DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ludhiana Court Complex Receives Bomb Threat Email: ਅਦਾਲਤੀ ਕੰਪਲੈਕਸ ਨੂੰ ਉਡਾਉਣ ਦੀ ਧਮਕੀ

ਪੁਲੀਸ ਨੇ ਤਲਾਸ਼ੀ ਮੁਹਿੰਮ ਦੌਰਾਨ ਵਿਆਪਕ ਛਾਣਬੀਣ ਕੀਤੀ

  • fb
  • twitter
  • whatsapp
  • whatsapp
featured-img featured-img
ਅਦਾਲਤੀ ਕੰਪਲੈਕਸ ’ਚ ਜਾਂਚ ਕਰਦੀਆਂ ਹੋਈਆਂ ਟੀਮਾਂ। -ਫੋਟੋ: ਅਸ਼ਵਨੀ ਧੀਮਾਨ
Advertisement

ਇੱਥੇ ਸਥਾਨਕ ਅਦਾਲਤੀ ਕੰਪਲੈਕਸ ਵਿੱਚ ਅੱਜ ਉਸ ਸਮੇਂ ਮਾਹੌਲ ਦਹਿਸ਼ਤ ਵਾਲਾ ਬਣ ਗਿਆ ਜਦੋਂ ਲੁਧਿਆਣਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਈ-ਮੇਲ ਰਾਹੀਂ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਅਜਿਹੀ ਈ-ਮੇਲ ਮਿਲਣ ਤੋਂ ਬਾਅਦ ਇਸ ਸਬੰਧੀ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ ਜਿਸ ’ਤੇ ਉੱਚ ਪੁਲੀਸ ਅਧਿਕਾਰੀਆਂ ਸਮੇਤ ਡੌਗ ਸਕੁਐਡ ਅਤੇ ਬੰਬ ਨਿਰੋਧੀ ਦਸਤਿਆਂ ਨੇ ਮੌਕੇ ’ਤੇ ਪਹੁੰਚ ਕੇ ਚੱਪੇ-ਚੱਪੇ ਦੀ ਤਲਾਸ਼ੀ ਲਈ। ਇਸ ਤੋਂ ਪਹਿਲਾਂ ਵੀ ਕਈ ਵਾਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੇ ਈ-ਮੇਲ ਆ ਚੁੱਕੇ ਹਨ ਪਰ ਅੱਜ ਇਹ ਈ-ਮੇਲ ਉਸ ਸਮੇਂ ਆਈ ਜਦੋਂ ਅੰਦਰ ਲੋਕ ਅਦਾਲਤ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਬੰਬ ਨਾਲ ਉਡਾਉਣ ਦਾ ਸੁਨੇਹਾ ਈ-ਮੇਲ ਤੋਂ ਮਿਲਿਆ ਸੀ। ਇਹ ਸੁਨੇਹਾ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਕੈਨੇਡਾ ਆਧਾਰਿਤ ਬੱਬਰ ਖਾਲਸਾ (ਪਰਮਾਰ ਗਰੁੱਪ) ਨਾਲ ਸਬੰਧਤ ਹੋਣ ਦਾ ਦਾਅਵਾ ਕੀਤਾ ਗਿਆ। ਇਸ ਸੁਨੇਹੇ ਵਿੱਚ ਚਿਤਾਵਨੀ ਦਿੱਤੀ ਗਈ ਸੀ ਕਿ ਦੁਪਹਿਰ 1.11 ਵਜੇ ਅਦਾਲਤ ਕੰਪਲੈਕਸ ਨੂੰ ਉਡਾ ਦਿੱਤਾ ਜਾਵੇਗਾ। ਇਸ ਈ-ਮੇਲ ਰਾਹੀਂ ਨਾ ਸਿਰਫ਼ ਆਮ ਆਦਮੀ ਪਾਰਟੀ ਸਗੋਂ ਕਈ ਭਾਜਪਾ ਦੇ ਆਗੂਆਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਗਈ। ਇਸ ਤੋਂ ਇਲਾਵਾ ਮੁਹਾਲੀ ਅਤੇ ਹਲਵਾਰਾ ਹਵਾਈ ਸੇਨਾ ਸਟੇਸ਼ਨ ਵਿੱਚ ਵੀ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ। ਇਸ ਈ-ਮੇਲ ’ਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਮ ਲਏ ਗਏ ਹਨ। ਇਸੇ ਤਰ੍ਹਾਂ ਭਾਜਪਾ ਦੇ ਰਵਨੀਤ ਸਿੰਘ ਬਿੱਟੂ, ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵੀ 13 ਤੋਂ 29 ਸਤੰਬਰ ਤੱਕ ਨੁਕਸਾਨ ਪਹੁੰਚਾਉਣ ਦੀ ਗੱਲ ਆਖੀ ਗਈ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਲੁਧਿਆਣਾ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਅਦਾਲਤੀ ਕੰਪਲੈਕਸ ’ਚ ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤੋਂ ਬਾਅਦ ਕੰਪਲੈਕਸ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ। ਕੰਪਲੈਕਸ ਵਿੱਚ ਆਉਣ-ਜਾਣ ਵਾਲੇ ’ਤੇ ਨਜ਼ਰ ਰੱਖੀ ਗਈ ਅਤੇ ਸ਼ੱਕੀਆਂ ਦੀ ਤਲਾਸ਼ੀ ਵੀ ਲਈ ਗਈ।

Advertisement
Advertisement
×