ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਜ਼ਾਦੀ ਦਿਹਾੜੇ ਨੂੰ ਲੈ ਕੇ ਲੁਧਿਆਣਾ ਪੁਲੀਸ ਅਲਰਟ ’ਤੇ

ਸੀਪੀ ਵੱਲੋਂ ਸੁਰੱਖਿਅਾ ਪ੍ਰਬੰਧਾਂ ਦਾ ਜਾਇਜ਼ਾ; ਸ਼ਹਿਰ ਵਿੱਚ 38 ਨਾਕੇ; ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟ ਸੀਲ;ਹਰ ਵਾਹਨ ’ ਤੇ ਰੱਖੀ ਜਾ ਰਹੀ ਹੈ ਨਜ਼ਰ
Advertisement

ਆਜ਼ਾਦੀ ਦਿਹਾੜੇ ’ਤੇ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਲੁਧਿਆਣਾ ਪੁਲੀਸ ਨੇ ਵੀ ਅਲਰਟ ਜਾਰੀ ਕਰ ਦਿੱਤਾ ਹੈ। ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਦੇ ਲਈ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਖੁਦ ਲਗਾਤਾਰ ਸੜਕਾਂ ’ਤੇ ਉਤਰੇ ਹੋਏ ਹਨ। ਸ਼ਹਿਰ ਵਿੱਚ ਐਂਟਰੀ ਪੁਆਇੰਟਾਂ ਨੂੰ ਸੀਲ ਕਰ ਦੱਤਾ ਹੈ ਤੇ ਹਰ ਆਉਣ ਜਾਣ ਵਾਲੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਹੋਣ ਜਾ ਰਹੇ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਵੀ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਜਾ ਰਹੇ ਹਨ। ਸ਼ਹਿਰ ਵਿੱਚ ਅੱਜ ਪੁਲੀਸ ਨੇ 38 ਤੋਂ ਵੱਧ ਥਾਵਾਂ ’ਤੇ ਨਾਕੇ ਲਗਾਏ ਗਏ ਹਨ, ਜਿਥੇ ਪੁਲੀਸ ਨੇ ਕਈ ਘੰਟਿਆਂ ਤੱਕ ਹਰ ਆਉਣ ਜਾਣ ਵਾਲੇ ਦੋਪਹੀਆ ਤੇ ਚੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਪੁਲੀਸ ਨੇ ਕਾਗਜ਼ਾਤ ਪੂਰੇ ਨਾ ਹੋਣ ਵਾਲੇ ਕਈ ਦਰਜਨ ਵਾਹਨਾਂ ਦੇ ਚਲਾਨ ਵੀ ਕੱਟੇ।

ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਮੰਗਲਵਾਰ ਨੂੰ ਫਿਰੋਜ਼ਪੁਰ ਰੋਡ ’ਤੇ ਵੇਰਕਾ ਮਿਲਕ ਪਲਾਂਟ ਨੇੜੇ ਨਾਕੇ ਦੀ ਜਾਂਚ ਕਰਨ ਲਈ ਪਹੁੰਚੇ। ਉਨ੍ਹਾਂ ਨੇ ਇਸ ਬਾਰੇ ਫੀਡਬੈਕ ਲਿਆ ਕਿ ਕਿਹੜੇ ਅਧਿਕਾਰੀ ਡਿਊਟੀ ’ਤੇ ਹਨ ਅਤੇ ਕਿਹੜੇ ਮੁਲਾਜ਼ਮ ਉੱਥੇ ਤਾਇਨਾਤ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਪੁਲੀਸ ਆਜ਼ਾਦੀ ਦਿਵਸ ਲਈ ਪੂਰੀ ਤਰ੍ਹਾਂ ਤਿਆਰ ਹੈ। ਸ਼ਹਿਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲੀਸ 24 ਘੰਟੇ ਕੰਮ ਕਰ ਰਹੀ ਹੈ। ਸ਼ਹਿਰ ਵਿੱਚ ਅੱਜ 38 ਥਾਵਾਂ ਹਨ ਜਿੱਥੇ ਪੁਲੀਸ ਵੱਲੋਂ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਤੋਂ ਲੈ ਕੇ ਬਾਹਰੀ ਇਲਾਕਿਆਂ ਤੱਕ ਨਾਕਾਬੰਦੀ ਕੀਤੀ ਗਈ ਹੈ। ਸ਼ਹਿਰ ਦੀਆਂ ਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਆਉਣ-ਜਾਣ ਵਾਲੇ ਹਰ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਦਿਖਾਈ ਦੇਣ ਵਾਲੇ ਵਾਹਨ ਨੂੰ ਰੋਕ ਕੇ ਪੂਰੀ ਜਾਂਚ ਤੋਂ ਬਾਅਦ ਅੱਗੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਜ਼ਾਦੀ ਦਿਵਸ ਸ਼ਾਂਤੀਪੂਰਵਕ ਮਨਾਉਣ ਲਈ ਪੰਜਾਬ ਪੁਲੀਸ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੁਲੀਸ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਵੀ ਗਸ਼ਤ ਕਰ ਰਹੀ ਹੈ ਅਤੇ ਇਸ ਦੇ ਨਾਲ ਹੀ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਸਾਦੇ ਕੱਪੜਿਆਂ ਵਿੱਚ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਜੋ ਹਰ ਗਤੀਵਿਧੀ ’ਤੇ ਨਜ਼ਰ ਰੱਖ ਰਹੇ ਹਨ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਪੁਲੀਸ ਸੀਸੀਟੀਵੀ ਕੈਮਰਿਆਂ ਰਾਹੀਂ ਸ਼ਹਿਰ ਵਿੱਚ ਹਰ ਗਤੀਵਿਧੀ ’ਤੇ ਵੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਥਾਂ ’ਤੇ ਆਜ਼ਾਦੀ ਦਿਵਸ ਸਮਾਗਮ ਹੋਣਗੇ, ਉੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਵੀ ਕੀਤੇ ਗਏ ਹਨ।

Advertisement

Advertisement