ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਲੁਧਿਆਣਾ ਪੁਲੀਸ ਸਖ਼ਤ

ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਲੁਧਿਆਣਾ ਪੁਲੀਸ ਸਖ਼ਤ

ਦੁਕਾਨਾਂ ਅੱਗਿਓਂ ਨਾਜਾਇਜ਼ ਕਬਜ਼ੇ ਹਟਾਉਂਦੇ ਹੋਏ ਨਗਰ ਨਿਗਮ ਦੇ ਮੁਲਾਜ਼ਮ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 27 ਨਵੰਬਰ

ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ’ਤੇ ਟਰੈਫਿਕ ਪੁਲੀਸ ਨੇ ਇੱਕ ਵਾਰ ਫਿਰ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਨਗਰ ਨਿਗਮ ਦੀਆਂ ਟੀਮਾਂ ਨੂੰ ਨਾਲ ਲੈ ਕੇ ਸਖ਼ਤੀ ਕਰ ਦੁਕਾਨਾਂ ਦੇ ਬਾਹਰ ਪਿਆ ਸਾਮਾਨ ਹਟਵਾਇਆ। ਇਸ ਵਾਰ ਪੁਲੀਸ ਦੀ ਕਾਰਵਾਈ ਸ਼ਹਿਰ ਦੇ ਮੁੱਖ ਬਾਜ਼ਾਰ ਚੌੜਾ ਬਾਜ਼ਾਰ ’ਚ ਦੇਖਣ ਨੂੰ ਮਿਲੀ। ਪੁਲੀਸ ਨੇ ਕਾਰਵਾਈ ਕਰ ਚੌੜਾ ਬਾਜ਼ਾਰ ਨੂੰ ਅਸਲ ’ਚ ਚੌੜਾ ਕਰਵਾਇਆ। ਘੰਟਾ ਘਰ ਤੋਂ ਲੈ ਕੇ ਥਾਣਾ ਡਿਵੀਜ਼ਨ ਨੰਬਰ 3 ਤੱਕ ਪੁਲੀਸ ਨੇ ਪੈਦਲ ਮਾਰਚ ਕੀਤਾ। ਇਸ ਦੌਰਾਨ ਲੋਕਾਂ ਨੂੰ ਸਾਮਾਨ ਅੰਦਰ ਕਰਨ ਦੇ ਹੁਕਮ ਜਾਰੀ ਕੀਤੇ। ਨਾਲ ਹੀ ਪੁਲੀਸ ਤੇ ਨਗਰ ਨਿਗਮ ਦੀਆਂ ਟੀਮਾਂ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਦੁਕਾਨਾਂ ਦਾ ਸਾਮਾਨ ਨੂੰ ਬਾਹਰ ਨਾ ਲਾਉਣ ਅਤੇ ਸ਼ਹਿਰ ਦੀ ਟਰੈਫਿਕ ਨੂੰ ਸੁਚਾਰੂ ਤਰੀਕੇ ਨਾਲ ਚੱਲਣ ਦੇਣ। ਸਭ ਤੋਂ ਵੱਡੀ ਗੱਲ ਇਹ ਹੈ ਕਿ ਪੁਲੀਸ ਨੇ ਆਪਣੀ ਮੁਹਿੰਮ ਚਲਾਉਣ ਤੋਂ ਪਹਿਲਾਂ ਕਿਸੇ ਨੂੰ ਵੀ ਕੋਈ ਜਾਣਕਾਰੀ ਨਹੀਂ ਦਿੱਤੀ। ਪੁਲੀਸ ਦੇ ਵੱਲੋਂ ਕਾਰਵਾਈ ਸ਼ੁਰੂ ਕਰਨ ਤੋਂ ਕਰੀਬ 10 ਮਿੰਟ ਪਹਿਲਾਂ ਹੀ ਦੱਸਿਆ ਕਿ ਕਾਰਵਾਈ ਚੌੜਾ ਬਾਜ਼ਾਰ ’ਚ ਕੀਤੀ ਜਾਵੇਗੀ।

