ਲੁਧਿਆਣਾ ਨਿਗਮ ਨੇ ਕਾਂਗਰਸੀ ਕੌਂਸਲਰ ਦੇ ਬੋਰਡ ਉਤਾਰੇ : The Tribune India

ਲੁਧਿਆਣਾ ਨਿਗਮ ਨੇ ਕਾਂਗਰਸੀ ਕੌਂਸਲਰ ਦੇ ਬੋਰਡ ਉਤਾਰੇ

ਲੁਧਿਆਣਾ ਨਿਗਮ ਨੇ ਕਾਂਗਰਸੀ ਕੌਂਸਲਰ ਦੇ ਬੋਰਡ ਉਤਾਰੇ

ਲੁਧਿਆਣਾ ਦੇ ਵਾਰਡ ਨੰਬਰ 68 ਵਿੱਚ ਸ਼ੁੱਕਰਵਾਰ ਨੂੰ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਤੇ ਹਮਾਇਤੀਆਂ ਦਾ ਬੋਰਡ ਉਤਾਰਦੇ ਹੋਏ ਨਗਰ ਨਿਗਮ ਦੇ ਮੁਲਾਜ਼ਮ। -ਫੋਟੋ: ਅਸ਼ਵਨੀ ਧੀਮਾਨ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 25 ਨਵੰਬਰ

ਸਨਅਤੀ ਸ਼ਹਿਰ ਦੇ ਹਲਕਾ ਪੱਛਮੀ ਅਧੀਨ ਆਉਂਦੇ ਵਾਰਡ ਨੰਬਰ 68 ਦੇ ਕੌਂਸਲਰ ਬਲਜਿੰਦਰ ਸਿੰਘ ਬੰਟੀ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਲਗਵਾਏ ਗਏ ਬੋਰਡਾਂ ਨੂੰ ਅੱਜ ਨਗਰ ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਟੀਮ ਨੇ ਉਤਾਰ ਦਿੱਤੇ। ਟੀਮ ਨੇ ਸ਼ਹਿਰ ਦੇ ਜਵਾਹਰ ਨਗਰ ਕੈਂਪ, ਕੋਚਰ ਮਾਰਕੀਟ, ਕਰਿਆਨਾ ਮਾਰਕੀਟ, ਮਿੱਡਾ ਚੌਕ, ਸਬਜ਼ੀ ਮੰਡੀ ਵਿੱਚ ਲੱਗੇ ਬੋਰਡ ਹਟਾਏ ਗਏ। ਇਸ ਦੌਰਾਨ ਤਹਿਬਾਜ਼ਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਇਲਾਕੇ ਦੇ ਕਾਂਗਰਸੀਆਂ ਦੀ ਬਹਿਸਬਾਜ਼ੀ ਵੀ ਹੋਈ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਹਾਲੇ ਇੱਕ ਦਿਨ ਪਹਿਲਾਂ ਹੀ ਬੋਰਡ ਲਾਇਆ ਸੀ। ਮੌਜੂਦਾ ਸਰਕਾਰ ਦੇ ਦਬਾਅ ਵਿੱਚ ਆ ਕੇ ਵਿਭਾਗ ਨੇ ਬੋਰਡ ਉਤਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਕਾਂਗਰਸ ਪਾਰਟੀ ਦੇ ਬੋਰਡ ਉਤਾਰੇ ਜਾ ਰਹੇ ਹਨ, ਜਦ ਕਿ ਮੌਜੂਦਾ ਸਰਕਾਰ ਦੇ ਬੋਰਡਾਂ ’ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਕਾਂਗਰਸੀਆਂ ਨੇ ਦੋਸ਼ ਲਾਇਆ ਕਿ ਸ਼ਹਿਰ ਵਿੱਚ ਥਾਂ-ਥਾਂ ਨਾਜਾਇਜ਼ ਇਸ਼ਤਿਹਾਰਾਂ ਦੇ ਬੋਰਡ ਲੱਗੇ ਹੋਏ ਹਨ ਪਰ ਕਾਂਗਰਸੀਆਂ ਦੇ ਬੋਰਡਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੌਂਸਲਰ ਬੰਟੀ ਨੇ ਆਪਣੇ ਵਾਰਡ ਵਿੱਚ ਬੋਰਡ ਲਗਾਏ ਸਨ ਕਿ ਉਨ੍ਹਾਂ ਨੇ ਇਸ ਇਲਾਕੇ ਦੀ ਸੜਕ ਦਾ ਕੰਮ ਕਰਵਾ ਦਿੱਤਾ ਹੈ, ਵਰਕ ਆਰਡਰ ਵੀ ਜਾਰੀ ਹੋ ਗਿਆ ਹੈ ਪਰ ‘ਆਪ’ ਸਰਕਾਰ ਇਸ ਕੰਮ ਨੂੰ ਸ਼ੁਰੂ ਨਹੀਂ ਕਰਵਾ ਰਹੀ। 

ਇਸ ਬੋਰਡ ਨੂੰ ਉਤਾਰਨ ਲਈ ਬੀਤੇ ਦਿਨੀਂ ਵੀ ਨਗਰ ਨਿਗਮ ਦੀ ਟੀਮ ਕਾਰਵਾਈ ਕਰਨ ਲਈ ਪੁੱਜੇ ਸਨ ਪਰ ਕਾਂਗਰਸੀ ਕੌਂਸਲਰ ਬੰਟੀ ਨੇ ਇਸ ਦਾ ਵਿਰੋਧ ਕੀਤਾ ਸੀ, ਜਿਸ ਮਗਰੋਂ ਅੱਜ ਨਗਰ ਨਿਗਮ ਦੀ ਟੀਮ ਜ਼ੋਨਲ ਕਮਿਸ਼ਨਰ ਦੀ ਅਗਵਾਈ ਹੇਠ ਦੁਬਾਰਾ ਕਾਰਵਾਈ ਕਰਨ ਲਈ ਪੁੱਜੀ।

ਸ਼ਿਕਾਇਤਾਂ ਦੇ ਆਧਾਰ ’ਤੇ ਕੀਤੀ ਕਾਰਵਾਈ: ਅਧਿਕਾਰੀ

ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੀ ਕਾਰਵਾਈ ਵਿੱਚ ਮੌਜੂਦਾ ਸਰਕਾਰ ਦੇ ਵਿਧਾਇਕਾਂ ਦੇ ਵੀ ਬੋਰਡ ਉਤਾਰੇ ਗਏ ਹਨ। ਨਿਗਮ ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਲਗਾਤਾਰ ਨਿਗਮ ਦਫ਼ਤਰ ਪੁੱਜ ਰਹੀਆਂ ਸਨ ਕਿ ਨਾਜਾਇਜ਼ ਬੋਰਡਾਂ ਕਾਰਨ ਸੜਾਕਾਂ ਦੀਆਂ ਕੰਧਾਂ ਤੱਕ ਲੁਕ ਗਈਆਂ ਹਨ, ਇਸ ਲਈ ਇਹ ਕਾਰਵਾਈ ਕੀਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਸ਼ਹਿਰ

View All