ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਸਤੰਬਰ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਭਾਜਪਾ ਮਹਿਲਾ ਮੋਰਚਾ ਵੱਲੋਂ ਵੱਖ ਵੱਖ ਇਲਾਕਿਆਂ ਵਿੱਚ ਪਾਣੀ ਬਚਾਓ ਮੁਹਿੰਮ ਤਹਿਤ ਲੋਕਾਂ ਨੂੰ ਪਾਣੀ ਦੀ ਸਾਂਭ-ਸੰਭਾਲ ਅਤੇ ਬੱਚਤ ਸਬੰਧੀ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਮਹਿਲਾ ਪ੍ਰਧਾਨ ਕਿਰਨ ਸ਼ਰਮਾ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਸਮੇਤ ਕਈ ਆਗੂਆਂ ਨੇ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੀਮਾ ਸ਼ਰਮਾ, ਹਰਮਨਜੀਤ ਕੌਰ ਬਬਲੀ, ਸੋਨਿਕਾ ਰਾਣੀ, ਅਰੁਨਾ ਨਾਗੀ, ਸੁਨੀਤਾ ਸ਼ਰਮਾ, ਸੰਤੋਸ਼ ਕਾਲੜਾ, ਸੀਮਾ ਵਰਮਾ, ਜਯੋਤੀ ਵਰਮਾ ਆਦਿ ਹਾਜ਼ਰ ਸਨ।