ਲੁਧਿਆਣਾ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਆਸ

ਮੌਸਮ ਵਿਗਿਆਨੀਆਂ ਵੱਲੋਂ ਤੇਜ਼ ਹਵਾਵਾਂ ਚੱਲਣ ਤੇ ਹਲਕੇ ਮੀਂਹ ਦੀ ਪੇਸ਼ੀਨਗੋਈ

ਲੁਧਿਆਣਾ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਆਸ

ਲੁਧਿਆਣਾ ਵਿੱਚ ਗਰਮੀ ਤੋਂ ਬਚਣ ਲਈ ਨਹਿਰ ਵਿੱਚ ਨਹਾਉਂਦੇ ਹੋਏ ਨੌਜਵਾਨ। -ਫੋਟੋ: ਇੰਦਰਜੀਤ ਵਰਮਾ

ਸਤਵਿੰਦਰ ਬਸਰਾ
ਲੁਧਿਆਣਾ, 29 ਜੂਨ

ਪਿਛਲੇ ਕਈ ਦਿਨਾਂ ਤੋਂ ਗਰਮੀ ਨਾਲ ਜੂਝ ਰਹੇ ਲੁਧਿਆਣਵੀਆਂ ਨੂੰ ਅਗਲੇ ਦੋ ਦਿਨਾਂ ਦੌਰਾਨ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਸ਼ਹਿਰ ਵਿੱਚ ਭਾਵੇਂ ਕਿ ਬੀਤੇ ਦੋ ਦਿਨਾਂ ਤੋਂ ਵਾਰ-ਵਾਰ ਬੱਦਲਵਾਈ ਹੋ ਰਹੀ ਹੈ ਪਰ ਗਰਮੀ ਘੱਟ ਹੋਣ ਦਾ ਨਾਂ ਨਹੀਂ ਲੈ ਰਹੀ। ਹੁਣ ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ 30 ਜੂਨ ਤੋਂ ਬਾਅਦ ਲੁਧਿਆਣਾ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਗਰਜ ਨਾਲ ਬੂੰਦਾਂ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਵਾਰ ਮੌਨਸੂਨ ਜੁਲਾਈ ਮਹੀਨੇ ਦੇ ਪਹਿਲੇ ਹਫਤੇ ਪੰਜਾਬ ਪਹੁੰਚੇਗਾ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇਗੀ।

ਸੂਬੇ ਦੇ ਗਰਮ ਸ਼ਹਿਰਾਂ ਵਿੱਚੋਂ ਇੱਕ ਲੁਧਿਆਣਾ ਵਿੱਚ ਕਈ ਦਿਨਾਂ ਤੋਂ ਮੀਂਹ ਨਾ ਪੈਣ ਕਰ ਕੇ ਗਰਮੀ ਸਿਖਰ ’ਤੇ ਪਹੁੰਚ ਗਈ ਹੈ। ਜੂਨ ਮਹੀਨੇ ਦੇ ਬਹੁਤੇ ਦਿਨ ਤਾਪਮਾਨ 40 ਤੋਂ 45 ਡਿਗਰੀ ਦੇ ਵਿਚਕਾਰ ਹੀ ਘੁੰਮਦਾ ਰਿਹਾ। ਹੁਣ ਬੀਤੇ ਦੋ ਦਿਨਾਂ ਤੋਂ ਭਾਵੇਂ ਕਿ ਬੱਦਲਵਾਈ ਵੀ ਹੋ ਰਹੀ ਹੈ ਪਰ ਹੁੰਮਸ ਕਰ ਕੇ ਤਾਪਮਾਨ ਅਜੇ ਵੀ 35 ਤੋਂ 40 ਡਿਗਰੀ ਸੈਲਸੀਅਸ ਵਿਚਕਾਰ ਚੱਲ ਰਿਹਾ ਹੈ। ਅੱਜ ਵੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਦੂਜੇ ਪਾਸੇ ਪੀਏਯੂ ਦੇ ਸੀਨੀਅਰ ਮੌਸਮ ਮਾਹਿਰ ਡਾ. ਕੇ.ਕੇ. ਗਿੱਲ ਨੇ ਦੱਸਿਆ ਕਿ 30 ਜੂਨ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ ਜਦਕਿ ਮੌਨਸੂਨ ਦਾ ਸੀਜ਼ਨ ਜੁਲਾਈ ਦੇ ਪਹਿਲੇ ਹਫਤੇ ਤੋਂ ਸ਼ੁਰੂ ਹੋ ਜਾਵੇਗਾ। ਪਿਛਲੇ ਦੋ-ਤਿੰਨ ਦਿਨਾਂ ਤੋਂ ਹੋਏ ਹੁੰਮਸ ਵਾਲੇ ਮੌਸਮ ਸਬੰਧੀ ਉਨ੍ਹਾਂ ਕਿਹਾ ਕਿ ਝੋਨੇ ਨੂੰ ਪਾਣੀ ਲਗਾਉਣ ਕਰ ਕੇ ਵੀ ਕਈ ਵਾਰ ਮੌਸਮ ਇਹੋ ਜਿਹਾ ਹੋ ਜਾਂਦਾ ਹੈ। ਪੀਏਯੂ ਦੇ ਮੌਸਮ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ/ਗਰਜ ਤੇ ਚਮਕ ਨਾਲ ਛਿੱਟੇ ਪੈਣ ਦਾ ਅਨੁਮਾਨ ਹੈ। ਉੱਧਰ, ਇਸ ਗਰਮੀ ਤੋਂ ਬਚਣ ਲਈ ਲੋਕ ਤਰ੍ਹਾਂ-ਤਰ੍ਹਾਂ ਦੇ ਉਪਾਅ ਕਰਦੇ ਆਮ ਦੇਖੇ ਜਾ ਸਕਦੇ ਹਨ। ਕੁਝ ਦਿਨਾਂ ਤੋਂ ਸ਼ਹਿਰ ’ਚ ਏਸੀ, ਫਰਿੱਜ, ਕੂਲਰ ਅਤੇ ਪੱਖਿਆਂ ਦੀ ਮੰਗ ਵੀ ਕਈ ਗੁਣਾ ਵਧੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All