾ ਪ੍ਰਗਟ ਦਿਵਸ ਪ੍ਰਬੰਧਕ ਕਮੇਟੀ ਵਲੋਂ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਸਵੇਰੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਕਪਿਲ ਆਨੰਦ ਪੁੱਜੇ ਜਿਨ੍ਹਾਂ ਨੇ ਮੰਦਰ ਵਿਚ ਮੱਥਾ ਟੇਕ ਕੇ ਭਗਵਾਨ ਵਾਲਮੀਕਿ ਦਾ ਆਸ਼ੀਰਵਾਦ ਲਿਆ। ਕਪਿਲ ਆਨੰਦ ਨੇ ਇਸ ਪਵਿੱਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਰਮਾਇਣ ਦੀ ਰਚਨਾ ਕਰਕੇ ਮਨੁੱਖਤਾ ਨੂੰ ਸੱਚਾਈ ਦੇ ਰਸਤੇ ’ਤੇ ਚੱਲਣ ਲਈ ਸੇਧ ਦਿੱਤੀ। ਇਸ ਮੌਕੇ ਉਨ੍ਹਾਂ ਵਲੋਂ ਲੰਗਰ ਦੀ ਸ਼ੁਰੂਆਤ ਕਰਵਾਈ ਗਈ। ਮੰਦਰ ਪ੍ਰਬੰਧਕ ਕਮੇਟੀ ਵਲੋਂ ਮੁੱਖ ਮਹਿਮਾਨ ਕਪਿਲ ਆਨੰਦ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਸੁਰਿੰਦਰ ਕੁਮਾਰ ਛਿੰਦੀ, ਸਾਬਕਾ ਕੌਂਸਲਰ ਪਰਮਜੀਤ ਪੰਮੀ, ਨਿਰਮਲ ਸਿੰਘ ਹਾਜ਼ਰ ਸਨ।
Advertisement
Advertisement
×