ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਦਾ ਪੁਨਰਗਠਨ ਕੀਤਾ ਗਿਆ। ਇਸ ਸਬੰਧੀ ਅੱਜ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿੱਚ ਦਰੋਣਾਚਾਰੀਆ ਐਵਾਰਡੀ ਕੋਚ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿੱਚ ਸਾਬਕਾ ਏ ਆਈ ਜੀ ਅਮਰੀਕ ਸਿੰਘ ਮਿਨਹਾਸ ਨੂੰ ਸੰਸਥਾ ਦਾ ਨਵਾਂ ਪ੍ਰਧਾਨ, ਖੇਡ ਪ੍ਰਮੋਟਰ ਜਗਰੂਪ ਸਿੰਘ ਜਰਖੜ ਨੂੰ ਜਨਰਲ ਸਕੱਤਰ, ਸੁਖਵਿੰਦਰ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਦਰੋਣਾਚਾਰੀਆ ਐਵਾਰਡੀ ਕੋਚ ਬਲਦੇਵ ਸਿੰਘ ਨੂੰ ਐਸੋਸੀਏਸ਼ਨ ਦਾ ਮੁੱਖ ਸਰਪ੍ਰਸਤ ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਸਰਪ੍ਰਸਤ ਬਣਾਇਆ ਗਿਆ ਹੈ। ਇਸੇ ਤਰ੍ਹਾਂ ਅੰਤਰਰਾਸ਼ਟਰੀ ਵੇਟ ਲਿਫਟਰ ਹਰਦੀਪ ਸਿੰਘ ਬੀਰਮਪੁਰ ਅਤੇ ਨਰਿੰਦਰ ਸਿੰਘ ਹੈਬੋਵਾਲ ਨੂੰ ਸੀਨੀਅਰ ਮੀਤ ਪ੍ਰਧਾਨ , ਦਵਿੰਦਰ ਸਿੰਘ ਘੁੰਮਣ, ਹੁਕਮ ਸਿੰਘ, ਸਤਨਾਮ ਸਿੰਘ ਕੈਲੇ, ਮੀਨਾਕਸ਼ੀ ਰੰਧਾਵਾ, ਜ਼ਿਲ੍ਹਾ ਖੇਡ ਅਫਸਰ ਗੁਰਦੀਪ ਸਿੰਘ ਗਰੇਵਾਲ ਨੂੰ ਮੀਤ ਪ੍ਰਧਾਨ, ਹਾਕੀ ਓਲੰਪੀਅਨ ਹਰਦੀਪ ਸਿੰਘ ਗਰੇਵਾਲ ਨੂੰ ਚੀਫ ਐਡਵਾਈਜ਼ਰ ਅਤੇ ਸਾਬਕਾ ਕੌਮੀ ਖਿਡਾਰੀ ਰਛਪਾਲ ਸਿੰਘ ਨਾਗੀ ਨੂੰ ਵਿੱਤ ਸਕੱਤਰ, ਗੁਰਸਤਿੰਦਰ ਸਿੰਘ ਪ੍ਰਗਟ ਨੂੰ ਤਕਨੀਕੀ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪੰਜ ਮੈਂਬਰੀ ਟੈਕਨੀਕਲ ਕਮੇਟੀ ਵਿੱਚ ਮਨਪ੍ਰੀਤ ਸਿੰਘ ਮੁੰਡੀਆ, ਪਰਮਜੀਤ ਸਿੰਘ ਪੰਮਾ ਗਰੇਵਾਲ , ਗੁਰਤੇਗ ਸਿੰਘ ਲਾਡੀ, ਕੁਲਵਿੰਦਰ ਸਿੰਘ ਬੱਬੂ ਮੱਲ੍ਹੀ, ਪ੍ਰੇਮ ਸਿੰਘ ਰਾਮਪੁਰ ਨੂੰ ਲਿਆ ਗਿਆ ਹੈ। ਨਵੇਂ ਪ੍ਰਧਾਨ ਅਮਰੀਕ ਸਿੰਘ ਮਿਨਹਾਸ ਅਤੇ ਬਲਦੇਵ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਜੂਨੀਅਰ ਪੱਧਰ ਤੇ ਖੇਡਾਂ ਦੇ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਲੁਧਿਆਣਾ ਦੇ ਪੁਰਾਣੇ ਮਹਾਨ ਖਿਡਾਰੀਆਂ ਦੇ ਨਾਮ ’ਤੇ ਐਵਾਰਡ ਦੇਣਾ ਸ਼ੁਰੂ ਕਰੇਗੀ। ਇਸ ਸਬੰਧੀ ਸਮਾਗਮ ਮਾਰਚ ਮਹੀਨੇ ਹੋਵੇਗਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
Advertisement
×

