DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ludhiana Voter List Revision: ਚੋਣ ਅਬਜ਼ਰਵਰਾਂ ਵੱਲੋਂ ਸਮੀਖਿਆ ਮੀਟਿੰਗ

ਵੋਟਰ ਸੂਚੀ ਦੀ ਵਿਸ਼ੇਸ਼ ਸੁਧਾੲੀ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਫੌਰੀ ਹੱਲ ਦੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਦੇ ਬੱਚਤ ਭਵਨ ਵਿੱਚ ਸਮੀਖਿਆ ਮੀਟਿੰਗ ਕਰਦੇ ਹੋਏ ਚੋਣ ਅਧਿਕਾਰੀ।
Advertisement

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਨਿਯੁਕਤ ਕੀਤੇ ਚੋਣ ਅਬਜ਼ਰਵਰਾਂ ਨੇ ਅੱਜ ਲੁਧਿਆਣਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਸਥਾਨਕ ਬੱਚਤ ਭਵਨ ਵਿੱਚ ਸੰਸਦ ਮੈਂਬਰਾਂ, ਵਿਧਾਇਕਾਂ, ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਹੈ।

ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਆਪਣੇ ਦਾਅਵੇ ਅਤੇ ਇਤਰਾਜ਼ ਫਾਰਮ ਨੰਬਰ 6, 6-ਏ, 7 ਅਤੇ 8 ਰਾਹੀਂ ਔਨਲਾਈਨ (ਵੈੱਬਸਾਈਟ ਅਤੇ ਵੋਟਰ ਹੈਲਪਲਾਈਨ ਐਪ) ਜਾਂ ਔਫਲਾਈਨ (ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ ਬੀ ਐੱਲ ਓ ਕੋਲ) ਜਮ੍ਹਾਂ ਕਰਵਾ ਸਕਦੇ ਹਨ। ਇਸ ਸਮੁੱਚੇ ਕੰਮ ਦੀ ਪੜਤਾਲ ਲਈ ਆਈ ਏ ਐੱਸ ਅਧਿਕਾਰੀ ਅਰਸ਼ਦੀਪ ਸਿੰਘ ਥਿੰਦ ਨੂੰ ਲੁਧਿਆਣਾ ਜ਼ਿਲ੍ਹੇ ਦੇ ਸੱਤ ਵਿਧਾਨ ਸਭਾ ਹਲਕਿਆਂ (ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਲੁਧਿਆਣਾ ਉੱਤਰੀ, ਗਿੱਲ, ਦਾਖਾ, ਰਾਏਕੋਟ ਅਤੇ ਜਗਰਾਓਂ) ਅਤੇ ਵਰੁਣ ਰੂਜਮ ਨੂੰ ਬਾਕੀ ਸੱਤ ਹਲਕਿਆਂ (ਖੰਨਾ, ਸਮਰਾਲਾ, ਸਾਹਨੇਵਾਲ, ਲੁਧਿਆਣਾ ਪੂਰਬੀ, ਲੁਧਿਆਣਾ ਦੱਖਣੀ, ਆਤਮ ਨਗਰ ਅਤੇ ਪਾਇਲ) ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

Advertisement

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਬਜ਼ਰਵਰਾਂ ਦਾ ਸਵਾਗਤ ਕਰਦਿਆਂ ਜ਼ਿਲ੍ਹੇ ਵਿੱਚ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਪੇਸ਼ ਕੀਤੀ। ਅਬਜ਼ਰਵਰਾਂ ਨੇ ਹਾਜ਼ਰੀਨ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਤਰੁੱਟੀਆਂ ਤੁਰੰਤ ਦੂਰ ਕਰਨ ਲਈ ਅਬਜ਼ਰਵਰਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਸਬੰਧਤ ਵਿਧਾਇਕਾਂ ਅਤੇ ਪਾਰਟੀ ਆਗੂਆਂ ਨਾਲ ਮੀਟਿੰਗਾਂ ਕਰ ਕੇ ਵੋਟਰਾਂ ਦੀਆਂ ਮੁਸ਼ਕਲਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣ।

Advertisement

Advertisement
×