ਲੁਧਿਆਣਾ ’ਚ ‘ਸਿਆਸੀ ਪਾਰਾ’ ਰਹੇਗਾ ਸਿਖਰਾਂ ’ਤੇ

ਸੁਖਬੀਰ ਦੀ ਲੁਧਿਆਣਾ ਫੇਰੀ ਅੱਜ, ਵਿਧਾਇਕ ਬੈਂਸ ਵੀ ਕਰਨਗੇ ਰੈਲੀ; ਤਿਆਰੀਆਂ ਵਿੱਚ ਜੁਟੇ ਦੋਵਾਂ ਪਾਰਟੀਆਂ ਦੇ ਸਮਰਥਕ

ਲੁਧਿਆਣਾ ’ਚ ‘ਸਿਆਸੀ ਪਾਰਾ’ ਰਹੇਗਾ ਸਿਖਰਾਂ ’ਤੇ

ਰੈਲੀ ਸਬੰਧੀ ਤਿਆਰੀਆਂ ਲਈ ਮੀਟਿੰਗ ਕਰਦੇ ਹੋਏ ਵਿਧਾਇਕ ਬੈਂਸ ਤੇ ਰਣਧੀਰ ਸਿੰਘ ਸਿਵੀਆ।

ਗਗਨਦੀਪ ਅਰੋੜਾ

ਲੁਧਿਆਣਾ, 27 ਨਵੰਬਰ

ਸਨਅਤੀ ਸ਼ਹਿਰ ਵਿੱਚ ਐਤਵਾਰ ਨੂੰ ਸਿਆਸੀ ਪਾਰਾ ਸਿੱਖਰਾਂ ’ਤੇ ਹੋਵੇਗਾ, ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇੱਕ ਵਾਰ ਫਿਰ ਤੋਂ ਲੁਧਿਆਣਾ ਵਿੱਚ ਆ ਕੇ ਸਨਅਤਕਾਰਾਂ ਤੇ ਵਪਾਰੀਆਂ ਨਾਲ ਮੀਟਿੰਗ ਕਰਨਗੇ, ਦੂਜੇ ਪਾਸੇ ਵਿਧਾਇਕ ਬੈਂਸ ਭਰਾ ਆਪਣੀ ਪਹਿਲੀ ਚੋਣ ਰੈਲੀ ਕਰਕੇ ਵਿਧਾਨਸਭਾ ਚੋਣਾਂ ਦੀ ਸ਼ੁਰੂਆਤ ਕਰਨਗੇ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਤਵਾਰ ਨੂੰ ਸਿਮਰਜੀਤ ਸਿੰਘ ਬੈਂਸ ਦੇ ਹਲਕੇ ’ਚ ਵਪਾਰੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਦੇ ਵੱਲੋਂ ਪਹਿਲਾਂ ਵੀ ਵਪਾਰੀਆਂ ਦੇ ਨਾਲ ਇਸ ਤਰ੍ਹਾਂ ਮੀਟਿੰਗ ਕੀਤੀ ਗਈ ਸੀ ਤੇ ਹੁਣ ਉਹ ਫਿਰ ਲੁਧਿਆਣਾ ਪੁੱਜ ਰਹੇ ਹਨ। ਉਨ੍ਹਾਂ ਦਾ ਇਹ ਦੌਰਾ ਇਸ ਲਈ ਵੀ ਖਾਸ ਹੈ ਕਿਉਂਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਦੂਸਰੇ ਮੰਤਰੀਆਂ ਦੇ ਵੱਲੋਂ ਵਿਧਾਨ ਸਭਾ ਹਲਕਾ ਆਤਮ ਨਗਰ ’ਚ ਚੋਣ ਰੈਲੀ ਕੀਤੀ ਗਈ ਹੈ। ਜਿਸ ’ਚ ਕਮਲਜੀਤ ਸਿੰਘ ਕੜਵਲ ਨੂੰ ਚੋਣ ਮੈਦਾਨ ’ਚ ਉਤਾਰਨ ਦਾ ਐਲਾਨ ਕੀਤਾ ਗਿਆ ਹੈ। ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਗੜ੍ਹ ’ਚ ਜਿੱਤਣ ਦੇ ਲਈ ਸਾਰੀਆਂ ਪਾਰਟੀਆਂ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਇਹੀ ਕਾਰਨ ਹੈ ਕਿ ਇੱਥੇ ਵੱਡੇ ਵੱਡੇ ਆਗੂ ਲਗਾਤਾਰ ਮੀਟਿੰਗਾਂ ਕਰ ਰਹੇ ਹਨ।

