ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੁਧਿਆਣਾ ਪੁਲੀਸ ਵੱਲੋਂ ਕੇਂਦਰੀ ਜੇਲ੍ਹ ’ਚ ਤਲਾਸ਼ੀ

ਲਗਪਗ 400 ਪੁਲੀਸ ਮੁਲਾਜ਼ਮਾਂ ਨੇ ਲਿਆ ਹਿੱਸਾ
ਕੇਂਦਰੀ ਜੇਲ੍ਹ ਵਿੱਚ ਚੈਕਿੰਗ ਤੋਂ ਬਾਅਦ ਬਾਹਰ ਆਉਂਦੇ ਹੋਏ ਪੁਲੀਸ ਅਧਿਕਾਰੀ।
Advertisement

ਗਗਨਦੀਪ ਅਰੋੜਾ

ਲੁਧਿਆਣਾ, 24 ਮਈ

Advertisement

ਲੁਧਿਆਣਾ ਪੁਲੀਸ ਵੱਲੋਂ ਸ਼ਨਿੱਚਰਵਾਰ ਸਵੇਰੇ ਤਾਜਪੁਰ ਰੋਡ ’ਤੇ ਸਥਿਤ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਮੁਹਿੰਮ ਡੀਸੀਪੀ ਕਾਨੂੰਨ ਅਤੇ ਵਿਵਸਥਾ ਪਰਮਿੰਦਰ ਸਿੰਘ ਭੰਡਾਲ ਦੀ ਅਗਵਾਈ ਹੇਠ ਚਲਾਈ ਗਈ ਜਿਸ ਵਿੱਚ ਕਈ ਥਾਣਿਆਂ ਦੇ ਏਡੀਸੀਪੀ, ਏਸੀਪੀ ਅਤੇ ਪੁਲੀਸ ਫੋਰਸ ਦੇ 400 ਮੁਲਾਜ਼ਮਾਂ ਨੇ ਪੰਜ ਘੰਟੇ ਤੱਕ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਜੇਲ੍ਹ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਦੌਰਾਨ ਕੇਂਦਰੀ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਵੀ ਮੌਜੂਦ ਸਨ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਇਹ ਜਾਂਚ ਜੇਲ੍ਹ ਦੇ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਿਆਂ ਦੀ ਰੋਕਥਾਮ ਅਤੇ ਹੋਰ ਕਈ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੁਪਤ ਅਤੇ ਅਚਾਨਕ ਕੀਤੀ ਗਈ ਕਾਰਵਾਈ ਸੀ। ਡੀਸੀਪੀ ਭੰਡਾਲ ਨੇ ਕਿਹਾ ਕਿ ਭਾਵੇਂ ਚੈਕਿੰਗ ਦੌਰਾਨ ਕੋਈ ਵੀ ਗੈਰ-ਕਾਨੂੰਨੀ ਵਸਤੂ ਜਾਂ ਨਸ਼ੀਲੇ ਪਦਾਰਥ ਬਰਾਮਦ ਨਹੀਂ ਹੋਏ। ਉਨ੍ਹਾਂ ਅਪਰਾਧਿਕ ਤੱਤਾਂ ਨੂੰ ਚਿਤਾਵਨੀ ਦਿੱਤੀ ਕਿ ਸਮੇਂ-ਸਮੇਂ ’ਤੇ ਅਜਿਹੀਆਂ ਅਚਨਚੇਤ ਜਾਂਚਾਂ ਕੀਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਜੇਲ੍ਹ ਦੀਆਂ ਬਾਹਰੀ ਕੰਧਾਂ, ਕੈਮਰਿਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਵੀ ਮੁਆਇਨਾ ਕੀਤਾ ਅਤੇ ਤਸੱਲੀ ਪ੍ਰਗਟਾਈ। ਉਨ੍ਹਾਂ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੂੰ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਅਤੇ ਬਿਹਤਰ ਭੋਜਨ ਸਬੰਧੀ ਕੁਝ ਹਦਾਇਤਾਂ ਵੀ ਦਿੱਤੀਆਂ।

Advertisement