DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Ludhiana murder protest: ਇਨਸਾਫ਼ ਲਈ ਬੱਚੇ ਦੇ ਪਰਿਵਾਰ ਵੱਲੋਂ ਸੜਕ ਜਾਮ

ਬੱਚੇ ਦੇ ਕਾਤਲ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ; ਪੁਲੀਸ ਵਿਰੁੱਧ ਮੁਜ਼ਾਹਰਾ

  • fb
  • twitter
  • whatsapp
  • whatsapp
featured-img featured-img
ਸੜਕ ’ਤੇ ਆਵਾਜਾਈ ਠੱਪ ਕਰ ਕੇ ਬੈਠੇ ਬੱਚੇ ਦੇ ਪਰਿਵਾਰਕ ਮੈਂਬਰ। -ਫੋਟੋ: ਹਿਮਾਂਸ਼ੂ
Advertisement

ਸਤਕਰੀਬ ਦੋ ਮਹੀਨੇ ਪਹਿਲਾਂ ਕਥਿਤ ਕਤਲ ਕੀਤੇ ਗਏ ਨੌ ਸਾਲਾ ਬੱਚੇ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ ਦਿਵਾਉਣ ਅਤੇ ਮੁਲ਼ਜ਼ਮ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਰਿਸ਼ਤੇਦਾਰਾਂ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਹਾਈਵੇਅ ’ਤੇ ਆਵਾਜਾਈ ਠੱਪ ਕਰ ਦਿੱਤੀ। ਉਨ੍ਹਾਂ ਨੇ ਰੋਸ ਪ੍ਰਦਰਸ਼ਨ ਮੌਕੇ ਪੁਲੀਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਇਨਸਾਫ ਦੀ ਮੰਗ ਕੀਤੀ। ਦੂਜੇ ਪਾਸੇ ਪੁਲੀਸ ਵੱਲੋਂ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਾਸਰ ਬੀਤੇ ਫਰਵਰੀ ਮਹੀਨੇ ਕਥਿਤ ਕਤਲ ਹੋਏ ਨੌ ਸਾਲਾ ਅਮਨ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਕੇ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਅੱਜ ਮਾਪਿਆਂ, ਪਰਿਵਾਰਕ ਮੈਂਬਰਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਜਲੰਧਰ ਬਾਈਪਾਸ ਨੇੜੇ ਜੀ ਟੀ ਰੋਡ ’ਤੇ ਟ੍ਰੈਫਿਕ ਜਾਮ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਹੱਥਾਂ ਵਿੱਚ ਕਤਲ ਕੀਤੇ ਬੱਚੇ ਅਮਨ ਦੀ ਫੋਟੋ ਵਾਲੇ ਪੋਸਟਰ ਵੀ ਫੜੇ ਹੋਏ ਸਨ। ਪ੍ਰਦਰਸ਼ਨ ਕਰਨ ਵਾਲਿਆਂ ਵੱਲੋਂ ਇਹ ਦੋਸ਼ ਲਾਇਆ ਜਾ ਰਿਹਾ ਸੀ ਕਿ ਮਾਮਲੇ ਨੂੰ ਦੋ ਮਹੀਨੇ ਬੀਤ ਜਾਣ ਦੇ ਬਾਅਦ ਵੀ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੁਲੀਸ ਵੀ ਕਥਿਤ ਕਾਤਲ ਨੂੰ ਲੱਭਣ ਅਤੇ ਗ੍ਰਿਫਤਾਰ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਭਰੋਸੇ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ ਜਾ ਰਿਹਾ। ਬੱਚੇ ਦੀ ਮਾਂ ਅਨੀਸ਼ਾ ਨੇ ਦੱਸਿਆ ਕਿ ਉਸ ਦਾ ਲੜਕਾ ਅਮਨ ਬੀਤੀ 5 ਫਰਵਰੀ ਨੂੰ ਘਰ ਦੇ ਬਾਹਰ ਪਤੰਗ ਉਡਾ ਰਿਹਾ ਸੀ ਕਿ ਅਚਾਨਕ ਲਾਪਤਾ ਹੋ ਗਿਆ ਅਤੇ 8 ਫਰਵਰੀ ਨੂੰ ਉਸ ਦੀ ਲਾਸ਼ ਮਿਲੀ। ਅਮਨ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਹੀ ਕਾਤਲ ਦੀ ਪਛਾਣ ਕੀਤੀ ਹੈ। ਇਸ ਦੌਰਾਨ ਸੜਕ ਪੂਰੀ ਤਰ੍ਹਾਂ ਜਾਮ ਕਰ ਦਿੱਤੀ ਗਈ ਜਿਸ ਕਰਕੇ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਆਪੋ ਆਪਣੀ ਮੰਜਿਲ ਵੱਲ ਜਾਣ ਲਈ ਰਾਹਗੀਰਾਂ ਅਤੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਸਵਾਰੀਆਂ ਆਪਣੇ ਛੋਟੇ-ਛੋਟੇ ਬੱਚਿਆਂ ਅਤੇ ਭਾਰੀ ਸਾਮਾਨ ਨੂੰ ਚੁੱਕ ਕੇ ਸੜਕ ਪਾਰ ਕਰਨ ਲਈ ਮਜਬੂਰ ਹੋ ਰਹੇ ਸਨ। ਦੂਜੇ ਪਾਸੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮ ਅਜੈ ਸਿੰਘ ਲੁਧਿਆਣਾ ਦੇ ਕਾਸਾਬਾਦ ਨਾਲ ਸਬੰਧਤ ਹੈ ਅਤੇ ਮੂਲ ਰੂਪ ’ਚ ਯੂਪੀ ਦਾ ਰਹਿਣ ਵਾਲਾ ਹੈ। ਇਸ ਦੌਰਾਨ ਏ ਡੀ ਸੀ ਪੀ ਸਮੀਰ ਵਰਮਾ ਨੇ ਕਿਹਾ ਕਿ ਮੁਲਜ਼ਮ ਦੀ ਭਾਲ ਲਈ ਥਾਂ-ਥਾਂ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।

Advertisement
Advertisement
×