ਸੁਖਬੀਰ ਬਾਦਲ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਗੁਰਮੀਤ ਸਿੰਘ ਕੁਲਾਰ ਨੂੰ ਆਪਣਾ ਇੰਡਸਟਰੀ ਸਲਾਹਕਾਰ ਬਣਾਇਆ ਗਿਆ ਹੈ। ਉਹ ਲਗਾਤਾਰ ਐਮਐਸਐਮਈ ਸਨਅਤਾਂ ਨਾਲ ਜੁੜੇ ਹੋਏ ਕੁਝ ਨੇਤਾਵਾਂ ਦੇ ਸੰਪਰਕ ’ਚ ਹਨ ਤੇ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ। 

ਸੁਖਬੀਰ ਬਾਦਲ ਸਨਅਤਕਾਰਾਂ ਨਾਲ ਕਰਨਗੇ ਮੁਲਾਕਾਤ

ਐਮਐਸਐਮਈ ਦੇ ਅਧੀਨ ਆਉਂਦੇ ਸਨਅਤਕਾਰਾਂ ਦੇ ਵੱਲੋਂ ਪਿਛਲੇਂ ਕਾਫ਼ੀ ਦਿਨਾਂ ਤੋਂ ਆਰ.ਐਂਡ.ਡੀ. ਸੈਂਟਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਛੋਟੇ ਵਪਾਰੀ ਲਗਾਤਾਰ ਵੱਧ ਰਹੀ ਕੱਚੇ ਮਾਲ ਦੀਆਂ ਕੀਮਤਾਂ ਨੂੰ ਲੈ ਕੇ ਰੋਸ ਜ਼ਾਹਰ ਕਰ ਰਹੇ ਹਨ ਤੇ ਇਸ ਲਈ ਇੱਕ ਅਥਾਰਟੀ ਬਣਾਉਣ ਦੀ ਮੰਗ ਵੀ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਕੋਲ ਕੋਈ ਆਰਡਰ ਆਾਉਂਦਾ ਹੈ ਤਾਂ ਇਸ ਤੋਂ ਬਾਅਦ ਕੱਚੇ ਮਾਲ ਦੀਆਂ ਕੀਮਤਾਂ ਵੱਧ ਜਾਂਦੀਆਂ ਹਨ, ਤੇ ਜਦੋਂ ਉਹ ਸਾਮਾਨ ਦੀ ਡਲਿਵਰੀ ਕਰਦੇ ਹਨ ਤਾਂ ਉਨ੍ਹਾਂ ਨੂੰ ਮੁਨਾਫ਼ਾ ਨਹੀਂ ਹੁੰਦਾ, ਜਿਸ ਕਾਰਨ ਉਹ ਪ੍ਰੇਸ਼ਾਨ ਹਨ। ਸੁਖਬੀਰ ਸਿੰਘ ਬਾਦਲ ਇਸਨੂੰ ਲੈ ਕੇ ਕੱਲ੍ਹ ਮੀਟਿੰਗ ਦੌਰਾਨ ਇਸ ’ਤੇ ਕੋਈ ਨਾ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ।

ਹਲਕਾ ਉਤਰੀ ’ਚ ਬੈਂਸ ਭਰਾਵਾਂ ਦੀ ਵੱਡੀ ਰੈਲੀ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਲੁਧਿਆਣਾ ਵਿੱਚ ਐਤਵਾਰ ਨੂੰ ਹਲਕਾ ਉਤਰੀ ਵਿੱਚ ਵੱਡੀ ਰੈਲੀ ਕਰਕੇ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਕਰਨਗੇ। ਇਸ ਰੈਲੀ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮਾਲਵਾ ਜੋਨ ਦੇ ਸਾਰੇ ਆਗੂ ਪੁੱਜ ਰਹੇ ਹਨ। ਹਲਕਾ ਉਤਰੀ ਵਿੱਚ ਲੋਕ ਇਨਸਾਫ਼ ਪਾਰਟੀ ਨੇ ਪਿਛਲੀਆਂ ਚੋਣਾਂ ਵਿੱਚ ਵੀ ਚੰਗਾ ਪ੍ਰਦਰਸ਼ਨ ਕੀਤਾ ਸੀ, ਇਸ ਕਰਕੇ ਇਸ ਹਲਕੇ ਤੋਂ ਹੀ ਲੋਕ ਇਨਸਾਫ਼ ਪਾਰਟੀ ਆਪਣੇ ਸ਼ਕਤੀ ਪ੍ਰਦਰਸ਼ਨ ਦੀ ਸ਼ੁਰੂਆਤ ਕਰ ਰਹੇ ਹਨ। ਇਸ ਹਲਕੇ ਵਿੱਚ ਪਾਰਟੀ ਨੇ ਆਪਣੇ ਸੀਨੀਅਰ ਆਗੂ ਰਣਧੀਰ ਸਿੰਘ ਸੀਵਿਆ ਨੂੰ ਇੰਚਾਰਜ ਲਗਾਇਆ ਹੋਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All