ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੁਧਿਆਣਾ ਪੁਲੀਸ ਵੱਲੋਂ ਸਪਾਅ ਸੈਂਟਰ ’ਤੇ ਛਾਪਾ

ਮੈਨੇਜਰ ਸਣੇ ਦੋ ਖਿਲਾਫ਼ ਕੇਸ ਦਰਜ
Advertisement
ਇਥੇ ਥਾਣਾ ਸਦਰ ਦੀ ਪੁਲੀਸ ਨੇ ਖਾਸ ਮੁਖਬਰ ਤੋਂ ਪ੍ਰਾਪਤ ਹੋਈ ਜਾਣਕਾਰੀ ਦੇ ਆਧਾਰ ’ਤੇ ਅੱਜ ਇਲਾਕੇ ਵਿੱਚ ਚੱਲ ਰਹੇ ਸਪਾਅ ਸੈਂਟਰਾਂ ’ਤੇ ਛਾਪੇ ਮਾਰੇ। ਸੂਚਨਾ ਮਿਲੀ ਸੀ ਕਿ ਉਕਤ ਸਪਾਅ ਸੈਂਟਰਾਂ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਹੈ। ਪੁਲੀਸ ਨੇ ਪ੍ਰਾਪਤ ਹੋਈ ਜਾਣਕਾਰੀ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ ਤੇ ਸਪਾਅ ਸੈਂਟਰ ਵਿੱਚ ਛਾਪਾ ਮਾਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਛਾਪੇ ਦੌਰਾਨ ਪੁਲੀਸ ਨੇ ਸੈਂਟਰ ਵਿੱਚ ਕੁਝ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਸਪਾਅ ਸੈਂਟਰ ’ਚ ਕੰਮ ਕਰਨ ਵਾਲੇ ਅਰਜੁਨ ਵਾਸੀ ਬਸੰਤ ਐਵੇਨਿਊ ਤੇ ਮੈਨੇਜਰ ਸਿਮਰਨਜੀਤ ਸਿੰਘ ਵਾਸੀ ਪਿੰਡ ਸੰਗੋਵਾਲ ਵਿਰੁੱਧ ਕੇਸ ਦਰਜ ਕਰ ਕੀਤਾ ਗਿਆ ਹੈ।ਪੁਲੀਸ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਥਾਣਾ ਸਦਰ ਦੇ ਐੱਸਐੱਚਓ ਸਬ-ਇੰਸਪੈਕਟਰ ਅਵਨੀਤ ਕੌਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮਾਂ ਨੇ ਸਪਾਅ ਸੈਂਟਰ ਖੋਲ੍ਹਿਆ ਹੈ ਅਤੇ ਸਪਾਅ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਮੁਲਜ਼ਮ ਮਾਸੂਮ ਕੁੜੀਆਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਮਾੜੇ ਕੰਮ ਕਰਵਾਉਂਦੇ ਹਨ। ਜਿਸ ਤੋਂ ਬਾਅਦ ਪੁਲੀਸ ਟੀਮ ਨੇ ਉਸ ਥਾਂ ’ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਪੁਲੀਸ ਨੇ ਇਤਰਾਜ਼ਯੋਗ ਚੀਜ਼ਾਂ ਬਰਾਮਦ ਕੀਤੀਆਂ। ਜਿਸ ਤੋਂ ਬਾਅਦ ਪੁਲੀਸ ਨੇ ਮੈਨੇਜਰ ਅਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਦੀ ਛਾਪੇਮਾਰੀ ਤੋਂ ਬਾਅਦ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਖੁੱਲ੍ਹੇ ਕਈ ਸਪਾਅ ਸੈਂਟਰਾਂ ਵਿੱਚ ਵੀ ਭਾਜੜਾਂ ਪੈ ਗਈਆਂ। ਤੁਹਾਨੂੰ ਦੱਸ ਦੇਈਏ ਕਿ ਸਪਾਅ ਸੈਂਟਰਾਂ ’ਤੇ ਪੁਲੀਸ ਦੀ ਛਾਪੇਮਾਰੀ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ। ਪੁਲੀਸ ਪਹਿਲਾਂ ਵੀ ਕਈ ਵਾਰ ਸਪਾਅ ਸੈਂਟਰਾਂ ’ਤੇ ਛਾਪੇਮਾਰੀ ਕਰ ਚੁੱਕੀ ਹੈ।

 

Advertisement

Advertisement