ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਮਈ
ਥਾਣਾ ਡਿਵੀਜ਼ਨ ਨੰਬਰ ਛੇ ਦੇ ਇਲਾਕੇ ਵਿੱਚ ਤਿੰਨ ਨਾਮਲੂਮ ਮੋਟਰਸਵਾਰ ਹਥਿਆਰ ਵਿਖਾ ਕੇ ਇਕ ਵਿਅਕਤੀ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਭਗਵਾਨ ਨਗਰ ਢੋਲੇਵਾਲ ਵਾਸੀ ਰਮੇਸ਼ ਕੁਮਾਰ ਨੇ ਦੱਸਿਆ ਹੈ ਕਿ ਉਹ ਮੋਟਰਸਾਈਕਲ ‘ਤੇ ਘਰੋਂ ਪਿੰਡ ਵੱਲ ਜਾ ਰਿਹਾ ਸੀ ਤਾਂ ਮਿਲਰਗੰਜ ਪੈਟਰੋਲ ਪੰਪ ਕੋਲ ਪਿੱਛੋਂ ਦੀ ਆਏ ਤਿੰਨ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰ ਵਿਖਾ ਕੇ ਉਸ ਦਾ ਉਸਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।