DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ludhiana politics: ‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਲਈ ਪਹਿਲਾ ਦਾਅ

ਜ਼ਿਲ੍ਹੇ ਦੇ ਸੱਤ ਹਲਕਿਆਂ ’ਚ ਮੌਜੂਦਾ ਵਿਧਾਇਕ ਹੀ ਚੋਣ ਮੈਦਾਨ ’ਚ ਉਤਾਰੇ

  • fb
  • twitter
  • whatsapp
  • whatsapp
Advertisement
ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਅੱਜ ਆਮ ਆਦਮੀ ਪਾਰਟੀ (ਆਪ) ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਮਗਰੋਂ ਜ਼ਿਲ੍ਹਾ ਲੁਧਿਆਣਾ ਦੇ ਸਿਆਸੀ ਹਲਕਿਆਂ ’ਚ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਨੇ ਜ਼ਿਲ੍ਹੇ ਦੇ ਕੁੱਲ 14 ਵਿਧਾਨ ਸਭਾ ਹਲਕਿਆਂ ’ਚੋਂ ਸੱਤ ਸੀਟਾਂ ’ਤੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਅਹਿਮ ਗੱਲ ਇਹ ਹੈ ਕਿ ਜ਼ਿਲ੍ਹੇ ’ਚੋਂ ਦੋ ਕੈਬਨਿਟ ਮੰਤਰੀਆਂ ਹਰਦੀਪ ਸਿੰਘ ਮੁੰਡੀਆਂ ਅਤੇ ਤਰੁਣਪ੍ਰੀਤ ਸੌਂਦ ਦਾ ਨਾਮ ਇਸ ਸੂਚੀ ਵਿੱਚ ਨਹੀਂ ਹੈ। ਪਾਰਟੀ ਨੇ 7 ਸੀਟਾਂ ’ਤੇ ਆਪਣੇ ਮੌਜੂਦਾ ਵਿਧਾਇਕਾਂ ’ਤੇ ਹੀ ਮੁੜ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ 4 ਵਿਧਾਇਕਾਂ ਤੇ ਇੱਕ ਹਲਕਾ ਇੰਚਾਰਜ਼ ਦਾ ਨਾਮ ਵੀ ਉਡੀਕ ਲਿਸਟ ਵਿੱਚ ਪਾ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ‘ਆਪ’ ਜਾਰੀ ਕੀਤੀ ਪਹਿਲੀ ਸੂਚੀ ਵਿੱਚ ਜੇਲ੍ਹ ’ਚ ਬੰਦ ਵਿਧਾਇਕ ਸੰਜੀਵ ਅਰੋੜਾ ਨੂੰ ਮੁੜ ਟਿਕਟ ਦੇ ਕੇ ਆਪਣਾ ਭਰੋਸਾ ਪ੍ਰਗਟਾਇਆ ਹੈ।

ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਸਾਹਨੇਵਾਲ ਤੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਨਾਮ ਪਿਛਲੇ ਕਾਫ਼ੀ ਸਮੇਂ ਤੋਂ ਲਗਾਤਾਰ ਵਿਵਾਦਾਂ ’ਚ ਚੱਲ ਰਿਹਾ ਸੀ। ਇਸ ਦੇ ਬਾਵਜੂਦ ‘ਆਪ’ ਉਨ੍ਹਾਂ ’ਤੇ ਲਗਾਤਾਰ ਵਿਸ਼ਵਾਸ ਜਤਾ ਰਹੀ ਸੀ। ਉਹ ਹਰ ਥਾਂ ’ਤੇ ਅੱਗੇ ਸਨ ਪਰ ਪਾਰਟੀ ਵੱਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿੱਚ ਸ੍ਰੀ ਮੁੰਡੀਆਂ ਦਾ ਨਾਮ ਨਾ ਆਉਣ ਕਾਰਨ ਉਨ੍ਹਾਂ ਦੇ ਸਮਰਥਕਾਂ ਵਿੱਚ ਨਿਰਾਸ਼ਾ ਦਾ ਆਲਮ ਹੈ। ਇਸੇ ਤਰ੍ਹਾਂ ਖੰਨਾ ਤੋਂ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਦਾ ਨਾਮ ਵੀ ਪਹਿਲੀ ਸੂਚੀ ਵਿੱਚ ਨਹੀਂ ਹੈ। ਇਸ ਦੇ ਨਾਲ ਹੀ ਸਿਆਸੀ ਚਰਚਾਵਾਂ ਹਨ ਕਿ ਪਾਰਟੀ ਨੇ ਹਲਕਾ ਜਗਰਾਉਂ, ਹਲਕਾ ਦੱਖਣੀ, ਹਲਕਾ ਰਾਏਕੋਟ, ਹਲਕਾ ਗਿੱਲ ਤੋਂ ਮੌਜੂਦਾ ਵਿਧਾਇਕਾਂ ਬਾਰੇ ਸਰਵੇਖਣ ਕਰਵਾਇਆ ਸੀ, ਜਿਥੇ ਲੋਕਾਂ ਦਾ ਹਾਂ ਪੱਖੀ ਹੁੰਗਾਰਾ ਨਾ ਮਿਲਣ ਕਰ ਕੇ ਇਨ੍ਹਾਂ ਹਲਕਿਆਂ ਵਿੱਚ ਕੁੱਝ ਬਦਲਾਅ ਕੀਤਾ ਜਾ ਸਕਦਾ ਹੈ। ਹਲਕਾ ਦਾਖਾ ਤੋਂ ਹਲਕਾ ਇੰਚਾਰਜ਼ ਕੇ ਐੱਨ ਐੱਸ ਕੰਗ ਵੀ ਪਾਰਟੀ ਲਈ ਕੰਮ ਕਰ ਰਹੇ ਹਨ, ਪਰ ਉਨ੍ਹਾਂ ਦਾ ਨਾਮ ਵੀ ਲਿਸਟ ਵਿੱਚ ਨਾ ਆਉਣ ਕਾਰਨ ਉਨ੍ਹਾਂ ਦੇ ਸਮਰਥਕਾਂ ਵਿੱਚ ਨਿਰਾਸ਼ਾ ਹੈ।

Advertisement

ਮੁੰਡੀਆਂ ਤੇ ਸੌਂਦ ਸਣੇ ਕਈ ਵਿਧਾਇਕਾਂ ਨੂੰ ਅਗਲੀ ਸੂਚੀ ਦੀ ਉਡੀਕ

ਪਹਿਲੀ ਸੂਚੀ ਵਿੱਚ ਜ਼ਿਲ੍ਹੇ ਦੇ ਦੋ ਕੈਬਨਿਟ ਮੰਤਰੀ ਤੇ ਚਾਰ ਮੌਜੂਦਾ ਵਿਧਾਇਕਾਂ ਦੇ ਨਾਮ ਗ਼ਾਇਬ ਹਨ। ਇਨ੍ਹਾਂ ਵਿੱਚ ਸਾਹਨੇਵਾਲ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਖੰਨਾ ਤੋਂ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ, ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਅਤੇ ਗਿੱਲ ਹਲਕੇ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ, ਹਲਕਾ ਜਗਰਾਉਂ ਤੋਂ ਸਰਬਜੀਤ ਕੌਰ ਮਾਣੂਕੇ, ਹਲਕਾ ਰਾਏਕੋਟ ਤੋਂ ਹਾਕਮ ਸਿੰਘ ਠੇਕੇਦਾਰ ਸ਼ਾਮਲ ਹਨ। ਇਨ੍ਹਾਂ ਆਗੂਆਂ ਨੂੰ ਹੁਣ ਪਾਰਟੀ ਦੀ ਅਗਲੀ ਸੂਚੀ ਦੀ ਉਡੀਕ ਕਰਨੀ ਪਵੇਗੀ।

Advertisement

ਜੇਲ੍ਹ ’ਚ ਬੰਦ ਸੰਜੀਵ ਅਰੋੜਾ ’ਤੇ ਪਾਰਟੀ ਦਾ ਭਰੋਸਾ ਕਾਇਮ

ਪਹਿਲੀ ਸੂਚੀ ਵਿੱਚ ਸਭ ਤੋਂ ਵੱਧ ਚਰਚਾ ਲੁਧਿਆਣਾ ਪੱਛਮੀ ਸੀਟ ਨੂੰ ਲੈ ਕੇ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨਾਲ ਜੁੜੇ ਮਾਮਲੇ ਵਿੱਚ ਸੰਜੀਵ ਅਰੋੜਾ ਗੁਰੂਗ੍ਰਾਮ ਦੀ ਜੇਲ੍ਹ ਵਿੱਚ ਬੰਦ ਹਨ। ਇਸ ਦੇ ਬਾਵਜੂਦ ਪਾਰਟੀ ਹਾਈਕਮਾਂਡ ਨੇ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਟਿਕਟ ਦਿੱਤੀ ਹੈ।

Advertisement
×