ਲੁਧਿਆਣਾ ਵਾਸੀ ਤੇ ਰਾਹਗੀਰ ਜਾਮ ਵਿੱਚ ਫਸੇ : The Tribune India

ਪੀਏਯੂ ’ਚ ਕਿਸਾਨ ਮੇਲਾ

ਲੁਧਿਆਣਾ ਵਾਸੀ ਤੇ ਰਾਹਗੀਰ ਜਾਮ ਵਿੱਚ ਫਸੇ

ਸਕੂਲੀ ਵਿਦਿਆਰਥੀ ਹੋਏ ਖੱਜਲ; ਪੁਲੀਸ ਨੂੰ ਰਹੀ ਅਧਿਕਾਰੀਆਂ ਤੇ ਵਿਧਾਇਕਾਂ ਦੀ ਫ਼ਿਕਰ

ਲੁਧਿਆਣਾ ਵਾਸੀ ਤੇ ਰਾਹਗੀਰ ਜਾਮ ਵਿੱਚ ਫਸੇ

ਕਿਸਾਨ ਮੇਲੇ ਦੌਰਾਨ ਪੀਏਯੂ ਦੇ ਗੇਟ ਦੇ ਬਾਹਰ ਸੜਕ ’ਤੇ ਲੱਗਿਆ ਜਾਮ। -ਫੋਟੋ: ਹਿਮਾਂਸ਼ੂ ਕੁਮਾਰ

ਗਗਨਦੀਪ ਅਰੋੜਾ
ਲੁਧਿਆਣਾ, 23 ਸਤੰਬਰ

ਆਮ ਆਦਮੀ ਪਾਰਟੀ ਦੇ ਵੀਆਈਪੀ ਸਭਿਆਚਾਰ ਖ਼ਤਮ ਕਰਨ ਦੇ ਦਾਅਵੇ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਇੱਥੇ ਦੌਰੇ ਮੌਕੇ ਸਾਰਾ ਸਨਅਤੀ ਸ਼ਹਿਰ ਜਾਮ ਹੋ ਗਿਆ ਅਤੇ ਲੁਧਿਆਣਾ ਵਾਸੀ, ਰਾਹਗੀਰ ਅਤੇ ਸਕੂਲੀ ਬੱਸਾਂ ਸਵੇਰੇ ਦਸ ਤੋਂ ਦੁਪਹਿਰ ਤਿੰਨ ਵਜੇ ਤੱਕ ਜਾਮ ਵਿੱਚ ਫਸੀਆਂ ਰਹੀਆਂ।

ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਲੱਗਣ ਵਾਲੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਆਏ ਸਨ। ਸਨਅਤੀ ਸ਼ਹਿਰ ਦੀ ਪੁਲੀਸ ਨੇ ਮੁੱਖ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਸ਼ਹਿਰ ਦੀਆਂ ਸੜਕਾਂ ਜਾਮ ਕਰਵਾ ਦਿੱਤੀਆਂ, ਜਦੋਂਕਿ ਭਗਵੰਤ ਮਾਨ ਆਪਣੇ ਹੈਲੀਕਾਪਟਰ ਰਾਹੀਂ ਪੀਏਯੂ ਪਹੁੰਚ ਗਏ। ਜਾਮ ਦੀ ਸਭ ਤੋਂ ਵੱਧ ਪ੍ਰੇਸ਼ਾਨੀ ਸ਼ਹਿਰ ਦੇ ਲੋਕਾਂ ਤੇ ਸਕੂਲ ਬੱਚਿਆਂ ਨੂੰ ਝੱਲਣੀ ਪਈ। ਸਕੂਲੀ ਬੱਚੇ ਤਾਂ ਘੰਟਿਆਂਬੱਧੀ ਜਾਮ ਵਿੱਚ ਫਸੇ ਰਹੇ। ਹੈਰਾਨੀ ਦੀ ਗੱਲ ਇਹ ਹੈ ਕਿ ਆਮ ਲੋਕਾਂ ਦਾ ਖਿਆਲ ਛੱਡ ਪੁਲੀਸ ਨੂੰ ਵੀ ਆਪਣੇ ਅਧਿਕਾਰੀਆਂ ਤੇ ਵਿਧਾਇਕਾਂ ਦੀ ਫਿਕਰ ਪਈ ਰਹੀ। ਸ਼ਹਿਰ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਨੇ ਪੀਏਯੂ ਵਿੱਚ ਮੁੱਖ ਮੰਤਰੀ ਤੋਂ ਪਹਿਲਾਂ ਪਹੁੰਚਣਾ ਸੀ। ਇਸ ਲਈ ਉਨ੍ਹਾਂ ਲਈ ਬਾਕਾਇਦਾ ਰਸਤਾ ਖਾਲੀ ਕਰਵਾਇਆ ਗਿਆ ਤਾਂ ਕਿ ਉਨ੍ਹਾਂ ਨੂੰ ਪੁੱਜਣ ਵਿੱਚ ਦੇਰੀ ਨਾ ਹੋ ਸਕੇ। ਮੁੱਖ ਮੰਤਰੀ ਮਾਨ ਦੇ ਕਿਸਾਨ ਮੇਲੇ ਦੇ ਉਦਘਾਟਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸਵੇਰੇ 11 ਵਜੇ ਪੁੱਜਣ ਦਾ ਪ੍ਰੋਗਰਾਮ ਸੀ, ਪਰ ਸ਼ਹਿਰ ਦੀ ਪੁਲੀਸ ਨੇ ਪਹਿਲਾਂ ਹੀ ਟ੍ਰੈਫਿਕ ਰੂਟ ਤੈਅ ਕਰ ਦਿੱਤੇ। ਜਦੋਂਕਿ ਮੁੱਖ ਮੰਤਰੀ ਨੇ ਹਵਾਈ ਰਸਤਿਓਂ ਪੀਏਯੂ ਵਿੱਚ ਪੁੱਜਣਾ ਸੀ। ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਹੀ ਸ਼ਹਿਰ ਦੀਆਂ ਸੜਕਾਂ ’ਤੇ ਲੰਮਾ ਜਾਮ ਲੱਗਣਾ ਸ਼ੁਰੂ ਹੋ ਗਿਆ। ਮੇਲੇ ਦੌਰਾਨ ਪਾਰਕਿੰਗ ਦਾ ਵੀ ਕੋਈ ਢੁਕਵਾਂ ਪ੍ਰਬੰਧ ਨਜ਼ਰ ਨਹੀਂ ਆਇਆ, ਜਿਸ ਕਾਰਨ ਕਿਸਾਨਾਂ ਨੇ ਆਪਣੇ ਵਾਹਨ ਸੜਕ ’ਤੇ ਖੜ੍ਹਾਉਣੇ ਸ਼ੁਰੂ ਕਰ ਦਿੱਤੇ। ਜਿਸਨੂੰ ਜਿੱਥੇ ਜਗ੍ਹਾ ਮਿਲੀ, ਉਥੇ ਗੱਡੀ ਖੜ੍ਹੀ ਕਰ ਕੇ ਮੇਲਾ ਦੇਖਣ ਚਲਾ ਗਿਆ। ਉਧਰ, ਪੁਲੀਸ ਨਾਕਾਬੰਦੀ ਕਰ ਕੇ ਕਿਸਾਨਾਂ ਤੇ ਲੋਕਾਂ ਨੂੰ ਇੱਧਰ-ਉਧਰ ਭੇਜਦੀ ਰਹੀ ਤੇ ਤਰਕ ਦਿੱਤਾ ਗਿਆ ਕਿ ਰਸਤਾ ਬਦਲ ਦਿੱਤਾ ਗਿਆ ਹੈ। ਫਿਰੋਜ਼ਪੁਰ ਰੋਡ ਦੀ ਗੱਲ ਕੀਤੀ ਜਾਵੇ ਤਾਂ ਉਥੇ ਵੀ ਲੰਮਾਂ ਜਾਮ ਲੱਗਿਆ ਰਿਹਾ, ਜਦੋਂਕਿ ਰੋਜ਼ ਗਾਰਡਨ ਰੋਡ ਜਿੱਥੇ ਪੀਏਯੂ ਗੇਟ ਨੰਬਰ ਚਾਰ ਤੋਂ ਐਂਟਰੀ ਰੱਖੀ ਗਈ ਸੀ। ਉਸ ਸੜਕ ’ਤੇ ਕਾਫ਼ੀ ਬੁਰੇ ਹਾਲਾਤ ਰਹੇ ਸਨ। ਉਥੇ ਪੁਲੀਸ ਦਾ ਇੱਕ ਵੀ ਮੁਲਾਜ਼ਮ ਦੇਖਣ ਨੂੰ ਨਹੀਂ ਮਿਲਿਆ, ਜਦੋਂਕਿ ਉਥੋਂ ਦੋ ਕਿਲੋਮੀਟਰ ਤੱਕ ਲੰਬਾ ਜਾਮ ਲੱਗਿਆ ਹੋਇਆ ਸੀ। ਲੋਕ ਆਪਣੀ ਮੰਜ਼ਿਲ ’ਤੇ ਪੁੱਜਣ ਲਈ ਇੱਧਰ-ਉਧਰ ਦੇ ਰਸਤਾ ਅਪਣਾਉਂਦੇ ਰਹੇ, ਜਿਸ ਕਾਰਨ ਜਾਮ ਦੀ ਸਥਿਤੀ ਹੋਰ ਵੀ ਜ਼ਿਆਦਾ ਖ਼ਰਾਬ ਹੋ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All