DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੁਧਿਆਣਾ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਛਾਪੇ

ਸੀ ਆਰ ਪੀ ਐੱਫ ਕਲੋਨੀ, ਜਵਾਹਰ ਨਗਰ ਅਤੇ ਭਾਈ ਹਿੰਮਤ ਸਿੰਘ ਨਗਰ ’ਚ ਤਲਾਸ਼ੀ ਮੁਹਿੰਮ ਚਲਾਈ

  • fb
  • twitter
  • whatsapp
  • whatsapp
Advertisement

ਲੁਧਿਆਣਾ ਪੁਲੀਸ ਨੇ ਅੱਜ ਸ਼ਹਿਰ ਦੇ ਤਿੰਨ ਇਲਾਕਿਆਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਛਾਪੇ ਮਾਰੇ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਭਾਰੀ ਪੁਲੀਸ ਫੋਰਸ ਨੇ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਕਾਸੋ ਤਹਿਤ ਛਾਪੇ ਮਾਰੇ। ਛਾਪਿਆਂ ਦੌਰਾਨ ਪੁਲੀਸ ਨੇ ਹੁਣ ਤੱਕ 19 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਮੰਗਲਵਾਰ ਤੜਕਸਾਰ ਹੀ ਪੁਲੀਸ ਦੀਆਂ ਦਰਜਨਾਂ ਗੱਡੀਆਂ ਨੇ ਦੁੱਗਰੀ ਖੇਤਰ ਦੀ ਸੀ ਆਰ ਪੀ ਐੱਫ ਕਲੋਨੀ, ਜਵਾਹਰ ਨਗਰ ਅਤੇ ਭਾਈ ਹਿੰਮਤ ਸਿੰਘ ਨਗਰ ਵਰਗੇ ਇਲਾਕਿਆਂ ਨੂੰ ਚਾਰੇ ਪਾਸਿਓਂ ਘੇਰ ਲਿਆ। ਪੁਲੀਸ ਨੇ ਇਨ੍ਹਾਂ ਕਲੋਨੀਆਂ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿੱਚੋਂ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ।

ਪੁਲੀਸ ਨੇ ਨਾ ਸਿਰਫ਼ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ, ਸਗੋਂ ਮੌਕੇ ’ਤੇ ਮੌਜੂਦ ਵਿਅਕਤੀਆਂ ਦੇ ਅਪਰਾਧਿਕ ਰਿਕਾਰਡ ਵੀ ਖੰਗਾਲੇ। ਸੀ ਪੀ ਸਵਪਨ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਪੁਲੀਸ ਦੀ ‘ਜ਼ੀਰੋ ਟੋਲਰੈਂਸ’ ਨੀਤੀ ਹੈ ਅਤੇ ਸਪਲਾਈ ਚੇਨ ਖ਼ਿਲਾਫ਼ ਇਹ ਮੁਹਿੰਮ ਨਹੀਂ ਰੁੱਕੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਪੁਲੀਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਜਾਣਕਾਰੀ ਨੂੰ ਸਾਂਝਾ ਕਰਨ। ਫਿਲਹਾਲ ਪੁਲੀਸ ਦੀਆਂ ਟੀਮਾਂ ਹਾਲੇ ਵੀ ਇਲਾਕੇ ਵਿੱਚ ਮੌਜੂਦ ਹਨ ਅਤੇ ਫੜੇ ਗਏ ਤਸਕਰਾਂ ਤੋਂ ਪੁੱਛ-ਪੜਤਾਲ ਦੇ ਆਧਾਰ ’ਤੇ ਅਗਲੀਆਂ ਕੜੀਆਂ ਨੂੰ ਜੋੜਨ ਵਿੱਚ ਜੁਟੀ ਹੋਈ ਹੈ।

Advertisement

Advertisement
Advertisement
×