ਏਡੀਸੀਪੀ ਟਰੈਫਿਕ ਸੰਦੀਪ ਸ਼ਰਮਾ ਨੇ ਦੱਸਿਆ ਕਿ ਸ਼ਹਿਰ ’ਚ ਟਰੈਫਿਕ ਦੀ ਕਾਫ਼ੀ ਦਿੱਕਤ ਹੈ। ਕੁਝ ਸਮਾਂ ਪਹਿਲਾਂ ਦੁਕਾਨਦਾਰਾਂ ਨੂੰ ਸਾਮਾਨ ਬਾਹਰ ਨਾ ਰੱਖਣ ਦੇ ਹੁਕਮ ਜਾਰੀ ਕੀਤੇ ਸਨ, ਪਰ ਸਮਾਂ ਲੰਘਣ ਤੋਂ ਬਾਅਦ ਫਿਰ ਦੁਕਾਨਦਾਰਾਂ ਨੇ ਸਾਮਾਨ ਦੁਕਾਨਾਂ ਦੇ ਬਾਹਰ ਰੱਖ ਨਾਜਾਇਜ਼ ਕਬਜ਼ੇ ਕਰ ਲਏ ਸਨ। ਜਿਸ ਕਾਰਨ ਟਰੈਫਿਕ ਚੱਲਣ ’ਚ ਦਿੱਕਤ ਆ ਰਹੀ ਸੀ। ਉਨ੍ਹਾਂ ਕਿਹਾ ਕਿ ਟਰੈਫਿਕ ਜਾਮ ਦੀ ਸਮੱਸਿਆ ਦਾ ਹੱਲ ਕਰਨ ਲਈ ਚੈਕਿੰਗ ਕੀਤੀ ਗਈ ਸੀ। ਜਿਸ ’ਚ ਇੱਕ ਪ੍ਰਮੁੱਖ ਕਾਰਨ ਸਭ ਤੋਂ ਵੱਡਾ ਜੋ ਸਾਹਮਣੇ ਆਇਆ, ਉਹ ਸੀ ਦੁਕਾਨਦਾਰਾਂ ਵੱਲੋਂ ਸਾਮਾਨ ਬਾਹਰ ਰੱਖ ਕੇ ਨਾਜਾਇਜ਼ ਕਬਜ਼ਾ ਕਰਨਾ। ਜਿਸ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕਰਨ ਦੀ ਯੋਜਨਾ ਉਲੀਕੀ ਗਈ। ਕੁਝ ਦਿਨ ਪਹਿਲਾਂ ਦੁੱਗਰੀ ਰੋਡ ’ਤੇ ਇਹ ਮੁਹਿੰਮ ਚਲਾਈ ਗਈ ਸੀ, ਹੁਣ ਘੰਟਾ ਘਰ ਦੇ ਚੌੜਾ ਬਾਜ਼ਾਰ ’ਚ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਦੁਕਾਨਾਂ ਦੇ ਬਾਹਰ ਸਾਮਾਨ ਨਹੀਂ ਲੱਗੇਗਾ। ਏਡੀਸੀਪੀ ਨੇ ਕਿਹਾ ਕਿ ਇਹ ਕਾਰਵਾਈ ਨਗਰ ਨਿਗਮ ਦੀ ਟੀਮ ਨੂੰ ਨਾਲ ਲਿਜਾ ਕੇ ਕੀਤੀ ਜਾ ਰਹੀ ਹੈ। ਕਾਰਵਾਈ ਕਿੱਥੇ ਕੀਤੀ ਜਾਣੀ ਹੈ, ਇਸ ਲਈ ਪਹਿਲਾਂ ਸੂਚਨਾ ਨਹੀਂ ਦਿੱਤੀ ਕਿਉਂਕਿ ਜਾਣਕਾਰੀ ਲੀਕ ਹੋ ਜਾਂਦੀ ਹੈ। ਕੋਈ ਨਾ ਕੋਈ ਜਾਣਕਾਰੀ ਲੀਕ ਕਰ ਦਿੰਦਾ ਹੈ, ਜਿਸ ਕਾਰਨ ਦੁਕਾਨਦਾਰ ਫਾਇਦਾ ਚੁੱਕ ਲੈਂਦੇ ਹਨ ਤੇ ਸਮਾਂ ਰਹਿੰਦੇ ਸਾਮਾਨ ਅੰਦਰ ਰੱਖ ਲੈਂਦੇ ਹਨ ਤੇ ਕਾਰਵਾਈ ਤੋਂ ਬਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਕਾਰਵਾਈ 10 ਮਿੰਟ ਪਹਿਲਾਂ ਹੀ ਤੈਅ ਕੀਤੀ ਜਾਂਦੀ ਹੈ। ਉਸ ਤੋਂ ਪਹਿਲਾਂ ਇੱਕ ਜਗ੍ਹਾ ਦੱਸ ਦਿੱਤੀ ਜਾਂਦੀ ਹੈ ਕਿ ਕਾਰਵਾਈ ਲਈ ਟੀਮ ਨੇ ਕਿੱਥੇਂ ਇਕੱਠੇ ਹੋਣਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All