ਪੱਤਰ ਪ੍ਰੇਰਕ
ਪਾਇਲ, 1 ਅਗਸਤ
ਸੀਐੱਚਸੀ ਪਾਇਲ ਵਿੱਚ ਪਹਿਲੀ ਅਗਸਤ ਤੋਂ ਵਿਸ਼ਵ ਸਤਨਪਾਨ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ। ਐੱਸਐਮੳ ਪਾਇਲ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਤੇ ਯੂਨੀਸੇਫ ਦੀ ਇੱਕ ਰਿਪੋਰਟ ਦੇ ਅਨੁਸਾਰ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਵਿਕਾਸ ਲਈ ਸਤਨਪਾਨ ਜਾਂ ਮਾਂ ਦਾ ਦੁੱਧ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇ ਜਨਮ ਤੋਂ ਇੱਕ ਘੰਟੇ ਦੇ ਅੰਦਰ ਸਤਨਪਾਨ ਸ਼ੁਰੂ ਕਰਵਾਉਣਾ ਅਤੇ ਪਹਿਲਾਂ ਛੇ ਮਹੀਨੇ ਤੱਕ ਬੱਚੇ ਨੂੰ ਸਿਰਫ਼ ਸਤਨਪਾਨ ਕਰਵਾਇਆ ਜਾਣਾ ਚਾਹੀਦਾ ਹੈ। ਇਸ ਦੇ ਬਾਅਦ ਪੂਰਕ ਖੁਰਾਕ ਦੇ ਨਾਲ – ਨਾਲ ਘੱਟੋਂ ਘੱਟ ਦੋ ਸਾਲ ਤੱਕ ਸਤਨਪਾਨ ਜਾਰੀ ਰੱਖਣਾ ਚਾਹੀਦਾ ਹੈ। ਇਸ ਮੌਕੇ ਸਵਾਤੀ ਸਚਦੇਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਕਿਹਾ ਕਿ ਅੱਧਾ ਅਧੂਰਾ ਸਤਨਪਾਨ ਜਾਂ ਸਤਨਪਾਨ ਨੂੰ ਉਚਿਤ ਸਮੇਂ ਤੱਕ ਜਾਰੀ ਨਾ ਰੱਖਣ ਦੇ ਕਾਰਨ ਬੱਚਿਆਂ ਵਿੱਚ ਨਿਮੋਨੀਆ ਅਤੇ ਡਾਇਰਿਆ ਦਾ ਖ਼ਤਰਾ ਵੱਧ ਜਾਂਦਾ ਹੈ । ਇਹਨਾਂ ਤੋਂ ਇਲਾਵਾ ਬੱਚੇ ਮੋਟਾਪੇ ਦਾ ਸ਼ਿਕਾਰ ਹੁੰਦੇ ਹਨ ਅਤੇ ਹਰੇਕ ਸਾਲ ਔਰਤਾਂ ਵਿੱਚ ਛਾਤੀ ਕੈਂਸਰ ਅਤੇ ਔਰਤਾਂ ਵਿੱਚ ਅੰਡਾਸ਼ਏ ਦੇ ਕੈਂਸਰ ਦੇ ਕੇਸ ਸਾਹਮਣੇ ਆ ਰਹੇ ਹਨ। ਸਤਨਪਾਨ ਨਾ ਕਰਵਾਉਣ ਵਾਲੀ ਔਰਤਾਂ ਵਿੱਚ ਟਾਈਪ- 2 ਸ਼ੂਗਰ ਪਾਈ ਜਾਂਦੀ ਹੈ। ਇਸ ਮੌਕੇ ਚਰਨਜੀਤ ਕੌਰ , ਬਲਬੀਰ ਕੌਰ , ਅਮਨਪ੍ਰੀਤ ਕੌਰ , ਅਮਨਪ੍ਰੀਤ ਕੌਰ ਹਾਜ਼ਰ ਸਨ।