DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ludhiana news: ਅੰਬੇਡਕਰ ਦੇ ਬੁੱਤ ਦੇ ਸੁਰੱਖਿਆ ਘੇਰੇ ਦਾ ਸ਼ੀਸ਼ਾ ਤੋੜਿਆ

ਵਾਰਦਾਤ ਸੀ ਸੀ ਟੀ ਵੀ ’ਚ ਕੈਦ; ਸ਼ੱਕੀ ਔਰਤ ਹਿਰਾਸਤ ’ਚ; ਮਹਿਲਾ ਕੋਲੋਂ ਪੁੱਛ-ਪਡ਼ਤਾਲ ਜਾਰੀ: ਏ ਡੀ ਸੀ ਪੀ ਵਰਮਾ

  • fb
  • twitter
  • whatsapp
  • whatsapp
featured-img featured-img
ਜਲੰਧਰ ਬਾਈਪਾਸ ਨੇੜੇ ਡਾ. ਅੰਬੇਡਕਰ ਦੇ ਬੁੱਤ ਦਾ ਟੁੱਟਿਆ ਹੋਇਆ ਸੁਰੱਖਿਆ ਸ਼ੀਸ਼ਾ। -ਫੋਟੋ: ਹਿਮਾਂਸ਼ੁ ਮਹਾਜਨ
Advertisement
ਸਨਅਤੀ ਸ਼ਹਿਰ ਦੇ ਜਲੰਧਰ ਬਾਈਪਾਸ ਮੁੱਖ ਚੌਕ ’ਚ ਸਥਾਪਿਤ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਸੁਰੱਖਿਆ ਘੇਰੇ ਦਾ ਸ਼ੀਸ਼ਾ ਤੋੜਨ ਮਾਹੌਲ ਤਨਾਅਪੂਰਨ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਦੇ ਉੱਚ ਅਧਿਕਾਰੀ ਅਤੇ ਥਾਣਾ ਸਲੇਮ ਟਾਬਰੀ ਦੀ ਪੁਲੀਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪੁਲੀਸ ਵੱਲੋਂ ਜਦੋਂ ਆਸ-ਪਾਸ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ ਤਾਂ ਇੱਕ ਔਰਤ ਬੁੱਤ ਦੇ ਸੁਰੱਖਿਆ ਸ਼ੀਸ਼ੇ ਦੇ ਆਲੇ-ਦੁਆਲੇ ਸ਼ੱਕੀ ਹਾਲਤ ਵਿੱਚ ਘੁੰਮਦੀ ਨਜ਼ਰ ਆਈ। ਪੁਲੀਸ ਟੀਮ ਨੇ ਉਕਤ ਸ਼ੱਕੀ ਔਰਤ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਸ਼ੀਸ਼ਾ ਟੁੱਟਣ ਦੀ ਖ਼ਬਰ ਫੈਲਦਿਆਂ ਹੀ ਵੱਡੀ ਗਿਣਤੀ ਵਿੱਚ ਲੋਕ ਮੌਕੇ ’ਤੇ ਇਕੱਠੇ ਹੋ ਗਏ ਸਨ ਪਰ ਪੁਲੀਸ ਵੱਲੋਂ ਸ਼ੱਕੀ ਮਹਿਲਾ ਨੂੰ ਕਾਬੂ ਕਰ ਲਏ ਜਾਣ ਦੀ ਪੁਸ਼ਟੀ ਕਰਨ ਮਗਰੋਂ ਮਾਹੌਲ ਸ਼ਾਂਤ ਰਿਹਾ।

Advertisement

ਮਾਮਲੇ ਦੀ ਨਜ਼ਾਕਤ ਨੂੰ ਵੇਖਦਿਆਂ ਵਾਲਮੀਕਿ ਸਮਾਜ ਦੇ ਆਗੂ ਚੌਧਰੀ ਯਸ਼ਪਾਲ ਵੀ ਤੁਰੰਤ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਇਸ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਨਿਰਪੱਖ ਤੇ ਡੂੰਘੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜੇ ਇਹ ਸ਼ਰਾਰਤ ਸ਼ਹਿਰ ਦਾ ਅਮਨ-ਸ਼ਾਂਤੀ ਵਾਲਾ ਮਾਹੌਲ ਖ਼ਰਾਬ ਕਰਨ ਦੀ ਨੀਅਤ ਨਾਲ ਕੀਤੀ ਗਈ ਹੈ ਤਾਂ ਮੁਲਜ਼ਮਾਂ ਖ਼ਿਲਾਫ਼ ਮਿਸਾਲੀ ਕਾਨੂੰਨੀ ਕਦਮ ਚੁੱਕੇ ਜਾਣ।

Advertisement

ਉਧਰ, ਏ ਡੀ ਸੀ ਪੀ ਸਮੀਰ ਵਰਮਾ ਨੇ ਦੱਸਿਆ ਕਿ ਸਵੇਰੇ ਸੂਚਨਾ ਮਿਲਦਿਆਂ ਹੀ ਪੁਲੀਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ ਅਤੇ ਸੀ ਸੀ ਟੀ ਵੀ ਫੁਟੇਜ ਦੇ ਆਧਾਰ ’ਤੇ ਸ਼ੱਕੀ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਇਹ ਘਟਨਾ ਕਿਸ ਮਨਸ਼ਾ ਨਾਲ ਅੰਜਾਮ ਦਿੱਤੀ ਗਈ ਅਤੇ ਕੀ ਇਸ ਪਿੱਛੇ ਕੋਈ ਸ਼ਰਾਰਤੀ ਅਨਸਰ ਜਾਂ ਸਾਜ਼ਿਸ਼ ਤਾਂ ਨਹੀਂ ਸੀ। ਉਨ੍ਹਾਂ ਕਿਹਾ ਕਿ ਪੜਤਾਲ ਮੁਕੰਮਲ ਹੋਣ ਮਗਰੋਂ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਦੱਸਣਯੋਗ ਹੈ ਕਿ ਕਰੀਬ ਚਾਰ ਮਹੀਨੇ ਪਹਿਲਾਂ ਵੀ ਇਸੇ ਥਾਂ ’ਤੇ ਹਾਰ ਪਹਿਨਾਉਣ ਨੂੰ ਲੈ ਕੇ ਭਾਰੀ ਵਿਵਾਦ ਹੋਇਆ ਸੀ, ਜਿਸ ਦੇ ਵਿਰੋਧ ਵਜੋਂ ਹੋਏ ਤਿੱਖੇ ਪ੍ਰਦਰਸ਼ਨਾਂ ਕਾਰਨ ਕਈ ਸ਼ਹਿਰਾਂ ਦੀ ਆਵਾਜਾਈ ਠੱਪ ਹੋ ਗਈ ਸੀ। ਉਸ ਘਟਨਾ ਤੋਂ ਸਬਕ ਲੈਂਦਿਆਂ ਪ੍ਰਸ਼ਾਸਨ ਵੱਲੋਂ ਇੱਥੇ ਵਿਸ਼ੇਸ਼ ਤੌਰ ’ਤੇ ਸੀ ਸੀ ਟੀ ਵੀ ਕੈਮਰੇ ਲਾਏ ਗਏ ਸਨ। ਇਸ ਦੇ ਬਾਵਜੂਦ ਮੁੜ ਅਜਿਹੀ ਹਰਕਤ ਵਾਪਰਨ ਕਾਰਨ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ।

Advertisement
×