ਲੁਧਿਆਣਾ ਸਕਰੈਪ ਟਰੇਡਰਜ਼ ਐਸੋਸੀਏਸ਼ਨ ਦੀ ਮੀਟਿੰਗ
ਲੁਧਿਆਣਾ ਸਕਰੈਪ ਟਰੇਡਰਜ਼ ਐਸੋਸੀਏਸ਼ਨ ਦੀ ਇੱਕ ਮੀਟਿੰਗ ਬਸੰਤ ਰੋਡ ਭਗਵਾਨ ਚੌਕ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਵਿਧਾਇਕ ਸਿੱਧੂ ਨੂੰ ਕਾਰੋਬਾਰ ਨਾਲ ਸਬੰਧਿਤ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਉੱਥੇ ਜੀਐੱਸਟੀ ਅਧਿਕਾਰੀਆਂ ਅਤੇ ਟਰੈਫ਼ਿਕ ਪੁਲੀਸ ਵੱਲੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ।
ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬਾ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਹਰ ਵਰਗ ਦੇ ਨਾਲ ਨਾਲ ਕਾਰੋਬਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ‘ਸਰਕਾਰ ਆਪ ਕੇ ਦੁਆਰ’ ਮੁਹਿੰਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਨੂੰ ਹੱਲ ਕਰਵਾਉਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਮੌਕੇ ’ਤੇ ਹੀ ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜੀਐੱਸਟੀ ਅਤੇ ਟਰੈਫਿਕੂ ਮਹਿਕਮੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਉਨ੍ਹਾਂ ਨਾਲ ਮੀਟਿੰਗ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ ਅਤੇ ਚੇਅਰਮੈਨ ਜਰਨੈਲ ਸਿੰਘ ਖੇੜਾ ਦੀ ਅਗਵਾਈ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਸਨਮਾਨ ਕਰਦਿਆਂ ਸਮੱਸਿਆਵਾਂ ਸਬੰਧੀ ਇੱਕ ਮੰਗ ਪੱਤਰ ਵੀ ਦਿੱਤਾ।