ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ਜਾਮ

ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ਜਾਮ

ਮੁੱਖ ਮਾਰਗ ਤੇ ਟਰੱਕਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ ਅਤੇ ਧਰਨਾਕਾਰੀ ਡਰਾਈਵਰ ।

ਕੁਲਵਿੰਦਰ ਸਿੰਘ ਗਿੱਲ

ਕੁੱਪ ਕਲਾਂ , 24 ਅਕਤੂਬਰ

ਸਥਾਨਕ ਕਸਬੇ ਕੁੱਪ ਕਲਾਂ ਵਿੱਚ ਬੀਤੀ ਰਾਤ ਤੋਂ ਟਰੱਕਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ । ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ ਲੁਧਿਆਣਾ ਬਾਈਪਾਸ ਨੇੜੇ ਸੀਵਰੇਜ ਪਾਉਣ ਕਰਕੇ ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ’ਤੇ ਕੁੱਪ ਕਲਾਂ ਵਿੱਚ ਜਾਮ ਲੱਗ ਗਿਆ ,ਦੇਰ ਰਾਤ ਕਰੀਬ ਅੱਠ ਵਜੇ ਤੋਂ ਲੱਗੇ ਜਾਮ ਵਿੱਚ ਛੇ ਕਿਲੋਮੀਟਰ ਤੱਕ ਟਰੱਕਾਂ ਦੀਆਂ ਲੰਮੀਆਂ ਕਤਾਰਾਂ ਲੱਗ ਚੁੱਕੀਆਂ ਹਨ। ਉਧਰ ਦੇਰ ਰਾਤ ਹੋਈ ਭਾਰੀ ਬਰਸਾਤ ਵਿੱਚ ਲੱਗੇ ਜਾਮ ਤੋਂ ਪ੍ਰੇਸ਼ਾਨ ਟਰੱਕ ਡਰਾਈਵਰਾਂ ਨੇ ਮਾਲੇਰਕੋਟਲਾ ਪ੍ਰਸ਼ਾਸਨ ਵਿਰੁੱਧ ਧਰਨਾ ਲਗਾ ਕੇ ਨਾਅਰੇਬਾਜ਼ੀ ਕਰ ਰਸਤਾ ਜਲਦ ਖੁੱਲ੍ਹਵਾਉਣ ਦੀ ਅਪੀਲ ਕੀਤੀ ਅਤੇ ਆਪਣੇ ਟਰੱਕ ਲਗਾ ਸੜਕ ਨੂੰ ਚਾਰੇ ਪਾਸਿਓਂ ਬੰਦ ਕਰ ਦਿੱਤਾ, ਜਿਸ ਕਾਰਨ ਡਰਾਈਵਰਾਂ ਅਤੇ ਹੋਰ ਰਾਹਗੀਰਾਂ ਵਿਚਕਾਰ ਤਕਰਾਰ ਵੀ ਹੁੰਦੀ ਰਹੀ । ਮੌਕੇ ’ਤੇ ਪਹੁੰਚੇ ਸਦਰ ਅਹਿਮਦਗੜ੍ਹ ਦੇ ਐੱਸਐੱਚਓ ਦੀ ਸਖ਼ਤੀ ਅਤੇ ਰਸਤਾ ਜਲਦੀ ਖੋਲ੍ਹਣ ਦੇ ਵਿਸਵਾਸ਼ ਤੋਂ ਬਾਅਦ ਟਰੱਕ ਡਰਾਈਵਰਾਂ ਨੇ ਧਰਨੇ ਦੌਰਾਨ ਛੋਟੇ ਵਾਹਨਾਂ ਨੂੰ ਇਕ ਸਾਈਡ ਦੀ ਲੰਘਣ ਦਾ ਰਸਤਾ ਖੋਲ੍ਹ ਦਿੱਤਾ। ਖ਼ਬਰ ਲਿਖਣ ਤੱਕ ਟਰੱਕਾਂ ਦੀਆਂ ਲਾਈਨਾਂ ਜਿਉਂ ਦੀਆਂ ਤਿਉਂ ਸਨ। ਧਰਨਾ ਲਗਾਉਣ ’ਤੇ ਜ਼ਿਲ੍ਹਾ ਮਾਲੇਰਕੋਟਲਾ ਪ੍ਰਸ਼ਾਸਨ ਨੇ ਕਿਹਾ ਕਿ ਦੇਰ ਰਾਤ ਹੋਈ ਭਾਰੀ ਬਰਸਾਤ ਕਾਰਨ ਸੀਵਰੇਜ ਪਾਉਣ ਦਾ ਕੰਮ ਥੋੜ੍ਹਾ ਪਛੜ ਗਿਆ ਜਿਸ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ ,ਪਰ ਉਨ੍ਹਾਂ ਵੱਲੋਂ ਰਸਤਾ ਬੰਦ ਕਰਨ ਸਬੰਧੀ ਕੁਝ ਦਿਨ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ । ਜਾਮ ਵਿੱਚ ਫਸੇ ਲੋਕਾਂ ਲਈ ਸ਼ਹੀਦ ਸਿੰਘਾਂ ਗੁਰਦੁਆਰਾ ਕੁੱਪ ਕਲਾਂ ਦੇ ਸੇਵਾਦਾਰ ਬਾਬਾ ਜੰਗ ਸਿੰਘ ਵੱਲੋਂ ਲੰਗਰ ਦੀ ਸੇਵਾ ਨਿਭਾਈ ਗਈ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਸ਼ਹਿਰ

View All